ਵਾਤਾਵਰਨ ਪ੍ਰੇਮੀਆਂ ਨੇ ਸੈਕਟਰ-77 ਦੇ ਪਾਰਕ ਵਿੱਚ 32 ਪੌਦੇ ਲਾਏ

ਨਬਜ਼-ਏ-ਪੰਜਾਬ, ਮੁਹਾਲੀ, 1 ਅਗਸਤ:
ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਅਤੇ ਰੈਜ਼ੀਡੈਂਟ ਵੈੱਲਫੇਅਰ ਐਂਡ ਡਿਵੈਲਪਮੈਂਟ ਐਸੋਸੀਏਸ਼ਨ ਵੱਲੋਂ ਇੱਥੋਂ ਦੇ ਸੈਕਟਰ-77 ਦੇ ਪਾਰਕ ਵਿੱਚ ਵੱਖ-ਵੱਖ ਕਿਸਮ ਦੇ 32 ਪੌਦੇ ਲਗਾਏ ਗਏ। ਸੁਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੌਜੇਵਾਲ ਅਤੇ ਜਨਰਲ ਸਕੱਤਰ ਹਰਦੇਵ ਸਿੰਘ ਕਲੇਰ ਨੇ ਕਿਹਾ ਕਿ ਮਿਸ਼ਨ ਭਗਤ ਪੂਰਨ ਸਿੰਘ ਹਰਿਆਵਲ ਲਹਿਰ ਤਹਿਤ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਪੌਦੇ ਲਗਾਏ ਜਾ ਰਹੇ ਹਨ।
ਇਸ ਮੌਕੇ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਦਿਆਲ ਚੰਦ ਅਤੇ ਜਨਰਲ ਸਕੱਤਰ ਜਰਨੈਲ ਸਿੰਘ ਨੇ ਦੱਸਿਆ ਕਿ ਉਹ ਸਿਰਫ਼ ਪੌਦੇ ਲਗਾਉਣ ਤੱਕ ਹੀ ਸੀਮਤ ਨਹੀਂ ਹਨ ਬਲਕਿ ਭਵਿੱਖ ਵਿੱਚ ਇਨ੍ਹਾਂ ਬੂਟਿਆਂ ਦੀ ਸਹੀ ਤਰੀਕੇ ਨਾਲ ਸਾਂਭ-ਸੰਭਾਲ ਵੀ ਯਕੀਨੀ ਜਾਵੇਗੀ। ਇਸ ਮੌਕੇ ਸੁਸਾਇਟੀ ਦੇ ਪ੍ਰੈਸ ਸਕੱਤਰ ਧਰਮਪਾਲ ਹੁਸ਼ਿਆਰਪੁਰੀ, ਸੁਰਿੰਦਰ ਸਿੰਘ, ਬਲਬੀਰ ਸਿੰਘ ਸੈਣੀ, ਪਰਮਜੀਤ ਸਿੰਘ, ਲਖਵਿੰਦਰ ਸਿੰਘ ਕਾਹਲੋਂ, ਸੁਸ਼ੀਲ ਸ਼ਰਮਾ, ਪ੍ਰੇਮ ਚੰਦ ਥਿੰਦ, ਰਾਜ ਕੁਮਾਰ ਬਾਂਸਲ, ਬਲਜੀਤ ਸਿੰਘ, ਗੁਲਜ਼ਾਰ ਸਿੰਘ ਅਤੇ ਹੋਰ ਸੈਕਟਰ ਨਿਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…