ਗੈਂਗਸਟਰ ਮੁਖ਼ਤਾਰ ਅੰਸਾਰੀ ਦਾ ਨੇੜਲਾ ਸਾਥੀ ਗ੍ਰਿਫ਼ਤਾਰ, ਯੂਪੀ ਸਰਕਾਰ ਨੇ ਰੱਖਿਆ ਸੀ 1 ਲੱਖ ਰੁਪਏ ਦਾ ਇਨਾਮ

ਮੁਲਜ਼ਮ ਜੁਗਨੂੰ ਵਾਲੀਆ ਕੋਲੋਂ ਇੱਕ ਪਿਸਤੌਲ, ਵਿਦੇਸ਼ੀ ਕਰੰਸੀ, ਸਕੌਡਾ ਕਾਰ ਤੇ ਦੋ ਵਾਕੀ-ਟਾਕੀਜ਼ ਬਰਾਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ:
ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਯੂਪੀ ਦੇ ਬਹੁਬਲੀ ਤੇ ਗੈਂਗਸਟਰ ਮੁਖ਼ਤਾਰ ਅੰਸਾਰੀ ਦੇ ਨੇੜਲੇ ਸਾਥੀ ਅਤੇ ਇਨਾਮੀ ਮੁਲਜ਼ਮ ਹਰਵਿੰਦਰ ਸਿੰਘ ਉਰਫ਼ ਜੁਗਨੂੰ ਵਾਲੀਆ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਦੇ ਖ਼ਿਲਾਫ਼ ਸਟੇਟ ਕਰਾਈਮ ਥਾਣਾ ਫੇਜ਼-1, ਮੁਹਾਲੀ ਵਿੱਚ ਅਸਲਾ ਐਕਟ ਅਤੇ ਆਈਪੀਸੀ ਦੀ ਧਾਰਾ 120ਬੀ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਜੁਗਨੂੰ ਵਾਲੀਆ ਅਪਰਾਧਿਕ ਪਿਛੋਕੜ ਵਾਲਾ ਹੈ। ਉਸ ਦੇ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਵਰਗੇ ਕਈ ਗੰਭੀਰ ਅਪਰਾਧਿਕ ਕੇਸ ਦਰਜ ਹਨ। ਉਹ ਕਈ ਅਪਰਾਧਿਕ ਮਾਮਲਿਆਂ ਵਿੱਚ ਯੂਪੀ ਪੁਲੀਸ ਨੂੰ ਲੋੜੀਂਦਾ ਸੀ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਯੂਪੀ ਸਰਕਾਰ ਵੱਲੋਂ 1 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਡੀਜੀਪੀ ਨੇ ਦੱਸਿਆ ਕਿ ਪੁਲੀਸ ਨੇ ਉਸ ਦੇ ਕਬਜ਼ੇ ’ਚੋਂ .32 ਬੋਰ ਦਾ ਪਿਸਤੌਲ, 6 ਜਿੰਦਾ ਕਾਰਤੂਸ, ਲੱਖਾਂ ਰੁਪਏ ਦੀ ਵਿਦੇਸ਼ੀ ਕਰੰਸੀ, ਇੱਕ ਸਕੌਡਾ ਕਾਰ ਅਤੇ ਦੋ ਵਾਕੀ ਟਾਕੀ ਸੈੱਟ ਵੀ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਠੋਸ ਜਾਣਕਾਰੀ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਏਜੀਟੀਐਫ ਦੀਆਂ ਵੱਖ-ਵੱਖ ਟੀਮਾਂ ਨੇ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਹੇਠ ਅਤੇ ਏਆਈਜੀ ਸੰਦੀਪ ਗੋਇਲ ਦੀ ਸਹਾਇਤਾ ਨਾਲ ਸਪੈਸ਼ਲ ਅਪਰੇਸ਼ਨ ਚਲਾ ਕੇ ਮੁਲਜ਼ਮ ਜੁਗਨੂੰ ਵਾਲੀਆ ਨੂੰ ਅੱਜ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਸਮੇਂ ਪੁਲੀਸ ਟੀਮਾਂ ਦੀ ਅਗਵਾਈ ਡੀਐਸਪੀ ਰਾਜਨ ਪਰਮਿੰਦਰ ਸਿੰਘ ਅਤੇ ਡੀਐਸਪੀ ਰਮਨਦੀਪ ਸਿੰਘ ਕਰ ਰਹੇ ਸਨ। ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮ ਕੋਲੋਂ ਪੁੱਛਗਿੱਛ ਦੌਰਾਨ ਹੋਰ ਅਿਹਮ ਖੁਲਾਸੇ ਹੋਣ ਦੀ ਉਮੀਦ ਹੈ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…