ਚੰਦਨ ਗਰੇਵਾਲ ਨੂੰ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦਾ ਚੇਅਰਮੈਨ ਬਣਾਉਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ

ਨਬਜ਼-ਏ-ਪੰਜਾਬ, ਮੁਹਾਲੀ, 29 ਫਰਵਰੀ:
ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਦੀ ਟੀਮ ਵੱਲੋਂ ਮਿਉਂਸਪਲ ਭਵਨ ਮੁਹਾਲੀ ਵਿਖੇ ਇਕਠੇ ਹੋ ਕੇ ਸ੍ਰੀ ਚੰਦਨ ਗਰੇਵਾਲ ਨੂੰ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦਾ ਚੇਅਰਮੈਨ ਥਾਪੇ ਜਾਣ ਦੀ ਖ਼ੁਸ਼ੀ ਵਿੱਚ ਲੱਡੂ ਵੰਡੇ ਗਏ ਅਤੇ ਸ੍ਰੀ ਚੰਦਨ ਗਰੇਵਾਲ ਨੂੰ ਵਧਾਈ ਦਿੱਤੀ। ਇਸ ਮੌਕੇ ਫੈਡਰੇਸ਼ਨ ਦੇ ਆਗੂ ਮੋਹਣ ਸਿੰਘ ਅਤੇ ਪਵਨ ਗੋਡਯਾਲ ਨੇ ਦੱਸਿਆ ਕਿ ਸ੍ਰੀ ਚੰਦਨ ਗਰੇਵਾਲ ਨੂੰ ਸਫ਼ਾਈ ਸੇਵਕਾਂ ਦੀਆਂ ਮੁਸ਼ਕਲਾਂ ਬਾਰੇ ਸਾਰੀ ਜਾਣਕਾਰੀ ਹੈ।
ਸਰਕਾਰ ਵੱਲੋਂ ਸ੍ਰੀ ਚੰਦਨ ਗਰੇਵਾਲ ਨੂੰ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦਾ ਚੇਅਰਮੈਨ ਲਗਾ ਕੇ ਚੰਗਾ ਕੰਮ ਕੀਤਾ ਹੈ। ਕਿਉਂਕਿ ਇਨ੍ਹਾਂ ਨੂੰ ਪਤਾ ਹੈ ਕਿ ਸਫ਼ਾਈ ਸੇਵਕਾਂ ਨੂੰ ਕਿੰਨੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਸਾਨੂੰ ਸਮੂਹ ਪੰਜਾਬ ਦੇ ਸਫ਼ਾਈ ਸੇਵਕਾਂ ਨੇ ਆਸ ਪ੍ਰਗਟਾਈ ਕਿ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਨਵ-ਨਿਯੁਕਤ ਚੇਅਰਮੈਨ ਚੰਦਨ ਗਰੇਵਾਲ ਸਫ਼ਾਈ ਸੇਵਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ। ਫੈਡਰੇਸ਼ਨ ਦੇ ਜਨਰਲ ਸਕੱਤਰ ਪਵਨ ਗੋਡਯਾਲ ਨੇ ਦੱਸਿਆ ਕਿ ਚੰਦਨ ਗਰੇਵਾਲ ਨੂੰ ਜਲੰਧਰ ਵਿਖੇ ਮਿਲ ਕੇ ਵਧਾਈ ਦਿੱਤੀ ਅਤੇ ਪੰਜਾਬ ਦੇ ਸਮੂਹ ਸਫ਼ਾਈ ਸੇਵਕਾਂ ਨੂੰ ਆਰਥਿਕ ਮੁਸ਼ਕਲਾਂ ’ਚੋਂ ਬਾਹਰ ਕੱਢਣ ਲਈ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਕੇ ਘੱਟੋ-ਘੱਟ 18000/ ਰੁਪਏ ਲਾਗੂ ਕਰਨ ਦੀ ਮੰਗ ਕੀਤੀ। ਨਵ-ਨਿਯੁਕਤ ਚੇਅਰਮੈਨ ਨੇ ਹਾਂ-ਪੱਖੀ ਹੁੰਗਾਰਾ ਭਰਦਿਆਂ ਭਰੋਸਾ ਦਿੱਤਾ ਕਿ ਇਸ ਸਬੰਧੀ ਸੂਬਾ ਸਰਕਾਰ ਨਾਲ ਗੱਲਬਾਤ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…