ਕਿਸਾਨਾਂ ਵੱਲੋਂ ਕੇਂਦਰ ਤੇ ਹਰਿਆਣਾ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ

ਨਬਜ਼-ਏ-ਪੰਜਾਬ, ਮੁਹਾਲੀ, 1 ਅਗਸਤ:
ਗੈਰ ਸਿਆਸੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਸਿੱਧੂਪੁਰ) ਵੱਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਅੱਜ ਮੁਹਾਲੀ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕੇਂਦਰ ਅਤੇ ਹਰਿਆਣਾ ਸਰਕਾਰਾਂ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਭਾਜਪਾ ਸਰਕਾਰਾਂ ਦੀਆਂ ਅਰਥੀਆਂ ਫੂਕ ਕੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਕਿਸਾਨ ਯੂਨੀਅਨ ਦੇ ਇਕਾਈ ਪ੍ਰਧਾਨ ਗੁਰਦੀਪ ਸਿੰਘ ਖਿਜਰਗੜ੍ਹ, ਸੀਨੀਅਰ ਮੀਤ ਪ੍ਰਧਾਨ ਮੇਵਾ ਸਿੰਘ, ਕੈਸ਼ੀਅਰ ਗੁਰਪ੍ਰੀਤ ਸਿੰਘ ਸਮੇਤ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਕਥਿਤ ਅੱਤਿਆਚਾਰੀ ਪੁਲੀਸ ਅਫ਼ਸਰਾਂ ਨੂੰ ਰਾਸ਼ਟਰਪਤੀ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੇ ਪਿਛਲੇ ਦਿਨੀਂ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਧਰਨਾ ਦੇਣ ਦਿੱਲੀ ਜਾ ਰਹੇ ਆਪਣੇ ਹੀ ਦੇਸ਼ ਦੇ ਨਾਗਰਿਕਾਂ\ਕਿਸਾਨਾਂ ਉੱਤੇ ਅੰਨ੍ਹੇਵਾਹ ਤਸ਼ੱਦਦ ਢਾਹਿਆ ਗਿਆ। ਇਸ ਦੌਰਾਨ ਸੰਭੂ ਬਾਰਡਰ ’ਤੇ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਜਦੋਂਕਿ ਬਹੁਤ ਸਾਰੇ ਕਿਸਾਨਾਂ ਦੀਆਂ ਅੱਖਾਂ ਦੀ ਰੌਸ਼ਨੀ ਚਲੀ, ਕਈ ਪ੍ਰਦਰਸ਼ਨਕਾਰੀਆਂ ਦੀਆਂ ਲੱਤਾਂ ਬਾਹਾਂ-ਤੋੜ ਦਿੱਤੀਆਂ ਗਈਆਂ ਅਤੇ ਖੇਤੀ ਮਸ਼ੀਨਰੀ ਨੂੰ ਤਹਿਸ-ਨਹਿਸ਼ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਬੇਗਾਨਿਆਂ ਵਾਲਾ ਸਲੂਕ ਕੀਤਾ ਹੈ ਅਤੇ ਅੱਤਿਆਚਾਰ ਕਰਕੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਵਾਪਸ ਲੈਣ ਸਮੇਂ ਪ੍ਰਧਾਨ ਮੰਤਰੀ ਨੇ ਕਿਸਾਨਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ’ਚੋਂ ਕੋਈ ਇੱਕ ਵਾਅਦਾ ਵੀ ਨਹੀਂ ਪੁਗਾਇਆ ਹੈ। ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ ਅਤੇ ਉਹ ਲੰਮੇ ਸਮੇਂ ਤੋਂ ਲੜੀਵਾਰ ਸੰਘਰਸ਼ ਕਰ ਰਹੇ ਹਨ ਪ੍ਰੰਤੂ ਦੇਸ਼ ਦੇ ਹੁਕਮਰਾਨਾਂ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…