Share on Facebook Share on Twitter Share on Google+ Share on Pinterest Share on Linkedin ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਰਾਜਧਾਨੀ ਦੇ ਘਿਰਾਓ ਕਰਨ ਲਈ ਕਿਸਾਨਾਂ ਦੀ ਲਾਮਬੰਦੀ ਨਬਜ਼-ਏ-ਪੰਜਾਬ, ਮੁਹਾਲੀ, 12 ਫਰਵਰੀ: ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਅੱਜ ਇਤਿਹਾਸਕ ਗੁਰਦੁਆਰਾ ਫਤਿਹ-ਏ-ਜੰਗ ਚੱਪੜਚਿੜੀ ਵਿਖੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਕਿਸਾਨਾਂ ਮੰਗਾਂ ਅਤੇ ਅਣਮਿਥੇ ਸਮੇਂ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਲਈ ਚਰਚਾ ਕੀਤੀ ਗਈ। ਜਨਰਲ ਸਕੱਤਰ ਜਸਪਾਲ ਸਿੰਘ ਨਿਆਣੀਆਂ ਨੇ ਦੱਸਿਆ ਕਿ 5 ਮਾਰਚ ਨੂੰ ਦੇਸ਼ ਭਰ ਵਿੱਚ ਸਮੂਹ ਰਾਜਧਾਨੀਆਂ ਦਾ ਘਿਰਾਓ ਕੀਤਾ ਜਾਵੇਗਾ। ਪੰਜਾਬ ਦੇ ਕਿਸਾਨ ਅਣਮਿਥੇ ਸਮੇਂ ਲਈ ਚੰਡੀਗੜ੍ਹ ਦਾ ਘਿਰਾਓ ਕਰਨਗੇ। ਇਸ ਸਬੰਧੀ ਪਿੰਡ ਪੱਧਰ ’ਤੇ ਕਿਸਾਨਾਂ ਦੀ ਲਾਮਬੰਦੀ ਕਰਨ ’ਤੇ ਜ਼ੋਰ ਦਿੰਦਿਆਂ ਬਲਾਕ ਪ੍ਰਧਾਨਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਕਿ ਸਾਰੇ ਬਲਾਕਾਂ ’ਚੋਂ 30 ਟਰਾਲੀਆਂ ਲੈ ਕੇ ਆਉਣ ਅਤੇ ਜ਼ਿਲ੍ਹਾ ਕਮੇਟੀ ਦੇ ਮੈਂਬਰ ਨੂੰ ਪੰਜ ਟਰਾਲੀਆਂ ਦਾ ਬੰਦੋਬਸਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ। ਕਿਸਾਨਾਂ ਨੇ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਦਾ ਹੱਲ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਲਾਵਾਰਿਸ ਪਸ਼ੂ ਜਿੱਥੇ ਫ਼ਸਲਾਂ ਦਾ ਉਜਾੜਾ ਕਰਦੇ ਹਨ, ਉੱਥੇ ਸੜਕ ਹਾਦਸਿਆਂ ਦਾ ਕਾਰਨ ਬਣਦੇ ਹਨ। ਇਹ ਵੀ ਮੰਗ ਕੀਤੀ ਕਿ ਗੁਆਂਢੀ ਮੁਲਕਾਂ ਨਾਲ ਵਪਾਰ ਕਰਨ ਲਈ ਬਾਰਡਰ ਖੋਲ੍ਹੇ ਜਾਣ ਅਤੇ ਪੰਜਾਬ ਲਈ ਬਾਘਾ ਬਾਰਡਰ ਖੋਲ੍ਹਿਆ ਜਾਵੇ। ਨਾਲ ਹੀ ਕਿਸਾਨਾਂ-ਮਜ਼ਦੂਰਾਂ ਨੂੰ ਬੁਢਾਪਾ ਪੈਨਸ਼ਨ ਦੇਣ ਅਤੇ ਕਿਸਾਨਾਂ-ਮਜ਼ਦੂਰਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ। ਇਸ ਮੌਕੇ ਮੁਹਾਲੀ ਬਲਾਕ ਦੇ ਪ੍ਰਧਾਨ ਦਰਸ਼ਨ ਸਿੰਘ ਦੁਰਾਲੀ, ਖਰੜ ਦੇ ਪ੍ਰਧਾਨ ਗੁਰਮੀਤ ਸਿੰਘ ਖੂਨੀਮਾਜਰਾ, ਮਾਜਰੀ ਦੇ ਪ੍ਰਧਾਨ ਅਮਰੀਕ ਸਿੰਘ ਭੋਲਾ, ਕੁਲਦੀਪ ਸਿੰਘ ਕੁਰੜੀ, ਜਸਵੰਤ ਸਿੰਘ ਪੂਨੀਆ, ਸੋਹਣ ਸਿੰਘ ਚੱਪੜਚਿੜੀ, ਕੁਲਵੰਤ ਸਿੰਘ ਚਿੱਲਾ, ਰਣਬੀਰ ਸਿੰਘ ਗਰੇਵਾਲ, ਸ਼ੇਰ ਸਿੰਘ ਚੋਲਟਾ, ਸਪਿੰਦਰ ਸਿੰਘ ਤੋਲੇਮਾਜਰਾ, ਸੋਨੀ ਰਸਨਹੇੜੀ, ਗੁਰੀ ਤੇਲੇਮਾਜਰਾ, ਅਮਨਦੀਪ ਸਿੰਘ ਬਡਾਲਾ, ਭਜਨ ਸਿੰਘ ਦੁਰਾਲੀ, ਸੁਰਿੰਦਰ ਸਿੰਘ ਬਰਿਆਲੀ, ਮਨਜਿੰਦਰ ਸਿੰਘ ਭੜੌਜੀਆਂ, ਰਣਧੀਰ ਸਿੰਘ, ਸੁੱਖੀ ਕੈਲੋ, ਏਕਮਜੋਤ ਕੈਲੋ, ਦਰਸ਼ਨ ਸਿੰਘ, ਪਰਮਿੰਦਰ ਸਿੰਘ, ਜਰਨੈਲ ਸਿੰਘ ਘੜੂੰਆਂ, ਜਤਿੰਦਰ ਸਿੰਘ, ਪੱਪੀ ਘੜੂੰਆਂ, ਬਲਵਿੰਦਰ ਸਿੰਘ ਗੋਲਡੀ, ਕੇਸਰ ਸਿੰਘ ਮਾਣਕਮਾਜਰਾ, ਨਰਿੰਦਰ ਸਿੰਘ ਮਾਣਕਮਾਜਰਾ, ਬਲਵੀਰ ਸਿੰਘ ਦੁਰਾਲੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ