Nabaz-e-punjab.com

ਘਰ-ਘਰ ਜਾ ਕੇ ਲੋੜਵੰਦਾਂ ਦੇ ਬੁਢਾਪਾ, ਵਿਧਵਾ ਤੇ ਅਪੰਗਤਾ ਪੈਨਸ਼ਨ ਦੇ ਫਾਰਮ ਭਰੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੁਲਾਈ:
ਇੱਥੋਂ ਦੇ ਵਾਰਡ ਨੰਬਰ-23 ਅਧੀਨ ਆਉਂਦੇ ਸੈਕਟਰ-69 ਅਤੇ ਪਿੰਡ ਲੰਬਿਆਂ ਵਿੱਚ ਘਰ ਘਰ ਜਾ ਕੇ ਅਕਾਲੀ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਲੋੜਵੰਦ ਵਿਅਕਤੀਆਂ ਦੇ ਬੁਢਾਪਾ, ਵਿਧਵਾ ਅਤੇ ਅਪੰਗਤਾ ਪੈਨਸ਼ਨ ਦੇ ਫਾਰਮ ਭਰੇ ਗਏ ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਜਾ ਕੇ ਖੱਜਲ ਖੁਆਰ ਨਾ ਹੋਣਾ ਪਵੇ। ਇਸ ਦੌਰਾਨ ਕੌਂਸਲਰ ਸ੍ਰੀ ਧਨੋਆ ਨੇ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਅਪੰਗਤਾ ਪੈਨਸ਼ਨ ਦੇ ਪ੍ਰਵਾਨ ਕੇਸਾਂ ਦੇ ਦਸਤਾਵੇਜ਼ ਵੀ ਲਾਭਪਾਤਰੀਆਂ ਨੂੰ ਵੰਡੇ ਗਏ। ਉਨ੍ਹਾਂ ਕਿਹਾ ਕਿ ਲੋਕਾਂ ਦੇ ਚੁਣੇ ਨੁਮਾਇੰਦਿਆਂ ਨੂੰ ਲੋੜਵੰਦਾਂ ਦੇ ਕੰਮ ਉਨ੍ਹਾਂ ਦੇ ਘਰ ਦੇ ਬੂਹੇ ’ਤੇ ਜਾ ਕੇ ਕਰਨੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਨੂੰ ਦਫ਼ਤਰਾਂ ਵਿੱਚ ਖੱਜਲ-ਖੁਆਰੀ ਅਤੇ ਤਸਦੀਕ ਕਰਵਾਉਣ ਦੇ ਝੰਜਟ ਤੋਂ ਬਚਾਇਆ ਜਾ ਸਕੇ।
ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਬੁਢਾਪਾ/ਵਿਧਵਾ ਪੈਨਸ਼ਨ ਗੁਆਂਢੀ ਰਾਜ ਹਰਿਆਣਾ ਦੇ ਬਰਾਬਰ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ ਤਾਂ ਜੋ ਹੋਰ ਕਿਸੇ ਵਸੀਲਿਆਂ ਤੋਂ ਲਾਚਾਰ ਵਿਅਕਤੀ ਆਪਣਾ ਜੀਵਨ ਬਸਰ ਕਰ ਸਕਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਉਪਰੋਕਤ ਪੈਨਸ਼ਨਾਂ ਦਾ ਹੱਕਦਾਰ ਹੋਵੇ ਤਾਂ ਉਹ ਉਨ੍ਹਾਂ ਨਾਲ ਸਿੱਧੇ ਤੌਰ ’ਤੇ ਸੰਪਰਕ ਕਰ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…