Share on Facebook Share on Twitter Share on Google+ Share on Pinterest Share on Linkedin ਕਿਸਾਨਾਂ ਨੇ ਟਰੈਕਟਰ ਮਾਰਚ ਕੀਤਾ, ਵਿਸ਼ਵ ਵਪਾਰ ਸੰਘ ਦਾ ਪੁਤਲਾ ਸਾੜਿਆ ਨਬਜ਼-ਏ-ਪੰਜਾਬ, ਮੁਹਾਲੀ, 26 ਫਰਵਰੀ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਮੁਹਾਲੀ ਏਅਰਪੋਰਟ ਸੜਕ ’ਤੇ ਵਿਸ਼ਵ ਵਪਾਰ ਸੰਘ ਦੀਆਂ ਨੀਤੀਆਂ ਖ਼ਿਲਾਫ਼ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਵਿਸ਼ਵ ਵਪਾਰ ਸੰਘ ਦਾ ਪੁਤਲਾ ਸਾੜਿਆ। ਇਸ ਦੌਰਾਨ ਇਲਾਕੇ ਦੇ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੀਤਾ ਗਿਆ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਬਿਨਾਂ ਸ਼ਰਤ ਸਾਰੀਆਂ ਫ਼ਸਲਾਂ ’ਤੇ ਐਮਐਸਪੀ ਦੀ ਗਾਰੰਟੀ ਕਾਨੂੰਨ ਲਾਗੂ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਬਾਕੀ ਸਾਰੀਆਂ ਜਾਇਜ਼ ਮੰਗਾਂ ਫੌਰੀ ਮੰਨੀਆਂ ਜਾਣ ਤਾਂ ਜੋ ਅੰਨਦਾਤਾ ਆਰਥਿਕ ਪੱਖੋਂ ਖ਼ੁਸ਼ਹਾਲ ਅਤੇ ਖੇਤੀ ਲਾਹੇਵੰਦ ਧੰਦਾ ਬਣ ਸਕੇ। ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਨ ਅਤੇ ਰਵਨੀਤ ਸਿੰਘ ਬਰਾੜ ਨੇ ਕਿਹਾ ਕਿ ਸੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਉੱਤੇ ਕੀਤੇ ਅੱਤਿਆਚਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਦੇਸ਼ ਦੇ ਹੁਕਮਰਾਨ ਕਿਸਾਨਾਂ ਤੋਂ ਵਿਰੋਧ ਪ੍ਰਦਰਸ਼ਨ ਦਾ ਸੰਵਿਧਾਨਕ ਹੱਕ ਖੋਹ ਕੇ ਨਫ਼ਰਤ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੂਰਾ ਕਰਨ ਵਾਲਾ ਕਿਸਾਨ ਅੱਜ ਇਨਸਾਫ਼ ਲਈ ਸੜਕਾਂ ’ਤੇ ਰੁਲ ਰਿਹਾ ਹੈ ਪ੍ਰੰਤੂ ਕੇਂਦਰ ਸਰਕਾਰ ਕਿਸਾਨਾਂ ਦੀ ਬਾਂਹ ਫੜਨ ਦੀ ਥਾਂ ਉਨ੍ਹਾਂ ਉੱਤੇ ਜੁਲਮ ਢਾਹੁਣ ਦੇ ਰਾਹ ਪੈ ਗਈ ਹੈ। ਇਸ ਮੌਕੇ ਕਿਸਾਨ ਆਗੂ ਰਵਨੀਤ ਸਿੰਘ ਰਿੱਕੀ ਬਰਾੜ, ਗੁਰਪ੍ਰੀਤ ਸਿੰਘ ਪਲਹੇੜੀ, ਦਰਸ਼ਨ ਸਿੰਘ ਦੁਰਾਲੀ, ਅਮਰਜੀਤ ਸਿੰਘ ਸੁਖਗੜ੍ਹ, ਇਕਬਾਲ ਸਿੰਘ ਬੈਂਰੋਪੁਰ, ਮਨਵੀਰ ਸਿੰਘ ਮਟੌਰ, ਸੁੱਖਾ ਸਰਪੰਚ, ਬੇਅੰਤ ਸਿੰਘ, ਟਿੱਕੂ ਜਕੜਮਾਜਰਾ, ਚੰਨੀ ਮਟੌਰ ਅਤੇ ਹੋਰ ਕਿਸਾਨ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ