ਕਿਸਾਨਾਂ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ, ਦੇਸ਼-ਵਿਆਪੀ ਹੜਤਾਲ ਨੂੰ ਸਫਲ ਬਣਾਉਣ ਦੀ ਅਪੀਲ

ਪਾਵਰਕੌਮ ਟੀਐਸਯੂ, ਠੇਕਾ ਮੁਲਾਜ਼ਮ, ਪੈਨਸ਼ਨਰਜ਼ ਤੇ ਕਿਸਾਨ ਜਥੇਬੰਦੀਆਂ ਇੱਕ ਮੰਚ ’ਤੇ ਇਕੱਠੀਆਂ ਹੋਈਆਂ

ਨਬਜ਼-ਏ-ਪੰਜਾਬ, ਮੁਹਾਲੀ, 24 ਜੂਨ:
ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਲਿਮਟਿਡ ਦੇ ਟੈਕਨੀਕਲ ਸਰਵਿਸ ਯੂਨੀਅਨ ਭੰਗਲ, ਪੈਨਸ਼ਨਰ ਐਸੋਸੀਏਸ਼ਨ, ਠੇਕਾ ਮੁਲਾਜ਼ਮ ਯੂਨੀਅਨ ਸਰਕਲ ਮੁਹਾਲੀ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਭਾਰਤੀ ਕਿਸਾਨ ਯੂਨੀਅਨ (ਚੜੂਨੀ), ਭਾਰਤੀ ਕਿਸਾਨ ਯੂਨੀਅਨ (ਪੁਆਧ), ਭਾਰਤੀ ਕਿਸਾਨ ਯੂਨੀਅਨ (ਏਕਤਾ ਢਕੌਂਡਾ), ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਮਿਤੀ 9 ਜੁਲਾਈ 2025 ਨੂੰ ਹੋਣ ਵਾਲੀ ਦੇਸ਼-ਵਿਆਪੀ ਹੜਤਾਲ ਨੂੰ ਕਾਮਯਾਬ ਕਰਨ ਸਬੰਧੀ ਮਿਤੀ 3 ਜੁਲਾਈ 2025 ਨੂੰ ਪਾਵਰਕੌਮ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਦੇ ਬਾਹਰ ਸੂਬਾ ਪੱਧਰੀ ਧਰਨੇ ਨੂੰ ਕਾਮਯਾਬ ਕਰਨ ਲਈ ਅੱਜ ਸਰਕਲ ਮੁਹਾਲੀ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ।
ਜਿਸ ਵਿੱਚ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਦੀਆਂ ਲੋਕ ਮਜ਼ਦੂਰ ਮੁਲਾਜ਼ਮ ਕਿਸਾਨ ਵਿਰੋਧੀ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਦੇ ਵਿਰੁੱਧ 9 ਜੁਲਾਈ ਨੂੰ ਕੀਤੀ ਜਾ ਰਹੀ ਦੇਸ਼-ਵਿਆਪੀ ਹੜਤਾਲ ਨੂੰ ਕਾਮਯਾਬ ਕਰਨ ਲਈ ਸਾਥੀਆਂ ਨੂੰ ਲਾਮਬੰਦ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਸੰਸਾਰੀਕਰਨ, ਉਦਾਰੀਕਰਨ, ਨਿੱਜੀਕਰਨ ਦੀਆਂ ਤਬਾਹਕੁਨ ਨੀਤੀਆਂ ਵਿਰੁੱਧ, ਨਵੇਂ ਬਣਾਈ ਚਾਰ ਲੇਬਰ ਕੋਡ ਰੱਦ ਕਰਾਉਣ ਲਈ, ਬਿਜਲੀ ਐਕਟ 2003 ਅਤੇ 2022 ਰੱਦ ਕਰਾਉਣ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਉਣ ਲਈ, ਹਰ ਪ੍ਰਕਾਰ ਦੇ ਕੱਚੇ ਅਤੇ ਠੇਕੇ ਤੇ ਆਊਟ ਸੋਰਸਿੰਗ, ਇਨਲਿਸਟਮੈਂਟ ਆਦਿ ਕਾਮਿਆਂ ਦੀਆਂ ਸੇਵਾਵਾਂ ਨੂੰ ਪੱਕਾ ਕਰਾਉਣ ਲਈ, ਸਮੂਹ ਰੈਗੂਲਰ ਆਊਟਸੋਰਸਡ ਅਤੇ ਠੇਕਾ ਕਾਮਿਆਂ ਲਈ ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਮੁਤਾਬਕ 15ਵੀਂ ਲੇਬਰ ਕਾਨਫਰੰਸ 1957 ਦੀਆਂ ਸ਼ਿਫਾਰਸ਼ਾਂ ਨੂੰ ਸ਼ਾਮਲ ਕਰਕੇ ਘੱਟੋ-ਘੱਟ ਤਨਖਾਹ ਨਿਸ਼ਚਿਤ ਕੀਤੀ ਜਾਵੇ, ਕੰਮ ਦਿਹਾੜੀ 8 ਘੰਟੇ ਤੋਂ 12 ਘੰਟੇ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ।
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ 200 ਰੁਪਇਆ ਵਿਕਾਸ ਦੇ ਨਾਂ ਤੇ ਵਸੂਲਿਆ ਜਾਣਾ ਬੰਦ ਕੀਤਾ ਜਾਵੇ, ਸਰਕਾਰੀ ਅਦਾਰਿਆਂ ਅੰਦਰ ਪੱਕੀ ਭਰਤੀ ਕਰਾਉਣ, ਸਾਰੇ ਵਿਭਾਗਾਂ ਦੇ ਨਿਜੀਕਰਨ, ਨਿਗਮੀਕਰਨ, ਪੁਨਰਗਠਨ ਨੂੰ ਬੰਦ ਕਰਾਉਣ ਲਈ ਹੜਤਾਲ ਕੀਤੀ ਜਾ ਰਹੀ ਹੈ। ਇਸ ਨੂੰ ਪੂਰੀ ਤਰ੍ਹਾਂ ਕਾਮਯਾਬ ਕੀਤਾ ਜਾਵੇ।

ਅੱਜ ਦੇ ਧਰਨੇ ਵਿੱਚ ਸਰਕਲ ਪ੍ਰਧਾਨ ਗੁਰਬਖਸ਼ ਸਿੰਘ, ਮੁੱਖ ਸਲਾਹਕਾਰ ਲੱਖਾ ਸਿੰਘ, ਵਿਜੈ ਕੁਮਾਰ ਸਰਕਲ ਪ੍ਰਧਾਨ ਪੈਨਸ਼ਨ ਐਸੋਸੀਏਸ਼ਨ, ਜ਼ੋਰਾਵਰ ਸਿੰਘ ਡਵੀਜ਼ਨ ਪ੍ਰਧਾਨ, ਏਕਮ ਸਿੰਘ ਸਿੱਧੂ ਸਰਕਲ ਸਕੱਤਰ, ਗੁਰਮੀਤ ਸਿੰਘ ਸਰਕਲ ਪ੍ਰਧਾਨ ਠੇਕਾ ਮੁਲਾਜ਼ਮ ਯੂਨੀਅਨ ਮੁਹਾਲੀ ਸਮੇਤ ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਨ, ਕਿਰਪਾਲ ਸਿੰਘ ਸਿਆਊ, ਤੇਜਿੰਦਰ ਸਿੰਘ ਪੂਨੀਆ, ਅੰਗਰੇਜ਼ ਸਿੰਘ, ਜਸਵਿੰਦਰ ਸਿੰਘ, ਤਰਲੋਚਨ ਸਿੰਘ, ਸਤਨਾਮ ਸਿੰਘ, ਲਖਵਿੰਦਰ ਸਿੰਘ, ਰਜਿੰਦਰ ਸਿੰਘ ਸਾਬਕਾ ਚੀਫ਼ ਆਰਗੇਨਾਈਜ਼ਰ ਪੰਜਾਬ, ਜਤਿੰਦਰ ਸਿੰਘ, ਪੈਨਸ਼ਨ ਐਸੋਸੀਏਸ਼ਨ ਡਵੀਜ਼ਨ ਪ੍ਰਧਾਨ, ਸਤਵੰਤ ਸਿੰਘ, ਜਸਪਾਲ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ, ਪਰਮਜੀਤ ਸਿੰਘ, ਬਲਵੀਰ ਸਿੰਘ, ਸੁਰਿੰਦਰ ਮੱਲੀ, ਸੰਦੀਪ ਨਾਗਪਾਲ, ਸੋਹਨ ਸਿੰਘ, ਅਜੀਤ ਸਿੰਘ, ਹਰਬੰਸ ਸਿੰਘ ਨੇ ਸ਼ਮੂਲੀਅਤ ਕੀਤੀ ਅਤੇ ਮੁਲਾਜ਼ਮਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ।

Load More Related Articles
Load More By Nabaz-e-Punjab
Load More In Protest

Check Also

ਬਿਜਲੀ ਸੋਧ ਬਿੱਲ-2025 ਦੇ ਵਿਰੋਧ ਵਿੱਚ ਰੋਸ ਰੈਲੀ, ਸਰਕਾਰ ਦਾ ਪੁਤਲਾ ਸਾੜਿਆ

ਬਿਜਲੀ ਸੋਧ ਬਿੱਲ-2025 ਦੇ ਵਿਰੋਧ ਵਿੱਚ ਰੋਸ ਰੈਲੀ, ਸਰਕਾਰ ਦਾ ਪੁਤਲਾ ਸਾੜਿਆ ਨਬਜ਼-ਏ-ਪੰਜਾਬ, ਮੁਹਾਲੀ, 10 ਮ…