ਹਸਪਤਾਲ ਸੋਲਖੀਆਂ ਸਾਹਿਬ ਵਿੱਚ ਮੁਫ਼ਤ ਮੈਡੀਕਲ ਤੇ ਅੱਖਾਂ ਦਾ ਜਾਂਚ ਕੈਂਪ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 12 ਫਰਵਰੀ:
ਇੱਥੋਂ ਨੇੜਲੇ ਪਿੰਡ ਸੋਲਖੀਆਂ ਵਿੱਚ ਸਥਿਤ ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਵਿੱਚ ਸਾਲਾਨਾ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸਾਹਿਬ ਵੱਲੋਂ ਚਲਾਏ ਜਾ ਰਹੇ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵੱਲੋਂ ਲਗਾਇਆ ਗਿਆ ਮੁਫ਼ਤ ਮੈਡੀਕਲ ਕੈਂਪ ਅਤੇ ਅੱਖਾਂ ਦੀ ਜਾਂਚ ਦਾ ਕੈਂਪ ਸਫਲ ਹੋ ਨਿਬੜਿਆ। ਇਸ ਕੈਂਪ ਦਾ ਉਦਘਾਟਨ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਰੂਪ ਸਿੰਘ ਸੋਲਖੀਆਂ ਨੇ ਕੀਤਾ। ਜਦੋਂ ਕਿ ਵੱਖ-ਵੱਖ ਬੀਮਾਰੀਆਂ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਡਾਕਟਰ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਮੈਡੀਸਨ ਵਿਭਾਗ ਵੱਲੋਂ ਬੀ.ਪੀ, ਸ਼ੂਗਰ, ਥਾਈਰੈਡ, ਦਿਲ ਦੀਆਂ ਬਿਮਾਰੀਆਂ, ਸਾਹ-ਦਮਾ, ਗਠੀਆ, ਗੁਰਦੇ, ਲੀਵਰ, ਗੋਡਿਆਂ ਆਦਿ ਦੇ ਸਾਢੇ ਚਾਰ ਸੌ ਤੋਂ ਵੱਧ ਮਰੀਜਾਂ ਦਾ ਮੁਆਇਨਾ ਕੀਤਾ ਗਿਆ ਅਤੇ ਅੱਖਾਂ ਦੀ ਜਾਂਚ ਦੌਰਾਨ ਤਿੰਨ ਸੌ ਤੋਂ ਵੱਧ ਮਰੀਜਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ।
ਇਸ ਦੌਰਾਨ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਦੌਰਾਨ ਇਲਾਕੇ ਦੀਆਂ ਸੰਗਤਾਂ ਨੇ ਕੈਂਪ ਦਾ ਲਾਹਾ ਲਿਆ। ਇਸ ਦੌਰਾਨ ਗੁਰਦਵਾਰਾ ਸਾਹਿਬ ਦੇ ਮੁਖ ਪ੍ਰਬੰਧਕ ਸੰਤ ਬਾਬਾ ਸਰੂਪ ਸਿੰਘ ਸੋਲਖੀਆਂ ਨੇ ਸੰਗਤਾਂ ਨੂੰ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਗੁਰਦਵਾਰਾ ਸਾਹਿਬ ਵਿਖੇ ਚੱਲ ਰਹੇ ਹਸਪਤਾਲ ਵਿਚ ਮਰੀਜਾਂ ਦੀ ਜਾਂਚ ਦੀ ਸੇਵਾ ਚੱਲਦੀ ਰਹੇਗੀ ਅਤੇ ਲੋੜਵੰਦਾਂ ਦੀ ਮੱਦਦ ਲਈ ਹੋਰ ਵਧੀਆ ਢੰਗ ਨਾਲ ਉਪਰਾਲੇ ਕਰਕੇ ਉਨ੍ਹਾਂ ਨੂੰ ਨੇਪਰੇ ਚਾੜਿਆ ਜਾਵੇਗਾ। ਉਨ੍ਹਾਂ ਇਲਾਕਾ ਵਾਸੀਆਂ ਨੂੰ ਇਨ੍ਹਾਂ ਕਾਰਜਾਂ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In Social

Check Also

ਪੰਜਾਬ ਸਿਵਲ ਸਕੱਤਰੇਤ ਦੇ 217 ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਕੀਤਾ ਖੂਨਦਾਨ

ਪੰਜਾਬ ਸਿਵਲ ਸਕੱਤਰੇਤ ਦੇ 217 ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਕੀਤਾ ਖੂਨਦਾਨ ਨਬਜ਼-ਏ-ਪੰਜਾਬ, ਚੰਡੀਗੜ੍ਹ, 20 …