ਲੋਕਾਂ ਨੂੰ ਜਾਰੀ ਕੀਤੇ ਬਕਾਏ ਦੇ ਨੋਟਿਸ ਤੁਰੰਤ ਵਾਪਸ ਲਵੇ ਗਮਾਡਾ: ਅਕਾਲੀ ਦਲ

ਨੋਟਿਸ ਸਬੰਧੀ ਸਥਿਤੀ ਸਪੱਸ਼ਟ ਨਾ ਕਰਨ ’ਤੇ ਧਰਨਾ ਦੇਵੇਗਾ ਅਕਾਲੀ ਦਲ: ਪਰਵਿੰਦਰ ਸੋਹਾਣਾ

ਨਬਜ਼-ਏ-ਪੰਜਾਬ, ਮੁਹਾਲੀ, 8 ਨਵੰਬਰ:
ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਸ਼ਹਿਰ ਦੇ ਵੱਖ-ਵੱਖ ਫੇਜ਼ਾਂ ਅਤੇ ਸੈਕਟਰਾਂ ਦੇ ਵਸਨੀਕਾਂ ਨੂੰ ਵੱਡੀਆਂ ਰਕਮਾਂ ਦੇ ਬਕਾਏ ਜਮ੍ਹਾ ਕਰਵਾਉਣ ਲਈ ਨੋਟਿਸ ਜਾਰੀ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਮੰਗ ਕੀਤੀ ਕਿ ਨੋਟਿਸ ਤੁਰੰਤ ਵਾਪਸ ਲਏ ਜਾਣ। ਅੱਜ ਇੱਥੇ ਜਾਰੀ ਬਿਆਨ ਵਿੱਚ ਅਕਾਲੀ ਆਗੂ ਨੇ ਕਿਹਾ ਕਿ ਗਮਾਡਾ ਵੱਲੋਂ ਸ਼ਹਿਰ ਵਾਸੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਵਿੱਚ ਬਕਾਏ ਦਰਸਾਏ ਗਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਦੰਗਾ ਪੀੜਤ ਪਰਿਵਾਰਾਂ ਨੂੰ ਤਰਸ ਦੇ ਆਧਾਰ ’ਤੇ ਮਕਾਨ ਅਲਾਟ ਕੀਤੇ ਗਏ ਸਨ ਪ੍ਰੰਤੂ ਗਮਾਡਾ ਵੱਲੋਂ ਦੰਗਾ ਪੀੜਤਾਂ ਨੂੰ ਨੋਟਿਸ ਕੱਢੇ ਜਾ ਰਹੇ ਹਨ।
ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਜਦੋਂ ਕੋਈ ਵਿਅਕਤੀ ਨੋਟਿਸ ਲੈ ਕੇ ਗਮਾਡਾ ਵਿੱਚ ਪੁੱਛਗਿੱਛ ਕਰਨ ਲਈ ਜਾਂਦਾ ਹੈ ਤਾਂ ਉਨ੍ਹਾਂ ਨੂੰ ਕਿਹਾ ਜਾਂਦਾ ਹੈ ਕਿ ਅਜਿਹਾ ਸਾਫ਼ਟਵੇਅਰ ਦੀ ਗਲਤੀ ਕਾਰਨ ਹੋ ਰਿਹਾ ਹੈ। ਪ੍ਰੰਤੂ ਅਧਿਕਾਰਤ ਤੌਰ ’ਤੇ ਗਮਾਡਾ ਵੱਲੋਂ ਅਜਿਹੀ ਤਕਨੀਕੀ ਗਲਤੀ ਦੀ ਗੱਲ ਨਹੀਂ ਕਬੂਲੀ ਗਈ ਹੈ ਅਤੇ ਨਾ ਹੀ ਸਪੱਸ਼ਟੀਕਰਨ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਲੋਕਾਂ ਦੇ ਘਰਾਂ ਵਿੱਚ ਨੋਟਿਸ ਆਉਣ ਕਾਰਨ ਉਨ੍ਹਾਂ ਦੀ ਨੀਂਦ ਉੱਡ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਨੋਟਿਸ ਉਨ੍ਹਾਂ ਲੋਕਾਂ ਨੂੰ ਵੀ ਕੱਢੇ ਜਾ ਰਹੇ ਹਨ, ਜਿਨ੍ਹਾਂ ਨੇ ਹਾਲੇ ਕੁਝ ਦਿਨ ਪਹਿਲਾਂ ਐਨਓਸੀ ਲੈ ਕੇ ਜਾਇਦਾਦ ਆਪਣੇ ਨਾਮ ਕਰਵਾਈ ਹੈ। ਉਨ੍ਹਾਂ ਕਿਹਾ ਕਿ ਗਮਾਡਾ ਵੱਲੋਂ ਐਨਓਸੀ ਤੱਦ ਹੀ ਜਾਰੀ ਕੀਤਾ ਜਾਂਦਾ ਹੈ ਜਦੋਂ ਸਾਰੇ ਬਕਾਏ ਕਲੀਅਰ ਹੋਣ।
ਉਨ੍ਹਾਂ ਮੰਗ ਕੀਤੀ ਕਿ ਲੋਕਾਂ ਨੂੰ ਗਲਤ ਢੰਗ ਨਾਲ ਕੱਢੇ ਜਾ ਰਹੇ ਨੋਟਿਸ ਤੁਰੰਤ ਵਾਪਸ ਲਏ ਜਾਣ, ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਗਮਾਡਾ ਨੇ ਸਥਿਤੀ ਸਪੱਸ਼ਟ ਨਹੀਂ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੀੜਤ ਲੋਕਾਂ ਨਾਲ ਗਮਾਡਾ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…