Share on Facebook Share on Twitter Share on Google+ Share on Pinterest Share on Linkedin ਸਾਬਕਾ ਕੌਂਸਲਰ ਤੇ ਆਪ ਆਗੂ ਆਰਪੀ ਸ਼ਰਮਾ ਨੂੰ ਵੈੱਲਫੇਅਰ ਐਕਸ਼ਨ ਕਮੇਟੀ ਦਾ ਪ੍ਰਧਾਨ ਥਾਪਿਆ ਜਸਪਾਲ ਸਿੰਘ ਨੂੰ ਮੀਤ ਪ੍ਰਧਾਨ, ਹਰਮਨਜੋਤ ਸਿੰਘ ਨੂੰ ਸਕੱਤਰ ਤੇ ਰੋਹਿਤ ਸੈਣੀ ਕੈਸ਼ੀਅਰ ਬਣੇ ਨਬਜ਼-ਏ-ਪੰਜਾਬ, ਮੁਹਾਲੀ, 8 ਅਪਰੈਲ: ਰੈਜ਼ੀਡੈਂਟ ਵੈੱਲਫੇਅਰ ਐਕਸ਼ਨ ਕਮੇਟੀ ਫੇਜ਼-6 ਦਾ ਜਨਰਲ ਇਜਲਾਸ ਅੱਜ ਗੁਰਦੁਆਰਾ ਸਾਹਿਬ ਵਿਖੇ ਹੋਇਆ। ਜਿਸ ਵਿੱਚ ਨਵੀਂ ਕਾਰਜਕਾਰਨੀ ਦੀ ਚੋਣ ਕੀਤੀ ਗਈ। ਇਸ ਮੌਕੇ ਸਰਬਸੰਮਤੀ ਨਾਲ ਇਲਾਕੇ ਦੇ ਸਾਬਕਾ ਕੌਂਸਲਰ ਤੇ ‘ਆਪ’ ਆਗੂ ਆਰਪੀ ਸ਼ਰਮਾ ਨੂੰ ਅਗਲੇ ਦੋ ਸਾਲਾਂ ਲਈ ਪ੍ਰਧਾਨ ਚੁਣਿਆ ਗਿਆ। ਇਸ ਤੋਂ ਪਹਿਲਾਂ ਤਤਕਾਲੀ ਪ੍ਰਧਾਨ ਜਸਮੇਰ ਸਿੰਘ ਬਾਠ ਨੇ ਮੌਜੂਦਾ ਕਮੇਟੀ ਨੂੰ ਭੰਗ ਕਰਨ ਦਾ ਐਲਾਨ ਕੀਤਾ। ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਪੀਐਸ ਬੇਦੀ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ। ਜਸਪਾਲ ਸਿੰਘ ਨੂੰ ਮੀਤ ਪ੍ਰਧਾਨ, ਹਰਮਨਜੋਤ ਸਿੰਘ ਨੂੰ ਸਕੱਤਰ, ਹਰਜੀਤ ਸਿੰਘ ਨੂੰ ਸੰਯੁਕਤ ਸਕੱਤਰ ਅਤੇ ਰੋਹਿਤ ਸੈਣੀ ਨੂੰ ਵਿੱਤ ਸਕੱਤਰ ਚੁਣਿਆ ਗਿਆ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਆਰਪੀ ਸ਼ਰਮਾ ਨੇ ਸਮੂਹ ਇਲਾਕਾ ਨਿਵਾਸੀਆਂ ਅਤੇ ਕਮੇਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪਹਿਲਾਂ ਵਾਂਗ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਆਰਪੀ ਸ਼ਰਮਾ ਨੇ ਕਿਹਾ ਕਿ ਉਹ ਇਲਾਕੇ ਦੀਆਂ ਸਮੱਸਿਆਵਾਂ ਅਤੇ ਕੰਮਾਂ-ਕਾਰਾਂ ਅਤੇ ਸ਼ਰਾਰਤੀ ਅਨਸਰਾਂ ਬਾਰੇ ਭਲੀਭਾਂਤ ਜਾਣੂ ਹਨ। ਆਉਣ ਵਾਲੇ ਦਿਨਾਂ ਵਿੱਚ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਠੋਸ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਨਵੀਂ ਕਮੇਟੀ ਦਾ ਵਫ਼ਦ ਜਲਦੀ ਹੀ ‘ਆਪ’ ਵਿਧਾਇਕ ਕੁਲਵੰਤ ਸਿੰਘ ਨੂੰ ਮਿਲੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ