Nabaz-e-punjab.com

ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਵੱਲੋਂ 5ਵਾਂ ਹੋਲਾ ਮਹੱਲਾ ਵਿਰਸਾ ਸੰਭਾਲ ਗੱਤਕਾ ਕੱਪ 20 ਨੂੰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 17 ਮਾਰਚ:
ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਆਰੰਭੀ ਵਿਰਸਾ ਸੰਭਾਲ ਗੱਤਕਾ ਲੜੀ ਤਹਿਤ ਹੋਲੇ-ਮਹੱਲੇ ਦੇ ਪਵਿੱਤਰ ਦਿਹਾੜੇ ਮੌਕੇ ਬੁੱਧਵਾਰ 20 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ 5ਵਾਂ ਹੋਲਾ ਮਹੱਲਾ ਵਿਰਸਾ ਸੰਭਾਲ ਗੱਤਕਾ ਕੱਪ ਪੂਰੇ ਖਾਲਸਾਈ ਜਾਹੋ-ਜਲਾਲ ਨਾਲ ਕਰਵਾਇਆ ਜਾ ਰਿਹਾ ਹੈ।
ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਇਸਮਾ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਤੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ ਨੇ ਦੱਸਿਆ ਕਿ ਜ਼ਿਲਾ ਰੂਪਨਗਰ ਗੱਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਵਿਰਾਸਤੀ ਟੂਰਨਾਮੈਂਟ ਵਿੱਚ ਚੋਟੀ ਦੀਆਂ ਟੀਮਾਂ ਆਪਣੇ ਜੰਗਜੂ ਕਰਤਬ ਦਿਖਾਉਣਗੀਆਂ।
ਉਨਾਂ ਦੱਸਿਆ ਕਿ ਇਸ ਮੌਕੇ ਸਿੱਖ ਬੱਚਿਆਂ ਵੱਲੋਂ ਖਾਲਸਾਈ ਵਿਰਾਸਤ ਦੀ ਪੇਸ਼ਕਾਰੀ ਕਰਦਾ ਇੱਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ ਜੋ ਕਿ ਖਿੱਚ ਦਾ ਕੇਂਦਰ ਹੋਵੇਗਾ। ਉਘੀਆਂ ਧਾਰਮਿਕ ਸਖਸ਼ੀਅਤਾਂ ਗੱਤਕੇਬਾਜਾਂ ਦੀ ਹੌਸਲਾ ਅਫ਼ਜ਼ਾਈ ਕਰਨਗੀਆਂ।

Load More Related Articles
Load More By Nabaz-e-Punjab
Load More In Sports

Check Also

ਸ਼ੀਤਲਾ ਮਾਤਾ ਮੰਦਰ ਕਮੇਟੀ ਨੇ ਕੁਸ਼ਤੀ ਦੰਗਲ ਕਰਵਾਇਆ

ਸ਼ੀਤਲਾ ਮਾਤਾ ਮੰਦਰ ਕਮੇਟੀ ਨੇ ਕੁਸ਼ਤੀ ਦੰਗਲ ਕਰਵਾਇਆ ਮਾਨ ਸਰਕਾਰ ਵੱਲੋਂ ਪੰਜਾਬ ਭਰ ’ਚ ਮੁੜ ਸ਼ੁਰੂ ਕਰਵਾਏ ਖੇਡ …