Share on Facebook Share on Twitter Share on Google+ Share on Pinterest Share on Linkedin ਪੰਜਾਬ ਪੁਲੀਸ ਦੇ ਸਾਬਕਾ ਐਸਪੀ ਪੰਧੇਰ ਦੇ ਬੇਟੇ ਤੇ ਨੌਜਵਾਨ ਆਗੂ ਪਰਨੀਤ ਪੰਧੇਰ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਪਰਨੀਤ ਪੰਧੇਰ ਨੇ ਨੌਜਵਾਨਾਂ ਨੂੰ ਦਿੱਤਾ ‘ਆਓ ਸਿਰਜੀਏ ਨਵਾਂ ਪੰਜਾਬ, ਨਵੀਂ ਪੀੜ੍ਹੀ ਤੇ ਨਵੀਂ ਪੀੜ੍ਹੀ ਦੀ ਸੋਚ’ ਦਾ ਸੱਦਾ ਨਿਊਜ਼ ਡੈਸਕ, ਮੁਹਾਲੀ, 13 ਦਸੰਬਰ ਪੰਜਾਬ ਪੁਲੀਸ ਦੇ ਸਾਬਕਾ ਐਸਪੀ ਸਰਬਜੀਤ ਸਿੰਘ ਪੰਧੇਰ ਦੇ ਬੇਟੇ ਤੇ ਨੌਜਵਾਨ ਆਗੂ ਪਰਨੀਤ ਸਿੰਘ ਪੰਧੇਰ ਨੇ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੁਹਾਲੀ ’ਚੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਮੁਹਾਲੀ ਪ੍ਰੈਸ ਕਲੱਬ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਰਨੀਤ ਪੰਧੇਰ ਨੇ ਨੌਜਵਾਨਾਂ ਨੂੰ ‘ਆਓ ਸਿਰਜੀਏ ਨਵਾਂ ਪੰਜਾਬ, ਨਵੀਂ ਪੀੜ੍ਹੀ ਤੇ ਨਵੀਂ ਪੀੜ੍ਹੀ ਦੀ ਸੋਚ’ ਦੀ ਅਪੀਲ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ, ਬੇਰੁਜ਼ਗਾਰ ਅਤੇ ਸਵੱਛ ਪ੍ਰਸ਼ਾਸਨ ਲਈ ਬੇਇਮਾਨ ਆਗੂਆਂ ਨੂੰ ਸੱਤਾ ਤੋਂ ਦੂਰ ਰੱਖਣਾ ਹੋਵੇਗਾ। ਤੱਦ ਹੀ ਸਾਡੇ ਮਹਾਨ ਸ਼ਹੀਦਾਂ ਦਾ ਦੇਸ਼ ਨੂੰ ਖੁਸ਼ਹਾਲ ਬਣਾਉਣ ਦਾ ਸੁਪਨਾ ਸਾਕਾਰ ਹੋ ਸਕੇ। ਪਰਨੀਤ ਪੰਧੇਰ ਨੇ ਦੋਸ਼ ਲਾਇਆ ਕਿ ਦੇਸ਼ ਆਜ਼ਾਦ ਹੋਣ ਬਾਅਦ ਵਾਰੀ ਬੰਨ੍ਹ ਕੇ ਪਿਛਲੇ ਸਮਿਆਂ ਤੋਂ ਰਾਜ ਕਰਦੀਆਂ ਆ ਰਹੀਆਂ ਸਿਆਸੀ ਪਾਰਟੀਆਂ ਹਮੇਸ਼ਾਂ ਹੀ ਨੌਜਵਾਨਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਇਸਤੇਮਾਲ ਕੀਤਾ ਜਾਂਦਾ ਰਿਹਾ ਹੈ ਅਤੇ ਕਿਸੇ ਪਾਰਟੀ ਨੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵੱਲ ਧਿਆਨ ਨਹੀਂ ਦਿੱਤਾ ਹੈ। ਜਿਸ ਕਾਰਨ ਅਜੋਕੇ ਸਮੇਂ ਵਿੱਚ ਲੱਖਾਂ ਨੌਜਵਾਨ ਬੇਰੁਜ਼ਗਾਰੀ ਦੀ ਭੱਠੀ ਵਿੱਚ ਸੜ ਰਹੇ ਹਨ, ਜੋ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਦੇਸ਼ ਭਗਤੀ ਵਾਲੇ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਦੇ ਦਾਦਾ ਜੀ ਪਹਿਲਾਂ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕੀਤੀ ਹੈ ਅਤੇ ਪਿਤਾ ਸਰਬਜੀਤ ਸਿੰਘ ਪੰਧੇਰ ਨੇ ਪੰਜਾਬ ਪੁਲੀਸ ਵਿੱਚੋਂ ਐਸ.ਪੀ. ਦੇ ਅਹੁਦੇ ਤੋਂ ਰਿਟਾਇਰਡ ਹੋਣ ਮਗਰੋਂ ਸਾਰਾ ਸਮਾਂ ਸਮਾਜ ਸੇਵੀ ਕੰਮਾਂ ਵਿੱਚ ਲਗਾਇਆ ਹੋਇਆ ਹੈ। ਇਸ ਮੌਕੇ ਰਾਮਗੜ੍ਹੀਆ ਸਭਾ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ, ਗੁਰਪ੍ਰਤਾਪ ਸਿੰਘ, ਗੁਰਚਰਨ ਸਿੰਘ, ਇੰਜੀਨੀਅਰ ਰਜਿੰਦਰ ਸਿੰਘ ਕਲਸੀ ਅਤੇ ਸੇਵਾ ਮੁਕਤ ਐਸਪੀ ਸਰਬਜੀਤ ਸਿੰਘ ਪੰਧੇਰ ਅਤੇ ਹੋਰ ਆਗੂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ