ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਦੀਵਾਨ ਹਾਲ ਦਾ ਨੀਂਹ ਪੱਥਰ ਰੱਖਿਆ

ਨਬਜ਼-ਏ-ਪੰਜਾਬ, ਮੁਹਾਲੀ, 19 ਮਈ:
ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ (ਬਾਬਾ ਬੁੱਢਾ ਦਲ ਦੇ ਸੱਤਵੇਂ ਦੇ ਜਥੇਦਾਰ ਅਤੇ ਤਤਕਾਲੀ ਜਥੇਦਾਰ ਅਕਾਲ ਤਖ਼ਤ ਸਾਹਿਬ) ਜੀ ਦੇ ਸ਼ਹੀਦੀ ਅਸਥਾਨ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮ-ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਸੰਗਤ ਦੀ ਸਹੂਲਤ ਲਈ ਬੇਸਮੈਂਟ ਸਮੇਤ ਦੀਵਾਨ ਹਾਲ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਅੱਜ ਇਸ ਕਾਰਜ ਦੀ ਅਰੰਭਤਾ ਲਈ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤ ਦੇ ਠਾਠਾਂ ਮਾਰਦੇ ਇਕੱਠ ਵਿੱਚ ਜੈਕਾਰਿਆਂ ਦੀ ਗੂੰਜ ਨਾਲ ਸੰਤ ਬਾਬਾ ਪਰਮਜੀਤ ਸਿੰਘ ਮੁੱਖ ਸੇਵਾਦਾਰ ਹੰਸਾਲੀ ਸਾਹਿਬ ਵਾਲਿਆਂ ਨੇ ਨੀਂਹ ਪੱਥਰ ਰੱਖਿਆ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਅਤਿ-ਆਧੁਨਿਕ ਸਹੂਲਤਾਂ ਵਾਲਾ ਇਹ ਦੀਵਾਨ ਹਾਲ ਬੇਸਮੈਂਟ ਸਮੇਤ 150 ਫੁੱਟ ਲੰਬਾਈ ਅਤੇ 130 ਫੱੁਟ ਚੌੜਾ ਬਣਾਇਆ ਜਾ ਰਿਹਾ ਹੈ। ਇਸ ਪ੍ਰਾਜੈਕਟ ਦੇ ਨਿਰਮਾਣ ਨਾਲ ਇਲਾਕੇ ਦੀ ਸੰਗਤ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਗੁਰੂਘਰ ਵਿੱਚ ਕਾਰ ਸੇਵਾ ਨਿਰੰਤਰ ਜਾਰੀ ਹੈ ਅਤੇ ਸੰਗਤ ਦੀ ਇੱਕ ਹੋਰ ਵੱਡੀ ਸੁਵਿਧਾ ਲਈ ਬਹੁਮੰਜ਼ਲਾਂ ਵਾਹਨ ਪਾਰਕਿੰਗ ਵੀ ਬਣਾਈ ਜਾ ਰਹੀ ਹੈ। ਜਿਸ ਦਾ ਕੰਮ ਜੰਗੀ ਪੱਧਰੀ ’ਤੇ ਚੱਲ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…