nabaz-e-punjab.com

ਏਜੀਟੀਐਫ ਵੱਲੋਂ ਜੇਲ੍ਹ ਵਿੱਚ ਬੰਦ ਗੈਂਗਸਟਰ ਦੀਪਕ ਟੀਨੂ ਦਾ ਸਾਥੀ ਅਸਲੇ ਸਣੇ ਗ੍ਰਿਫ਼ਤਾਰ

ਮੁਲਜ਼ਮ ਨੂੰ ਜੇਲ੍ਹ ਵਿੱਚ ਬੰਦ/ਵਿਦੇਸ਼ੀ ਹੈਂਡਲਰਾਂ ਵੱਲੋਂ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਮਾਰਨ ਦਾ ਸੌਂਪਿਆ ਸੀ ਕੰਮ: ਡੀਜੀਪੀ

ਮੁਲਜ਼ਮ ਵਿਜੈ ਨੇ 2017 ਵਿੱਚ ਦੀਪਕ ਟੀਨੂ ਨੂੰ ਫਰਾਰ ਕਰਵਾਉਣ ਵਿੱਚ ਕੀਤੀ ਸੀ ਮਦਦ

ਨਬਜ਼-ਏ-ਪੰਜਾਬ, ਮੁਹਾਲੀ, 13 ਜੂਨ:
ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਵਿਦੇਸ਼ ਆਧਾਰਿਤ ਅਤਿਵਾਦੀ ਗੋਲਡੀ ਬਰਾੜ ਗੈਂਗ ਦੇ ਜੇਲ੍ਹ ਵਿੱਚ ਬੰਦ ਗੈਂਗਸਟਰ ਦੀਪਕ ਟੀਨੂ ਦੇ ਇੱਕ ਸਾਥੀ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਵਿਜੈ ਕੁਮਾਰ ਵਾਸੀ ਮਹਿਮਦਪੁਰ, (ਮੁਹਾਲੀ) ਵਜੋਂ ਹੋਈ ਹੈ। ਉਸ ਦੇ ਖ਼ਿਲਾਫ਼ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਵਿੱਚ ਅਸਲਾ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਨੇ ਸਾਲ 2017 ਵਿੱਚ ਗੈਂਗਸਟਰ ਦੀਪਕ ਟੀਨੂ ਨੂੰ ਭੱਜਣ ਵਿੱਚ ਮਦਦ ਕੀਤੀ ਸੀ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿੱਚ ਕਈ ਘਿਣਾਉਣੇ ਅਪਰਾਧਾਂ ਦੇ ਕੇਸ ਦਰਜ ਹਨ। ਮੁਲਜ਼ਮ ਕੋਲੋਂ .30 ਬੋਰ ਦਾ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਰਾਜਪੁਰਾ-ਚੰਡੀਗੜ੍ਹ ਹਾਈਵੇਅ ਉੱਤੇ ਗਗਨ ਚੌਕ ਨੇੜੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਟੀਮਾਂ ਨੇ ਇਹ ਕਾਰਵਾਈ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਨੇ ਨਿਗਰਾਨੀ ਹੇਠ ਕੀਤੀ ਗਈ। ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਨੂੰ ਉਸਦੇ ਜੇਲ੍ਹ ਵਿੱਚ ਬੰਦ/ਵਿਦੇਸ਼ੀ ਹੈਂਡਲਰਾਂ ਨੇ ਉਨ੍ਹਾਂ ਦੇ ਵਿਰੋਧੀ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਮਾਰਨ ਦਾ ਕੰਮ ਸੌਂਪਿਆ ਗਿਆ ਸੀ।
ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਸਾਲ 2018 ਵਿੱਚ ਮੁਲਜ਼ਮ ਵਿਜੈ ਮਲੇਸ਼ੀਆ ਭੱਜ ਗਿਆ ਸੀ ਅਤੇ ਉੱਥੇ ਰਹਿੰਦਿਆਂ ਉਸ ਨੇ ਮ੍ਰਿਤਕ ਗੈਂਗਸਟਰ ਅੰਕਿਤ ਭਾਦੂ ਰਾਹੀਂ ਅੰਬਾਲਾ ਸ਼ਹਿਰ ਦੇ ਸਰਾਫਾ ਬਾਜ਼ਾਰ ਵਿੱਚ ਇੱਕ ਜਿਊਲਰ ਦੇ ਕਤਲ ਨੂੰ ਅੰਜਾਮ ਦਿੱਤਾ ਸੀ। ਜ਼ਿਕਰਯੋਗ ਹੈ ਕਿ ਗੈਂਗਸਟਰ ਅੰਕਿਤ ਭਾਦੂ ਨੂੰ 2019 ਵਿੱਚ ਪੰਜਾਬ ਪੁਲੀਸ ਨੇ ਐਨਕਾਊਂਟਰ ਵਿੱਚ ਢੇਰ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਮੁਲਜ਼ਮ ਵਿਜੈ 2 ਸਾਲ ਤੱਕ ਅੰਬਾਲਾ ਜੇਲ੍ਹ ਵਿੱਚ ਬੰਦ ਰਿਹਾ ਹੈ। ਪੁਲੀਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…