ਸਾਬਕਾ ਸਰਪੰਚ ਵੱਲੋਂ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ਕਾਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜਨਵਰੀ:
ਅਕਾਲੀ ਦਲ ਨੇ ਹਮੇਸ਼ਾਂ ਹੀ ਆਪਣੇ ਵਰਕਰਾਂ ਨੂੰ ਅੱਖੋਂ ਪਰੋਖੇ ਕਰਕੇ ਆਪਣੇ ਧੀਆਂ ਪੁੱਤਰਾਂ ਨੂੰ ਤਰਜੀਹ ਦਿੱਤੀ ਹੈ। ਜਿਸ ਕਾਰਨ ਅਕਾਲੀ ਵਰਕਰਾਂ ਅੰਦਰ ਭਾਰੀ ਗੁੱਸਾ ਤੇ ਨਿਰਾਸ਼ਾ ਪਾਈ ਜਾ ਰਹੀ ਹੈ। ਇਹੀ ਨਹੀਂ ਕਾਰਨ ਹੈ ਕਿ ਅਕਾਲੀ ਵਰਕਰ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਧੜਾ-ਧੜ ਕਾਂਗਰਸ ਨਾਲ ਜੁੜਦੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਨਜ਼ਦੀਕੀ ਪਿੰਡ ਮਾਣਕਮਾਜਰਾ ਵਿਖੇ ਲੋਕਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੀਟਿੰਗ ਦੌਰਾਨ ਪਿੰਡ ਦੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਆਪਣੇ ਇੱਕ ਦਰਜ਼ਨ ਸਾਥੀਆਂ ਜਿਨ੍ਹਾਂ ਵਿੱਚ ਨਰਿੰਦਰ ਸਿੰਘ, ਹਰਬੰਸ ਸਿੰਘ, ਸੁੱਚਾ ਸਿੰਘ, ਮੇਜਰ ਸਿੰਘ, ਜਗਤਾਰ ਸਿੰਘ, ਬਲਦੇਵ ਸਿੰਘ ਅਕਾਲੀ ਦਲ ਛੱਡ ਕੇ ਕਾਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ। ਚੌਧਰੀ ਰਿਸ਼ੀਪਾਲ ਸਨੇਟਾ ਅਤੇ ਦੀਪ ਚੰਦ ਗੋਬਿੰਦਗੜ੍ਹ ਦੀ ਪ੍ਰੇਰਨਾ ਸਦਕਾ ਕਾਂਗਰਸ ਨਾਲ ਜੁੜਨ ਵਾਲੇ ਇਨ੍ਹਾਂ ਅਕਾਲੀ ਵਰਕਰਾਂ ਦਾ ਸ੍ਰੀ ਸਿੱਧੂ ਨੇ ਕਾਂਗਰਸ ਪਾਰਟੀ ਦੇ ਮਫਲਰ ਗਲਾਂ ਵਿੱਚ ਪਾ ਕੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਅੰਦਰ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਵੀ ਦਿਵਾਇਆ। ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਮਹਿਲਾਵਾਂ ਨੇ ਸ੍ਰੀ ਸਿੱਧੂ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ। ਜਿਸ ’ਤੇ ਸ੍ਰ. ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਮਗਰੋਂ ਪਿੰਡ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ।
ਸ੍ਰੀ ਸਿੱਧੂ ਨੇ ਲੋਕਾਂ ਨੂੰ ਅਗਾਊਂ ਸੁਚੇਤ ਕਰਦਿਆਂ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਕੂੜ ਪ੍ਰਚਾਰ ਤੋਂ ਸਾਵਧਾਨ ਰਹਿਣ ਕਿਉਂਕਿ ਇਹ ਲੋਕ ਵੋਟਾਂ ਮਗਰੋਂ ਕਿਧਰੇ ਨਜ਼ਰ ਵੀ ਨਹੀਂ ਆਉਣੇ ਜਦਕਿ ਉਹ ਪਿਛਲੇ ਵੀਹ ਸਾਲਾਂ ਤੋਂ ਹਲਕੇ ਵਿੱਚ ਰਹੇ ਹਨ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਬਜ਼ੂਰਗਾਂ ਦੀ ਬੁਢਾਪਾ ਪੈਨਸ਼ਨ ਦੋ ਹਾਜਰ ਰੁਪਏ ਕੀਤੀ ਜਾਵੇਗੀ ਅਤੇ ਹਰਇੱਕ ਪਰਵਿਾਰ ਚੋਂ ਇੱਕ ਨੌਜਵਾਨ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਜਦੋਂ ਤੱਕ ਨੌਕਰੀ ਨਹੀਂ ਮਿਲਦੀ ਉਦੋਂ ਤੱਕ ਬੇਰੁਜ਼ਗਾਰੀ ਭੱਤਾ ਵੀ ਦਿੱਤਾ ਜਾਵੇਗਾ। ਇਸ ਮੌਕੇ ਕਾਂਗਰਸ ਵਿੱਚ ਸ਼ਾਮਲ ਹੋਏ ਵਰਕਰਾਂ ਨੇ ਸ੍ਰ. ਸਿੱਧੂ ਨੂੰ ਵਿਸਵਾਸ਼ ਦਿਵਾਇਆ ਕਿ ਇਸ ਇਲਾਕੇ ਚੋਂ ਸ੍ਰੀ ਸਿੱਧੂ ਨੂੰ ਵੋਟਾਂ ਦੀ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ ਅਤੇ ਲੋਕ ਅਕਾਲੀ-ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਾਉਣਗੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…