Share on Facebook Share on Twitter Share on Google+ Share on Pinterest Share on Linkedin ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੋਨਾ ਚੜ੍ਹਾਉਣ ਦੀ ਸੇਵਾ ਮੁਕੰਮਲ ਨਬਜ਼-ਏ-ਪੰਜਾਬ, ਮੁਹਾਲੀ, 9 ਅਕਤੂਬਰ: ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਸ੍ਰੀ ਦਰਬਾਰ ਸਾਹਿਬ ਵਿੱਚ ਪ੍ਰਕਾਸ਼ ਅਸਥਾਨ ਤੇ ਸੋਨੇ ਦੀ ਸੇਵਾ ਮੁਕੰਮਲ ਕਰਵਾਈ ਗਈ ਹੈ। ਇਸ ਕਾਰਜ ਲਈ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਪੰਜ ਪਿਆਰਿਆਂ ਨੇ ਅਰਦਾਸ ਕੀਤੀ। ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਸਾਹਿਬ ਵਾਲਿਆਂ ਨੇ ਸੰਗਤ ਦੇ ਠਾਠਾਂ ਮਾਰਦੇ ਇਕੱਠ ਵਿੱਚ ਜੈਕਾਰਿਆਂ ਦੀ ਗੂੰਜ ਨਾਲ ਸੋਨੇ ਦੇ ਆਖਰੀ ਪਤਰੇ ਲਗਵਾ ਕੇ ਕਾਰਸੇਵਾ ਮੁਕੰਮਲ ਕਰਵਾਈ। ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਹਰਜਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਵਿੱਚ 28 ਫੁੱਟ ਲੰਬਾਈ, 28 ਫੁੱਟ ਚੌੜਾਈ ਅਤੇ 38 ਫੁੱਟ ਉਚਾਈ ਵਾਲੇ ਪ੍ਰਕਾਸ਼ ਅਸਥਾਨ ’ਤੇ ਡਾਟ ਰੂਪ ਵਿੱਚ ਸੋਨੇ ਦੇ ਕਢਾਈ ਵਾਲੇ ਪਤਰੇ ਚੜ੍ਹਾਉਣ ਦੀ ਸੇਵਾ ਚੱਲ ਰਹੀ ਸੀ, ਜੋ ਅੱਜ ਮੁਕੰਮਲ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਹਾਲ ਅਤੇ ਬਹੁਮੰਜ਼ਲਾਂ ਕਾਰ ਪਾਰਕਿੰਗ ਦੀ ਸੇਵਾ ਵੀ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ, ਨੰਬਰਦਾਰ ਹਰਵਿੰਦਰ ਸਿੰਘ ਕਾਲਾ ਸਮੇਤ ਹੋਰ ਕਈ ਉੱਘੇ ਸਿਆਸੀ ਆਗੂ, ਪਿੰਡ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ। ਇਸ ਮੌਕੇ ਕਈ ਪ੍ਰਕਾਰ ਦੀਆਂ ਮਿਠਾਈਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ