ਦਿੱਲੀ ਚੱਲੋ: ਮਹਾ ਪੰਚਾਇਤ ਲਈ ਕਿਸਾਨਾਂ ਵਿੱਚ ਭਾਰੀ ਉਤਸ਼ਾਹ: ਬੈਦਵਾਨ

ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਹੇਠ ਪੰਜਾਬ ’ਚੋਂ 10,000 ਕਿਸਾਨ ਦਿੱਲੀ ਜਾਣਗੇ

ਨਬਜ਼-ਏ-ਪੰਜਾਬ, ਮੁਹਾਲੀ, 13 ਮਾਰਚ:
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਭਲਕੇ 14 ਮਾਰਚ ਨੂੰ ਦਿੱਲੀ ਵਿੱਚ ਹੋਣ ਵਾਲੀ ਮਹਾ-ਪੰਚਾਇਤ ਨੂੰ ਸਫਲ ਬਣਾਉਣ ਅਤੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਬਾਰੇ ਵਿਚਾਰਾਂ ਕੀਤੀਆਂ ਗਈਆਂ ਅਤੇ ਸੀਨੀਅਰ ਆਗੂਆਂ ਨੂੰ ਡਿਊਟੀਆਂ ਸੌਂਪੀਆਂ ਗਈਆਂ।
ਇਸ ਮੌਕੇ ਗੱਲਬਾਤ ਦੌਰਾਨ ਯੂਨੀਅਨ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੀਤੀ ਜਾਣ ਵਾਲੀ ਦਿੱਲੀ ਮਹਾ-ਪੰਚਾਇਤ ਲਈ ਕਿਸਾਨਾਂ ਅਤੇ ਇਨਸਾਫ਼ ਪਸੰਦ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਪੰਜਾਬ ਭਰ ’ਚੋਂ 10,000 ਕਿਸਾਨ ਅਤੇ ਬੀਬੀਆਂ ਵੀਰਵਾਰ ਨੂੰ ਮਹਾ ਪੰਚਾਇਤ ਵਿੱਚ ਸ਼ਾਮਲ ਹੋਣ ਲਈ ਦਿੱਲੀ ਜਾਣਗੇ।
ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਹੋ ਰਹੀ ਇਸ ਮਹਾ-ਪੰਚਾਇਤ ਵਿੱਚ ਦੇਸ਼ ਭਰ ’ਚੋਂ ਲੱਖਾਂ ਕਿਸਾਨ ਸ਼ਾਮਲ ਹੋਣਗੇ ਅਤੇ ਪੰਜਾਬ ਤੋਂ ਬਾਕੀ ਜਥੇਬੰਦੀਆਂ ਸਮੇਤ ਘੱਟੋ-ਘੱਟ 1 ਲੱਖ ਕਿਸਾਨ ਦਿੱਲੀ ਪਹੁੰਚਣਗੇ। ਇਸ ਮੌਕੇ ਜ਼ਿਲ੍ਹਾ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਪੂਨੀਆ, ਜਨਰਲ ਸਕੱਤਰ ਲਖਵਿੰਦਰ ਸਿੰਘ ਲੱਖਾ, ਸ਼ੇਰ ਸਿੰਘ, ਸਾਬਕਾ ਚੇਅਰਮੈਨ ਮਨਜੀਤ ਸਿੰਘ ਤੰਗੋਰੀ, ਸੁਰਜੀਤ ਸਿੰਘ ਮਾਣਕਪੁਰ, ਗੁਰਮੇਲ ਸਿੰਘ ਗੁੱਡੂ, ਗੁਰਵਿੰਦਰ ਸਿੰਘ ਸਿਆਊ, ਜਸਵਿੰਦਰ ਸਿੰਘ ਕੰਡਾਲਾ ਪ੍ਰਧਾਨ ਬਲਾਕ ਮੁਹਾਲੀ ਅਤੇ ਅਮਰਜੀਤ ਸਿੰਘ ਪਡਿਆਲਾ ਬਲਾਕ ਪ੍ਰਧਾਨ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…