Nabaz-e-punjab.com

ਜਲ ਸਪਲਾਈ ਤੇ ਸੈਨੀਟੇਸ਼ਨ ਕੰਪਲੈਕਸ ਵਿੱਚ ਵਣ ਮਹਾਂਉਤਸਵ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੁਲਾਈ:
ਇੱਥੋਂ ਦੇ ਸਨਅਤੀ ਏਰੀਆ ਫੇਜ਼-1 ਸਥਿਤ ਜਲ ਸਪਲਾਈ ਤੇ ਸੈਨੀਟੇਸ਼ਨ ਕੰਪਲੈਕਸ ਵਿੱਚ ਵਣ ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਵਿਭਾਗ ਦੇ ਸੇਵਾਮੁਕਤ ਸੁਪਰਡੈਂਟ ਅਤੇ ਸਮਾਜ ਸੇਵੀ ਸੁਖਦੀਪ ਸਿੰਘ ਨਿਆਂ ਸ਼ਹਿਰ ਅਤੇ ਹੋਰ ਮੁਲਾਜ਼ਮਾਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਕੰਪਲੈਕਸ ਅੰਦਰ ਖਾਲੀ ਥਾਂ ਵਿੱਚ ਵੱਖ ਵੱਖ ਕਿਸਮਾਂ ਦੇ ਪੌਦੇ ਲਗਾਏ ਗਏ। ਇਸ ਮੌਕੇ ਸੁਖਦੀਪ ਸਿੰਘ ਨਿਆਂ ਸ਼ਹਿਰ ਨੇ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਸਾਨੂੰ ਸਾਰਿਆਂ ਨੂੰ ਆਪਣੇ ਜੀਵਨ ਵਿੱਚ ਆਪਣੇ ਘਰਾਂ ਅਤੇ ਆਲੇ ਦੁਆਲੇ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਜੋ ਸਾਡੀ ਆਬੋ-ਹਵਾ ਸ਼ੁੱਧ ਹੋ ਸਕੇ ਅਤੇ ਗਲੋਬਲ ਵਾਰਮਿੰਗ ਦੀ ਸਮੱਸਿਆ ਤੋਂ ਵੀ ਛੁਟਕਾਰਾ ਮਿਲ ਸਕੇ।ਇਸ ਮੌਕੇ ਸੁਪਰਡੈਂਟ ਹੁਕਮ ਸਿੰਘ ਬਾਜਵਾ, ਮੰਡਲ ਲੇਖਾ ਅਫ਼ਸਰ ਸੁਨੀਲ ਜਿੰਦਲ, ਕਲਰਕ ਮਨੋਜ ਸਿੰਘ, ਅੰਨਸ ਮੁਹੰਮਦ, ਦੀਪਕ ਕੁਮਾਰ, ਪਵਨ ਕੁਮਾਰ, ਸੁਨੀਲ ਕੁਮਾਰ, ਸੁਰਜੀਤ ਕੁਮਾਰ, ਰਾਮਪਾਲ ਸਿੰਘ, ਹਰੀਦਾਸ ਅਤੇ ਰਾਜੇਸ਼ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…