Share on Facebook Share on Twitter Share on Google+ Share on Pinterest Share on Linkedin ਲੈਂਡ-ਪੂਲਿੰਗ ਨੀਤੀ: ਕਿਸਾਨ ਜਥੇਬੰਦੀਆਂ ਨੇ ਪਿੰਡਾਂ ਵਿੱਚ ਟਰੈਕਟਰ ਮਾਰਚ ਕੱਢਿਆ ਨਬਜ਼-ਏ-ਪੰਜਾਬ, ਮੁਹਾਲੀ, 30 ਜੁਲਾਈ: ਪੰਜਾਬ ਸਰਕਾਰ ਦੀ ਨਵੀਂ ਲੈਂਡ-ਪੂਲਿੰਗ ਨੀਤੀ ਦੇ ਵਿਰੋਧ ਵਿੱਚ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸਾਂਝੇ ਤੌਰ ’ਤੇ ਟਰੈਕਟਰ ਮਾਰਚ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਕਿਸਾਨ ਯੂਨੀਅਨਾਂ ਵੱਲੋਂ ਲੈਂਡ-ਪੂਲਿੰਗ ਪਾਲਸੀ ਦੇ ਵਿਰੋਧ ਵਿੱਚ ਕੱਢਿਆ ਗਿਆ। ਇਹ ਟਰੈਕਟਰ ਮਾਰਚ ਪਿੰਡ ਸਨੇਟਾ ਤੋਂ ਸ਼ੁਰੂ ਹੋਇਆ, ਜੋ ਇਲਾਕੇ ਦੇ ਵੱਖ-ਵੱਖ ਪਿੰਡਾਂ ਦੈੜੀ, ਮਾਣਕਪੁਰ ਕੱਲਰ, ਸਿਆਊ, ਮਟਰਾਂ, ਬੜੀ ਤੋਂ ਹੁੰਦਾ ਹੋਇਆ ਪਿੰਡ ਕੁਰੜੀ ਵਿੱਚ ਪਹੁੰਚ ਕੇ ਸਮਾਪਤ ਹੋਇਆ। ਇਸ ਮੌਕੇ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਓ, ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹ ਕਲਾਂ, ਦਰਸ਼ਨ ਸਿੰਘ ਧਾਲੀਵਾਲ, ਤੇਜਿੰਦਰ ਸਿੰਘ ਪੂਨੀਆ, ਨੱਛਤਰ ਸਿੰਘ ਬੈਦਵਾਨ, ਲਖਵਿੰਦਰ ਸਿੰਘ ਕਰਾਲਾ, ਗੁਰਮੀਤ ਸਿੰਘ ਖੂਨੀਮਾਜਰਾ, ਜਸਪਾਲ ਸਿੰਘ ਲਾਂਡਰਾਂ, ਜਸਵੰਤ ਸਿੰਘ ਮਾਣਕਮਾਜਰਾ, ਜਸਵਿੰਦਰ ਸਿੰਘ ਕੰਡਾਲਾ, ਸੁਰਜੀਤ ਸਿੰਘ ਮਾਣਕਪੁਰ ਕੱਲਰ, ਸੁਰਜੀਤ ਸਿੰਘ ਲਾਂਡਰਾਂ, ਇਕਬਾਲ ਸਿੰਘ ਬੈਰੋਪੁਰ, ਦਰਸ਼ਨ ਸਿੰਘ ਦੁਰਾਲੀ ਅਤੇ ਬਿੰਦਰ ਦਰਾਲੀ ਸਮੇਤ ਹੋਰਨਾਂ ਪਿੰਡਾਂ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ