ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 6 ਜੂਨ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਵਿਖੇ 6 ਜੂਨ 1984 ਨੂੰ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘਾਂ/ਸਿੰਘਣੀਆਂ ਦੀ ਨਿੱਘੀ ਯਾਦ ਵਿੱਚ ਘੱਲੂਘਾਰਾ ਦਿਵਸ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰੂਘਰ ਵਿੱਚ ਅੰਮ੍ਰਿਤ ਵੇਲੇ ਤੋਂ ਲੈ ਕੇ ਸ਼ਾਮ ਤੱਕ ਦੀਵਾਨ ਸਜਾਏ ਗਏ। ਜਿਸ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਅਤੇ ਢਾਡੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਇਤਿਹਾਸ ਤੋਂ ਜਾਣੂ ਕਰਵਾਇਆ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਕਾਹਲੋਂ, ਐਸਜੀਪੀਸੀ ਦੇ ਸਾਬਕਾ ਸਕੱਤਰ ਅਵਤਾਰ ਸਿੰਘ ਸੈਂਪਲਾਂ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਮਾਨ, ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੋਢੀ ਆਗੂ ਸਰਬਜੀਤ ਸਿੰਘ ਸੋਹਲ ਸਮੇਤ ਜਗਜੀਤ ਸਿੰਘ ਸਿੱਧੂ, ਬੀਬੀ ਹਰਬੰਸ ਕੌਰ ਪ੍ਰਧਾਨ ਸੁਖਮਨੀ ਸੇਵਾ ਸੁਸਾਇਟੀ, ਗਿਆਨੀ ਭੁਪਿੰਦਰ ਸਿੰਘ ਗ੍ਰੰਥੀ, ਜਗਦੀਪ ਸਿੰਘ, ਵੀਰਪਾਲ ਸਿੰਘ, ਸਤਵਿੰਦਰ ਸਿੰਘ, ਭਾਈ ਸਨਦੀਪ ਸਿੰਘ, ਭਾਈ ਜਗਤਾਰ ਸਿੰਘ, ਭਾਈ ਰਣਜੀਤ ਸਿੰਘ, ਭਾਈ ਮਨਪ੍ਰੀਤ ਸਿੰਘ, ਭਾਈ ਸਰਬਜੀਤ ਸਿੰਘ ਅਤੇ ਭਾਈ ਹਰਪ੍ਰੀਤ ਸਿੰਘ ਨੇ ਨਾਕਾ ਨੀਲਾ ਤਾਰਾ ਦੌਰਾਨ ਸ਼ਹੀਦ ਹੋਏ ਸਿੰਘਾਂ ਅਤੇ ਸਿੰਘਣੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਪਰਮਜੀਤ ਸਿੰਘ ਕਾਹਲੋਂ ਅਤੇ ਅਵਤਾਰ ਸਿੰਘ ਸੈਂਪਲਾਂ ਨੇ ਕਿਹਾ ਕਿ ਜੂਨ 1984 ਵਿੱਚ ਵਾਪਰੇ ਘੱਲੂਘਾਰੇ ਦੌਰਾਨ ਸਿਰਫ਼ ਸਿੰਘ-ਸਿੰਘਣੀਆਂ ਹੀ ਲਹੂ-ਲੁਹਾਨ ਨਹੀਂ ਹੋਏ, ਸਗੋਂ ਸਾਰਾ ਪੰਜਾਬ, ਸਿੱਖ, ਸਿੱਖੀ ਅਤੇ ਇਨਸਾਨੀਅਤ ਲਹੂ-ਲੁਹਾਨ ਹੋਈ ਸੀ। ਇਸ ਦੁਖਾਂਤ ਨੂੰ ਰਹਿੰਦੀ ਦੁਨੀਆ ਤੱਕ ਭੁਲਾਇਆ ਨਹੀਂ ਜਾ ਸਕਦਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…