ਪਿੰਡਾਂ ਦੀਆਂ ਜ਼ਮੀਨਾਂ ਐਕਵਾਇਰ ਕਰਨ ਵਿਰੁੱਧ ਕਿਸਾਨਾਂ ਨੇ ਪੁੱਡਾ ਭਵਨ ਦੇ ਬਾਹਰ ਦਿੱਤਾ ਧਰਨਾ

ਨਬਜ਼-ਏ-ਪੰਜਾਬ, ਮੁਹਾਲੀ, 13 ਮਾਰਚ:
ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀਆਂ ਜ਼ਮੀਨਾਂ ਐਕਵਾਇਰ ਕਰਨ ਦੇ ਵਿਰੋਧ ਵਿੱਚ ਅੱਜ ਇਲਾਕੇ ਦੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਪੁੱਡਾ ਭਵਨ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਨਾਲ ਸਿੱਧੀ ਗੱਲ ਨਹੀਂ ਕਰਦੀ ਉਦੋਂ ਤੱਕ ਕੋਈ ਵੀ ਕਿਸਾਨ ਆਪਣੀ ਜ਼ਮੀਨਾਂ ਦਾ ਇੱਕ ਟੁਕੜਾ ਵੀ ਐਕਵਾਇਰ ਨਹੀਂ ਹੋਣ ਦੇਵੇਗਾ। ਬੁਲਾਰਿਆਂ ਨੇ ਇੱਕਸੁਰ ਵਿੱਚ ਕਿਹਾ ਕਿ ਕਿਸੇ ਵੀ ਪ੍ਰਾਜੈਕਟ ਲਈ ਜ਼ਮੀਨਾਂ ਐਕਵਾਇਰ ਕਰਨ ਤੋਂ ਸਬੰਧਤ ਕਿਸਾਨਾਂ ਦੀ ਰਾਇ ਲੈਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਜ਼ਮੀਨਾਂ ਐਕਵਾਇਰ ਕਰਨ ਦੇ ਮਾਮਲੇ ਵਿੱਚ ਸਮੇਂ ਦੀਆਂ ਸਰਕਾਰਾਂ ਦੀਆਂ ਮਨਮਾਨੀਆਂ ਨਹੀਂ ਚੱਲਣ ਦਿੱਤੀਆਂ ਜਾਣਗੀਆਂ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ, ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਕਿਸਾਨ ਆਗੂ ਗੁਰਪ੍ਰਤਾਪ ਸਿੰਘ ਬੜੀ, ਗੁਰਵੀਰ ਸਿੰਘ ਬੜੀ, ਰਣਧੀਰ ਸਿੰਘ ਬੜੀ, ਨਵਾਣ ਸਿੰਘ ਸਿਆਓ, ਗੁਰਮੀਤ ਸਿੰਘ ਸਿਆਊ, ਹਰਮਿੰਦਰ ਸਿੰਘ ਪੱਤੋਂ, ਸਰਪੰਚ ਗੁਰਜੰਟ ਸਿੰਘ ਪੱਤੋਂ, ਸਰਪੰਚ ਨਾਹਰ ਸਿੰਘ ਕੁਰੜੀ, ਜਗਰੂਪ ਸਿੰਘ ਕੁਰੜੀ, ਕੁਲਦੀਪ ਸਿੰਘ ਕੁਰੜੀ, ਮੱਖਣ ਸਿੰਘ ਗੀਗੇਮਾਜਰਾ ਪੁਆਧ ਪ੍ਰਧਾਨ ਬੀਕੇਐਮਯੂ, ਲਖਵਿੰਦਰ ਸਿੰਘ ਕਰਾਲਾ ਸਰਪੰਚ, ਜਗਜੀਤ ਸਿੰਘ ਕਰਾਲਾ ਜ਼ਿਲ੍ਹਾ ਪ੍ਰਧਾਨ ਡਕੋਂਦਾ ਮੁਹਾਲੀ, ਜਸਵਿੰਦਰ ਸਿੰਘ ਟਿਵਾਣਾ ਜ਼ਿਲ੍ਹਾ ਪ੍ਰਧਾਨ ਸਿੱਧੂਪੁਰ, ਸਤਨਾਮ ਸਿੰਘ ਖਾਸਪੁਰ ਜ਼ਿਲ੍ਹਾ ਪ੍ਰਧਾਨ ਚੜੂਨੀ, ਦਿਲਬਾਗ ਸਿੰਘ ਗਿੱਲ ਸੂਬਾ ਪ੍ਰਧਾਨ ਬੀਕੇਐਮਯੂ, ਗੁਰਅਮਨੀਤ ਸਿੰਘ ਕੇਐਮਐਮ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਰੋਸ ਮੁਜ਼ਾਹਰਾ, ਪੁਤਲੇ ਸਾੜੇ

ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਰੋਸ ਮੁਜ਼ਾਹਰਾ, ਪੁਤਲੇ ਸਾੜੇ ਨਬਜ਼-ਏ-ਪੰਜਾਬ, ਮ…