Share on Facebook Share on Twitter Share on Google+ Share on Pinterest Share on Linkedin ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵੱਲੋਂ ਮੁਹਾਲੀ ਵਿੱਚ ਟਰੈਕਟਰ ਮਾਰਚ ਕੇਂਦਰ ਸਰਕਾਰ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਫੌਰੀ ਵਾਪਸ ਲਵੇ: ਬੈਦਵਾਨ ਨਬਜ਼-ਏ-ਪੰਜਾਬ, ਮੁਹਾਲੀ, 27 ਜਨਵਰੀ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮੁਹਾਲੀ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਮੁਹਾਲੀ ਏਅਰਪੋਰਟ ਚੌਂਕ ਤੋਂ ਲੈ ਕੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੱਕ ਟਰੈਕਟਰ ਮਾਰਚ ਕੀਤਾ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਵਿੱਚ ਕਿਸਾਨ ਯੂਨੀਅਨ (ਰਾਜੇਵਾਲ), ਕਿਸਾਨ ਯੂਨੀਅਨ (ਕਾਦੀਆ), ਕਿਸਾਨ ਯੂਨੀਅਨ (ਡਕੌਂਦਾ), ਕਿਸਾਨ ਯੂਨੀਅਨ (ਲੱਖੋਵਾਲ) ਅਤੇ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂਆਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਰਾਜੇਵਾਲ ਜਥੇਬੰਦੀ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ, ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ, ਕਾਦੀਆ ਜਥੇਬੰਦੀ ਤੋਂ ਰਵਨੀਤ ਸਿੰਘ ਬਰਾੜ ਅਤੇ ਦਰਸ਼ਨ ਸਿੰਘ ਦੁਰਾਲੀ ਤੇ ਅਮਰਜੀਤ ਸਿੰਘ, ਜਗਜੀਤ ਸਿੰਘ ਜੱਗੀ, ਫੌਜੀ ਗੀਗੇਮਾਜਰਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ‘ਕੌਮੀ ਖੇਤੀ ਮੰਡੀਕਰਨ ਨੀਤੀ’ ਦੇ ਖਰੜੇ ਨੂੰ ਮੁੱਢੋਂ ਰੱਦ ਕੀਤਾ ਜਾਵੇ। ਕਿਸਾਨਾਂ ਨੂੰ ਸਾਰੀਆਂ ਫ਼ਸਲਾਂ ’ਤੇ ਐਮਐਸਪੀ ਗਰੰਟੀ ਦਾ ਕਾਨੂੰਨ ਬਣਾਉਣ, ਕਿਸਾਨਾਂ ਅਤੇ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਸਮੇਤ ਦਿੱਲੀ ਅੰਦੋਲਨ ਦੀਆਂ ਬਾਕੀ ਰਹਿੰਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਲਾਇਆ ਕਿ ਭਾਜਪਾ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਅੰਨਦਾਤਾ ਅਤੇ ਮਜ਼ਦੂਰਾਂ ਦੀ ਸੰਘੀ ਘੁੱਟਣ ਲਈ ਗਲਤ ਨੀਤੀਆਂ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਖੇਤੀ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੂੰ ਦਿੱਲੀ ਦੀਆਂ ਬਰੂਹਾਂ ’ਤੇ ਲੜੀਵਾਰ ਸੰਘਰਸ਼ ਵਿੱਢਿਆ ਗਿਆ ਸੀ ਅਤੇ ਹੁਣ ਕੇਂਦਰ ਵੱਲੋਂ ਮੁੜ ਨਵਾਂ ‘ਕੌਮੀ ਖੇਤੀ ਮੰਡੀਕਰਨ ਨੀਤੀ’ ਲਾਗੂ ਕਰਨ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਨਾ ਕੀਤੀਆਂ ਗਈਆਂ ਤਾਂ ਪੰਜਾਬ ਸਮੇਤ ਦੇਸ਼ ਭਰ ਵਿੱਚ ਮੁੜ ਤੋਂ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ