ਮੈਨੂੰ ਸੇਵਾ ਕਰਨ ਦਾ ਇੱਕ ਮੌਕਾ ਦਿਓ, ਨਿਰਾਸ਼ ਨਹੀਂ ਹੋਣ ਦਿਆਂਗਾਂ: ਕੈਪਟਨ ਸਿੱਧੂ

ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਹੋਈ ਵਿਸ਼ਾਲ ਚੋਣ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜਨਵਰੀ:
ਚੰਗੀ ਰਾਜਨੀਤੀ ਵਿੱਚ ਵਿਸ਼ਵਾਸ਼ ਰੱਖਣਾ ਅਤੇ ਆਮ ਲੋਕਾਂ ਦੀ ਸੋਚ ਮੁਤਾਬਕ ਕੰਮ ਕਰਨਾ ਮੈਂ ਬਜ਼ੁਰਗਾਂ ਤੋਂ ਸਿੱਖਿਆ ਹੈ। ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਮੈ ਪ੍ਰਸ਼ਾਸਕੀ ਸੇਵਾਵਾਂ ਛੱਡ ਕੇ ਰਾਜਸੀ ਵਿੱਚ ਮਾਨਵਤਾ ਦੀ ਸੇਵਾ ਲਈ ਅਇਆ ਹਾਂ। ਤੁਸੀਂ ਮੈਨੂੰ ਇਲਾਕੇ ਦੀ ਸੇਵਾ ਕਰਨ ਦਾ ਇੱਕ ਮੌਕਾ ਦਿਓ ਮੈਂ ਤੁਹਾਨੂੰ ਕਦੇ ਨਿਰਾਸ਼ ਨਹੀਂ ਹੋਣ ਦਿਆਂਗਾਂ। ਇਹ ਗੱਲ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਫੇਜ਼-7 ਵਿੱਚ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਹੋਈ ਵਿਸ਼ਾਲ ਚੋਣ ਮੀਟਿੰਗ ਦੌਰਾਨ ਸ਼ਹਿਰੀ ਲੋਕਾਂ ਨੂੰ ਸੰਬੋਧਨ ਕਰਦਿਆਂ ਆਖੀ।
ਕੈਪਟਨ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਸਰਕਾਰ ਆਉਣ ’ਤੇ ਜਿੱਥੇ ਪੰਜਾਬ ਦੇ ਗਰੀਬ ਪਰਿਵਾਰਾਂ ਨੂੰ 10 ਰੁਪਏ ਕਿੱਲੋ ਚੀਨੀ ਅਤੇ 25 ਰੁਪਏ ਕਿੱਲੋ ਘੀ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ, ਉੱਥੇ 20 ਲੱਖ ਸਰਕਾਰੀ ਨੌਕਰੀਆਂ ਦੀ ਵਿਵਸਥਾ ਕੀਤੀ ਜਾਵੇਗੀ। ਇਸ ਨਾਲ ਪੜੇ ਲਿਖੇ ਨੌਜਵਾਨਾਂ ਲਈ ਵਿਦਿਅਕ ਯੋਗਤਾ ਦੇ ਮੁਤਾਬਕ ਰੁਜ਼ਗਾਰ ਦੇ ਅਵਸਰ ਮੁਹੱਈਆ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੇ ਸ਼ਗਨ ਸਕੀਮ 15 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਤੀਜੀ ਵਾਰ ਅਕਾਲੀ-ਭਾਜਪਾ ਸਰਕਾਰ ਬਣਨ ’ਤੇ ਪੰਜਾਬ ਦੇ ਹਰ ਸੂਬੇ ਵਿੱਚ ਵਿਕਾਸ ਹਨੇਰੀ ਲਿਆ ਦਿੱਤੀ ਜਾਏਗੀ। ਉਨ੍ਹਾਂ ਕਿਹਾ ਕਿ ਵਿਕਾਸ ਤਾਂ ਹੁੰਦੇ ਹਨ ਜੇਕਰ ਸਰਕਾਰ ਨਾਲ ਤਾਲਮੇਲ ਬਣਿਆ ਹੋਵੇ ਤੇ ਤਾਲਮੇਲ ਲਈ ਸਰਕਾਰੀ ਕੰਮ, ਡਿਵੈਲਪਮੈਂਟ ਮੀਟਿੰਗਾਂ, ਸਰਕਾਰੀ ਨੀਤੀਆਂ ਦੀ ਪੂਰੀ ਜਾਣਕਾਰੀ ਹੋਣੀ ਜਰੂਰੀ ਹੈ ਜਿਸ ਨੂੰ ਕਿ ਉਹ ਚੰਗੀ ਤਰਾਂ ਜਾਣਦੇ ਹਨ। ਉਨ੍ਹਾਂ ਕਿਹਾ ਕਿ ਉਹ ਜਨਤਾ ਤੋਂ ਸਿਰਫ ਇੱਕ ਮੌਕਾ ਮੰਗਦੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਮੁਹਾਲੀ ਹਲਕੇ ਦੇ ਲੋਕਾਂ ਉੱਤੇ ਪੂਰਾ ਵਿਸ਼ਵਾਸ਼ ਹੈ ਤੇ ਉਹ ਜਿੱਤ ਹਾਸਲ ਕਰਨ ਤੋਂ ਬਾਅਦ ਮੁਹਾਲੀ ਦੀ ਨੁਹਾਰ ਬਦਲ ਦੇਣਗੇ।
ਇਸ ਤੋਂ ਪਹਿਲਾਂ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਮੁਹਾਲੀ ਦੇ ਲੋਕ ਜੋ ਕਿ ਪੇਡ ਪਾਰਕਿੰਗ ਕਰਕੇ ਕਾਫੀ ਪ੍ਰੇਸ਼ਾਨੀ ਝੱਲ ਰਹੇ ਸਨ ਪ੍ਰੰਤੂ ਹੁਕਮਰਾਨ ਪਾਰਟੀ ਦੇ ਸਮੂਹ ਕੌਂਸਲਰਾਂ ਦੇ ਨਿੱਜੀ ਦਖ਼ਲ ਕਾਰਨ ਪੇਡ ਪਾਰਕਿੰਗ ਖਤਮ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਨੇ ਹਮੇਸ਼ਾਂ ਹੀ ਆਮ ਲੋਕਾਂ ਲਈ ਹੱਕ ਸੱਚ ਲਈ ਲੜਾਈ ਲੜੀ ਹੈ। ਉਨ੍ਹਾਂ ਬਲਬੀਰ ਸਿੱਧੂ ਬਾਰੇ ਬੋਲਦਿਆਂ ਕਿਹਾ ਕਿ ਕੁੜਤੇ ਪਜਾਮੇ ਪਾਉਣ ਵਾਲਾ ਵਿਅਕਤੀ ਅੱਜ 300 ਕਰੋੜ ਦੀ ਪ੍ਰਾਪਰਟੀ ਦਾ ਮਾਲਕ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਧਾਇਕ ਸਿੱਧੂ ਨੇ ਮੁਹਾਲੀ ਹਲਕੇ ’ਚ ਵਿਕਾਸ ਲਈ ਹਮੇਸ਼ਾ ਕੰਨੀਂ ਕਤਰਾਂਦਾਂ ਰਿਹਾ ਹੈ ਪਰ ਅਸਲਿਅਤ ਇਹ ਹੈ ਕਿ ਉਸ ਨੇ ਵਿਧਾਇਕ ਬਣ ਕੇ ਆਪਣੀ 10 ਗੁਣਾ ਪੋ੍ਰਪਰਟੀ ਵੱਧਾ ਲਈ ਤੇ ਆਪਣੇ ਕਾਰੋਬਾਰ ਵੱਲ ਧਿਆਨ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਬਲਬੀਰ ਸਿੱਧੂ ਇਨ੍ਹਾਂ ਕੁ ਸੱਚਾ ਸੀ ਤਾਂ ਸੰਵਿਧਾਨ ਅਨੁਸਾਰ ਚੱਲਦਾ ਤੇ ਉਸ ਅਨੁਸਾਰ ਹੀ ਫੈਸੀਲਿਟੀ ਲੈਂਦਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੈਪਟਨ ਤੇਜਿੰਦਰ ਪਾਲ ਸਿੱਧੂ ਨੂੰ ਵੱਧ ਤੋਂ ਵੱਧ ਵੋਟਾਂ ਪਾਓ ਤਾਂ ਜੋ ਇੱਕ ਸੂਝਵਾਨ ਲੀਡਰ ਮੋਹਾਲੀ ਸ਼ਹਿਰ ਦਾ ਵਿਕਾਸ ਕਰ ਸਕੇ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ਲੇਬਰਫੈਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਪਰਮਿੰਦਰ ਸਿੰਘ ਸੋਹਾਣਾ, ਬਲਾਕ ਸੰਮਤੀ ਦੇ ਚੇਅਰਮੈਨ ਰੇਸ਼ਮ ਸਿੰਘ, ਲਾਭ ਸਿੰਘ, ਫਤਹਿ ਸਿੰਘ ਸਿੱਧੂ, ਅਕਾਲੀ ਦਲ ਚੰਡੀਗੜ੍ਹ ਦੇ ਪ੍ਰਧਾਨ ਜਗਜੀਤ ਸਿੰਘ ਕੰਗ, ਅਕਾਲੀ ਦਲ ਦੇ ਕੌਂਸਲਰ ਕਮਲਜੀਤ ਸਿੰਘ ਰੂਬੀ, ਸਤਵੀਰ ਸਿੰਘ ਧਨੋਆ, ਫੂਲਰਾਜ ਸਿੰਘ, ਭਾਜਪਾ ਕੌਂਸਲਰ ਅਰੁਣ ਸ਼ਰਮਾ ਤੇ ਪ੍ਰਕਾਸ਼ਵਤੀ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ, ਵਪਾਰ ਮੰਡਲ ਦੇ ਚੇਅਰਮੈਨ ਸ਼ੀਤਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰੀ ਲੋਕ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਅਕਾਲੀ ਦਲ ਵੱਲੋਂ ਮੁਹਾਲੀ ਦੇ ਵਿਕਾਸ ਲਈ ਵਿਜ਼ਨ ਦਸਤਾਵੇਜ਼ ਜਾਰੀ

ਅਕਾਲੀ ਦਲ ਵੱਲੋਂ ਮੁਹਾਲੀ ਦੇ ਵਿਕਾਸ ਲਈ ਵਿਜ਼ਨ ਦਸਤਾਵੇਜ਼ ਜਾਰੀ ਨਬਜ਼-ਏ-ਪੰਜਾਬ, ਮੁਹਾਲੀ, 21 ਮਈ 2026: ਮੁਹ…