Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਮੈਡੀਕਲ ਕੈਂਪ ਵਿੱਚ 1638 ਮਰੀਜ਼ਾਂ ਦੀ ਅੱਖਾਂ ਦੀ ਜਾਂਚ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਫਰਵਰੀ: ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆ ਵਿਖੇ ਅੱਜ 22ਵਾਂ ਅੱਖਾਂ ਦਾ ਮੁਫਤ ਆਪੇ੍ਰਸ਼ਨ ਕੈਂਪ ਲਾਇਆ ਗਿਆ। ਇਸ ਦੀ ਸ਼ੁਰੂਆਤ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਨੇ ਅਰਦਾਸ ਕਰਕੇ ਕੀਤੀ ਅਤੇ ਜੇ ਪੀ ਹਸਪਤਾਲ ਦੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਦੁਆਰਾ ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਕੈੈਂਪ ਵਿਚ 1638 ਮਰੀਜ਼ਾਂ ਦੀਆਂ ਅੱਖਾਂ ਦੀ ਮੁਫਤ ਜਾਂਚ ਕੀਤੀ ਗਈ ਅਤੇ ਦਵਾਈਆਂ ਮੁਫਤ ਦਿੱਤੀਆਂ ਗਈਆਂ। ਇਸ ਵਿਚ ਘੱਟ ਨਜ਼ਰ ਵਾਲਿਆਂ ਨੂੰ ਨਜ਼ਰ ਦੀ ਐਨਕ ਮੁਫਤ ਮੁਹੱਈਆ ਕਰਵਾਈ ਗਏ। ਇਸ ਤੋਂ ਇਲਾਵਾ ਹੋਰ 160 ਮਰੀਜ ਉਹ ਪਾਏ ਗਏ ਜਿੰਨਾਂ ਦੇ ਅੱਖਾਂ ਦੇ ਰੋਗ ਹੋਣ ਕਰਕੇ ਉਨ੍ਹਾਂ ਨੂੰ ਆਪੇ੍ਰਸ਼ਨ ਲਈ ਜੇ ਪੀ ਹਸਪਤਾਲ ਦੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਦੁਆਰਾ ਹਸਪਤਾਲ ਲਿਜਾਇਆ ਗਿਆ ਅਤੇ ਮੁਫਤ ਅਪਰੇਸ਼ਨ ਕੀਤੇ ਗਏ। ਇਸ ਮੌਕੇ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਨੇ ਕਿਹਾ ਕਿ ਦੁੱਖੀ ਮਨੁੱਖਤਾ ਦੀ ਭਲਾਈ ਲਈ ਸੰਤ ਬਾਬਾ ਈਸ਼ਰ ਸਿੰਘ ਜੀ ਸੰਤ ਮੰਡਲ ਫਾਉਂਡੇਸ਼ਨ ਵੱਲੋਂ ਪਿਛਲੇ 21 ਸਾਲਾਂ ਤੋਂ ਇਹ ਕੈਂਪ ਲਾਏ ਜਾ ਰਹੇ ਹਨ ਅਤੇ ਹਜਾਰਾਂ ਹੀ ਲੋਕਾਂ ਦੇ ਮੁਫਤ ਆਪੇ੍ਰਸ਼ਨ ਕੀਤੇ ਹਨ ਅਤੇ ਅੱਖਾਂ ਦਾਨ ਕਰਨ ਸਬੰਧੀ ਫਾਰਮ ਭਰੇ ਗਏ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਕਰਾਉਣ ਤੋਂ ਇਲਾਵਾ ਸੰਤ ਬਾਬਾ ਈਸ਼ਰ ਸਿੰਘ ਸੰਤ ਮੰਡਲ ਫਾਉਂਡੇਸ਼ਨ ਰਾਹੀਂ ਸਮਾਜਸੇਵਾ ਦੇ ਕਾਰਜ ਵੀ ਜਾਰੀ ਹਨ ਅਤੇ ਸਮੇਂ ਸਮੇਂ ‘ਤੇ ਮੁਫਤ ਮੈਡੀਕਲ ਜਾਂਚ ਕੈਂਪ ਅਤੇ ਅੱਖਾਂ ਦੀ ਜਾਂਚ ਅਤੇ ਆਪੇਸ੍ਰਨ ਕੈਂਪ ਲਾਏ ਜਾ ਰਹੇ ਹਨ। ਇਸ ਤੋਂ ਇਲਾਵਾ ਵੱਖ ਵੱਖ ਸਥਾਨਾਂ ‘ਤੇ ਵੀ ਸੇਵਾ ਕਾਰਜਾਂ ਵਿਚ ਸ਼ਿਰਕਤ ਕੀਤੀ ਜਾ ਰਹੀ ਹੈ। ਇਸ ਮੌਕੇ ਭਾਈ ਅਮਰਾਓ ਸਿੰਘ, ਬੀਬਾ ਜਤਿੰਦਰ ਕੌਰ, ਐਮ ਸੀ ਗੁਰਮੀਤ ਸਿੰਘ ਵਾਲੀਆ, ਜਸਵੰਤ ਸਿੰਘ ਭੁੱਲਰ, ਇੰਜੀਨੀਅਰ ਅਮਰ ਸਿੰਘ ਰੰਧਾਵਾ, ਐਮ ਸੀ ਸਤਬੀਰ ਸਿੰਘ ਧਨੋਆ, ਜਗਦੀਪ ਸਿੰਘ, ਬਲਜੀਤ ਸਿੰਘ ਸਾਲਾਪੁਰ, ਜਸਪਾਲ ਸਿੰਘ ਜ਼ੀਰਕਪੁਰ, ਡਾ ਜੇ ਪੀ ਸਿੰਘ, ਡਾ ਮਨਜਰੀ ਟੰਡਨ, ਦਾ ਅਬਾ, ਡਾ ਸ਼ਿਲਪਾ ਅਗਰਵਾਲ, ਡਾ ਸੰਜੇ ਮਿਸ਼ਰਾ ਤੋਂ ਇਲਾਵਾ ਹੋਰ ਵੀ ਸ਼ਹਿਰ ਦੀਆਂ ਸਮਾਜਸੇਵੀ, ਰਾਜਨੀਤਿਕ ਸ਼ਖਸ਼ੀਅਤਾਂ ਨੇ ਸ਼ਿਰਕਤ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ