Share on Facebook Share on Twitter Share on Google+ Share on Pinterest Share on Linkedin ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਸਾਥੀ ਨਾਜਾਇਜ਼ ਅਸਲੇ ਸਣੇ ਖਰੜ ਤੋਂ ਗ੍ਰਿਫ਼ਤਾਰ ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ ਮੁਲਜ਼ਮ: ਡੀਜੀਪੀ ਨਬਜ਼-ਏ-ਪੰਜਾਬ, ਮੁਹਾਲੀ, 8 ਮਈ: ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਪੰਜਾਬ ਪੁਲੀਸ ਦੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ਼) ਨੇ ਮੁਹਾਲੀ ਪੁਲੀਸ ਨਾਲ ਸਾਂਝੇ ਅਪਰੇਸ਼ਨ ਵਿੱਚ ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਦੇ ਮੁੱਖ ਸਾਥੀ ਹਰਜਿੰਦਰ ਸਿੰਘ ਨੂੰ ਖਰੜ ਬੱਸ ਸਟੈਂਡ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਕਬਜ਼ੇ ’ਚੋਂ ਤਿੰਨ ਪਿਸਤੌਲ, ਜਿਨ੍ਹਾਂ ਵਿੱਚ ਦੋ .32 ਬੋਰ ਅਤੇ ਇੱਕ .30 ਬੋਰ ਸਮੇਤ 14 ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਖਰੜ ਦੇ ‘ਫਿਊਚਰ ਹਾਈਟਸ’ ਵਿਖੇ ਵਿਰੋਧੀ ਗੈਂਗ ਦੇ ਮੈਂਬਰਾਂ ਤੇ ਹਥਿਆਰਬੰਦ ਹਮਲੇ ਦੇ ਮਾਮਲੇ ਵਿੱਚ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਹਰਜਿੰਦਰ ਸਿੰਘ ਆਪਣੇ ਵਿਦੇਸ਼ ਵਿੱਚ ਰਹਿੰਦੇ ਹੈਂਡਲਰ ਸੋਨੂੰ ਖੱਤਰੀ ਤੋਂ ਸਿੱਧੇ ਤੌਰ ਤੇ ਨਿਰਦੇਸ਼ ਪ੍ਰਾਪਤ ਕਰ ਰਿਹਾ ਸੀ ਅਤੇ ਸੂਬੇ ਵਿੱਚ ਹਾਈ-ਪਰੋਫਾਈਲ ਅਪਰਾਧ ਨੂੰ ਅੰਜਾਮ ਦੇਣ ਦੀ ਸਾਜਿਸ਼ ਰਚ ਰਿਹਾ ਸੀ। ਡੀਜੀਪੀ ਨੇ ਕਿਹਾ ਕਿ ਹਰਜਿੰਦਰ ਸਿੰਘ ਦੀ ਗ੍ਰਿਫ਼ਤਾਰੀ ਸਰਹੱਦ ਪਾਰਲੇ ਸਬੰਧਾਂ ਨਾਲ ਚਲਾਏ ਜਾ ਰਹੇ ਗੈਂਗਸਟਰ ਨੈੱਟਵਰਕਾਂ ਵਿਰੁੱਧ ਸਾਡੀ ਨਿਰੰਤਰ ਤੇ ਮੁਸਤੈਦ ਕਾਰਵਾਈ ਦਾ ਅਹਿਮ ਕਦਮ ਹੈ। ਉਹਨਾਂ ਇਹ ਵੀ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇਰੇ ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਅਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏਜੀਟੀਐਫ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪਰਮੋਦ ਬਾਨ ਨੇ ਦੱਸਿਆ ਕਿ ਡੀਐਸਪੀ ਰਾਜਨ ਪਰਮਿੰਦਰ ਦੀ ਅਗਵਾਈ ਹੇਠ ਪੁਖ਼ਤਾ ਇਤਲਾਹ ਦੇ ਅਧਾਰ ਤੇ ਏਜੀਟੀਐਫ ਦੀਆਂ ਟੀਮਾਂ ਨੇ ਖਰੜ ਦੇ ਇਲਾਕੇ ਵਿੱਚ ਘੁੰਮਦੇ ਦੋਸ਼ੀ ਹਰਜਿੰਦਰ ਨੂੰ ਲੱਭਿਆ ਅਤੇ ਉਸ ਨੂੰ ਖਰੜ ਬੱਸ ਸਟੈਂਡ ਤੋਂ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬ ਰਹੇ। ਇਸ ਸਬੰਧੀ ਬੀਐਨਐਸ ਦੀ ਧਾਰਾ 125, 194, 194 (2), 296, 193 (3) ਅਤੇ 190 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫ਼ਆਈਆਰ ਨੰਬਰ 68 ਮਿਤੀ 24/02/2025 ਅਧੀਨ ਕੇਸ ਪਹਿਲਾਂ ਹੀ ਐਸਏਐਸ ਨਗਰ ਦੇ ਪੁਲਿਸ ਸਟੇਸ਼ਨ ਸਿਟੀ ਖਰੜ ਵਿਖੇ ਦਰਜ ਕੀਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ