Share on Facebook Share on Twitter Share on Google+ Share on Pinterest Share on Linkedin ਗਮਾਡਾ ਵੱਲੋਂ ਸਮਂੇ ਸਿਰ ਅਦਾਇਗੀਆਂ ਨਾ ਕੀਤੇ ਜਾਣ ਕਾਰਨ ਪ੍ਰੇਸ਼ਾਨ ਹਨ ਠੇਕੇਦਾਰ ਜੇਕਰ ਗਮਾਡਾ ਨੇ ਤੁਰੰਤ ਅਦਾਇਗੀ ਨਾ ਕੀਤੀ ਤਾਂ ਕੰਮ ਬੰਦ ਕਰਨ ਲਈ ਮਜਬੂਰ ਹੋਣਗੇ ਠੇਕੇਦਾਰ: ਹਰਸ਼ਦੀਪ ਸਰਾਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜਨਵਰੀ: ਗਮਾਡਾ ਵੱਲੋਂ ਕਰਵਾਏ ਜਾਂਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਕੰਮ ਕਰਨ ਵਾਲੇ ਠੇਕੇਦਾਰ ਗਮਾਡਾ ਵੱਲੋਂ ਉਨ੍ਹਾਂ ਨੂੰ ਸਮਂੇ ਸਿਰ ਅਦਾਇਗੀਆਂ ਨਾ ਕੀਤੇ ਜਾਣ ਕਾਰਨ ਕਾਫੀ ਤੰਗ ਪ੍ਰੇਸ਼ਾਨ ਹਨ। ਇਸ ਸਬੰਧੀ ਗਮਾਡਾ ਕੰਟਰੈਕਟਰ ਐਸੋਸੀਏਸ਼ਨ ਮੁਹਾਲੀ ਦੇ ਪ੍ਰਧਾਨ ਹਰਸ਼ਦੀਪ ਸਿੰਘ ਸਰਾਂ ਦਾ ਇਲਜਾਮ ਹੈ ਕਿ ਗਮਾਡਾ ਦੇ ਉਚ ਅਧਿਕਾਰੀਆਂ ਵੱਲੋਂ ਠੇਕੇਦਾਰਾਂ ਦੀਆਂ ਅਦਾਇਗੀਆਂ ’ਤੇ ਅਣਐਲਾਨੀ ਰੋਕ ਲਗਾਏ ਜਾਣ ਕਾਰਨ ਠੇਕੇਦਾਰ ਭਾਰੀ ਪ੍ਰੇਸ਼ਾਨੀ ਵਿੱਚ ਆ ਗਏ ਹਨ। ਸ੍ਰੀ ਸਰਾਂ ਕਹਿੰਦੇ ਹਨ ਕਿ ਪਿਛਲੇ 2 ਮਹੀਨਿਆਂ ਤੋਂ ਗਮਾਡਾ ਦੇ ਵੱਖ ਵੱਖ ਕੰਮ ਜਿਵੇਂ ਸਿਵਲ, ਹਾਈਕਲਚਰ, ਪਬਲਿਕ ਹੈਲਥ ਅਤੇ ਦ੍ਰਿਸ਼ਟੀਕੋਣ ਦਾ ਕੰਮ ਕਰਨ ਵਾਲੇ ਠੇਕੇਦਾਰਾਂ ਦੀਆਂ ਅਦਾਇਗੀਆਂ ਰੁਕੀਆਂ ਹੋਈਆਂ ਹਨ। ਸ੍ਰੀ ਸਰਾਂ ਨੇ ਦੱਸਿਆ ਕਿ ਇਕ ਤਾਂ ਪਹਿਲਾਂ ਹੀ ਨੋਟਬੰਦੀ ਕਾਰਨ ਠੇਕੇਦਾਰਾਂ ਦੀ ਲੇਬਰ ਵਾਪਸ ਆਪਣੇ ਪਿੰਡਾਂ ਨੂੰ ਪਰਤ ਗਈ ਹੈ ਅਤੇ ਠੇਕੇਦਾਰਾਂ ਨੂੰ ਜਦੋਂ ਤੋਂ ਦਿਹਾੜੀ ਤੇ ਮਜਦੂਰ ਲਿਆ ਕੇ ਕੰਮ ਕਰਵਾਉਣਾ ਪੈ ਰਿਹਾ ਹੈ ਅਤੇ ਦੂਜੇ ਪਾਸੇ ਗਮਾਡਾ ਅਧਿਕਾਰੀਆਂ ਵੱਲੋਂ ਉਹਨਾਂ ਦੀਆਂ ਅਦਾਇਗੀਆਂ ਤੇ ਲਗਾਈ ਇਸ ਅਣਐਲਾਨੀ ਰੋਕ ਦੇ ਕਾਰਣ ਠੇਕੇਦਾਰਾਂ ਦਾ ਕੰਮ ਬੰਦ ਹੋਣ ਦੀ ਹਾਲਤ ਵਿੱਚ ਹੈ। ਉਨ੍ਹਾਂ ਕਿਹਾ ਕਿ ਜੇਕਰ ਠੇਕੇਦਾਰ ਕੰਮ ਬੰਦ ਕਰ ਲਵੇ ਤਾਂ ਵਿਭਾਗ ਵੱਲੋਂ ਪੈਨਾਲਟੀ ਲਗਾ ਦਿੱਤੀ ਜਾਂਦੀ ਹੈ ਪਰੰਤੂ ਗਮਾਡਾ ਵੱਲੋਂ ਉਹਨਾਂ ਦੀਆਂ ਅਦਾਇਗੀਆਂ ਰੋਕੇ ਜਾਣ ਕਾਰਣ ਉਹ ਕੰਮ ਜਾਰੀ ਰੱਖਣ ਦੀ ਹਾਲਤ ਵਿੱਚ ਵੀ ਨਹੀਂ ਹਨ। ਸ੍ਰੀ ਸਰਾਂ ਨੇ ਦੱਸਿਆ ਕਿ ਜਦੋਂ ਉਹ ਆਪਣੀਆਂ ਅਦਾਇਗੀਆਂ ਵਾਸਤੇ ਸਬੰਧਤ ਅਧਿਕਾਰੀਆਂ ਨੂੰ ਮਿਲਦੇ ਹਨ ਤਾਂ ਉਹਨਾਂ ਨੂੰ ਕਿਹਾ ਜਾਂਦਾ ਹੈ ਕਿ ਬਿਲ ਪਾਸ ਕਰਕੇ ਉੱਪਰ ਭੇਜ ਦਿੱਤੇ ਗਏ ਹਨ ਅਤੇ ਫਿਰ ਉਹਨਾਂ ਨੂੰ ਦੱਸਿਆ ਜਾਂਦਾ ਹੈ ਕਿ ਸਾਹਿਬ ਦੀ ਹਰੀ ਝੰਡੀ ਤੋਂ ਬਿਨਾਂ ਚੈਕ ਜਾਰੀ ਨਹੀਂ ਹੋ ਸਕਦਾ। ਉਹਨਾਂ ਦੱਸਿਆ ਕਿ ਠੇਕੇਦਾਰ ਯੂਨੀਅਨ ਦਾ ਇਕ ਵਫਦ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਮਿਲਣ ਲਈ ਵੀ ਗਿਆ ਸੀ ਪਰੰਤੂ ਉਹਨਾਂ ਦੇ ਚੋਣ ਪ੍ਰਬੰਧਾਂ ਸੰਬੰਧੀ ਮੀਟਿੰਗ ਵਿੱਚ ਰੁਝੇ ਹੋਣ ਕਾਰਣ ਉਹਨਾਂ ਦੀ ਮੁੱਖ ਪ੍ਰਸਾਸਕ ਨਾਲ ਮੁਲਾਕਾਤ ਨਹੀਂ ਹੋ ਪਾਈ। ਉਹਨਾਂ ਕਿਹਾ ਕਿ ਜੇਕਰ ਇਹੀ ਹਾਲ ਰਿਹਾ ਤਾਂ ਠੇਕੇਦਾਰਾਂ ਨੂੰ ਕੰਮ ਬੰਦ ਕਰਨ ਲਈ ਮਜਬੂਰ ਹੋਣਾ ਪਏਗਾ। ਜਿਸ ਦੀ ਪੂਰੀ ਜ਼ਿੰਮੇਦਾਰੀ ਗਮਾਡਾ ਅਧਿਕਾਰੀਆਂ ਦੀ ਹੋਵੇਗੀ। ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਵਰੁਣ ਰੂਜ਼ਮ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਉਨ੍ਹਾਂ ਕਿਹਾ ਕਿ ਗਮਾਡਾ ਵੱਲੋਂ ਪ੍ਰਾਈਵੇਟ ਠੇਕੇਦਾਰਾਂ ਰਾਹੀਂ ਕਰਵਾਏ ਗਏ ਵੱਖ-ਵੱਖ ਵਿਕਾਸ ਕੰਮਾਂ ਸਬੰਧੀ ਜਿਹੜੇ ਬਿੱਲ ਪਾਸ ਹੋ ਚੁੱਕੇ ਹਨ। ਉਨ੍ਹਾਂ ਦਾ ਠੇਕੇਦਾਰਾਂ ਨੂੰ ਜਲਦੀ ਹੀ ਭੁਗਤਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਬਿੱਲਾਂ ਦੀ ਵੈਰੀਫਿਕੇਸ਼ਨ ਦਾ ਕੰਮ ਪੈਂਡਿੰਗ ਹੈ, ਇਸ ਸਬੰਧੀ ਸਬੰਧਤ ਬ੍ਰਾਂਚ ਨੂੰ ਜਲਦੀ ਕੰਮ ਨਿਪਟਾਉਣ ਲਈ ਕਹਿ ਦਿੱਤਾ ਗਿਆ ਹੈ ਅਤੇ ਬਾਕੀ ਬਿੱਲਾਂ ਦੀ ਅਦਾਇਗੀਆਂ ਵੀ ਜਲਦੀ ਕਰ ਦਿੱਤੀਆਂ ਜਾਣਗੀਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ