Share on Facebook Share on Twitter Share on Google+ Share on Pinterest Share on Linkedin ਗੋਲਡਨ ਜੁਬਲੀ: ਗਿਆਨ ਜਯੋਤੀ ਸਕੂਲ ਵਿੱਚ ਦੋ ਰੋਜ਼ਾ ਇੰਟਰ ਸਕੂਲ ਬਾਣੀ ਦਿਵਸ ਸ਼ੁਰੂ ਟਰਾਈਸਿਟੀ ਸਕੂਲਾਂ ਦੇ 500 ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਰਾਹੀਂ ਕੀਤਾ ਨਿਹਾਲ ਨਬਜ਼-ਏ-ਪੰਜਾਬ, ਮੁਹਾਲੀ, 10 ਮਈ: ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਵੱਲੋਂ 50 ਸਾਲ ਪੂਰੇ ਹੋਣ ’ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹੋਏ ਦੋ ਰੋਜ਼ਾ ਇੰਟਰ ਸਕੂਲ ਬਾਣੀ ਦਿਵਸ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਾਖੀ ਪਾਠ, ਸ਼ਬਦ ਕੀਰਤਨ ਅਤੇ ਪੰਜਾਬੀ ਭਾਸ਼ਾ ਦੇ ਕੰਠ ਮੁਕਾਬਲੇ ਕਰਵਾਏ ਜਾਣਗੇ। ਅੱਜ ਪਹਿਲੇ ਦਿਨ ਟਰਾਈਸਿਟੀ ਦੇ ਸਕੂਲਾਂ ਦੇ 500 ਵਿਦਿਆਰਥੀਆਂ ਨੇ ਗੁਰਬਾਣੀ ਮੁਕਾਬਲਿਆਂ ਰਾਹੀਂ ਦਰਸ਼ਕਾਂ ਨੂੰ ਨਿਹਾਲ ਕਰਦਿਆਂ ਆਪਣੇ ਅੰਦਰ ਛੁਪੀ ਪ੍ਰਤਿਭਾ ਅਤੇ ਕਲਾ ਦਾ ਪ੍ਰਦਰਸ਼ਨ ਕੀਤਾ। ਕਥਾਵਾਚਕ ਭਾਈ ਜਗਬੀਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਨ੍ਹਾਂ ਗੁਰਮਤਿ ਮੁਕਾਬਲਿਆਂ ਨੂੰ 12 ਸਾਲ ਤੋਂ ਘੱਟ ਅਤੇ 12 ਸਾਲ ਤੋਂ ਵੱਧ ਦੋ ਵਰਗਾਂ ਵਿੱਚ ਵੰਡਿਆਂ ਗਿਆ। ਜਿਸ ਵਿੱਚ ਵੱਖ-ਵੱਖ ਸ਼੍ਰੇਣੀਆਂ ਅਤੇ ਉਮਰ ਸਮੂਹ ਵਿੱਚ 50 ਹਜ਼ਾਰ ਦੇ ਨਗਦ ਇਨਾਮ ਰੱਖੇ ਗਏ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਤਬਲਾ, ਹਰਮੋਨੀਅਮ, ਰਬਾਬ ਸਮੇਤ ਹੋਰ ਕਈ ਪੁਰਾਤਨ ਸਾਜਾਂ ਰਾਹੀਂ ਗੁਰਬਾਣੀ ਦੀ ਰੂਹਾਨੀ ਪੇਸ਼ਕਾਰੀ ਨਾਲ ਇਨ੍ਹਾਂ ਮੁਕਾਬਲਿਆਂ ਨੂੰ ਸ਼ਰਧਾ ਵਿੱਚ ਤਬਦੀਲ ਕਰ ਦਿੱਤਾ ਅਤੇ ਦਰਸ਼ਕ ਵੀ ਰੱਬੀ ਰੂਹ ਵਿੱਚ ਡੁੱਬੇ ਨਜ਼ਰ ਆਏ। ਸਕੂਲ ਦੀ ਪ੍ਰਿੰਸੀਪਲ ਗਿਆਨ ਜੋਤ ਨੇ ਦੱਸਿਆ ਕਿ ਅੰਡਰ 12 ਵਰਗ ਵਿੱਚ ਅਜੀਤ ਕਰਮਨ ਸਿੰਘ ਇੰਟਰਨੈਸ਼ਨਲ ਕਾਨਵੈਂਟ ਸਕੂਲ ਮੁਹਾਲੀ ਅਤੇ ਬਾਲ ਫੁਲਵਾੜੀ ਸਕੂਲ ਫੇਜ਼-3 ਨੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਦੋਂਕਿ ਮੇਜ਼ਬਾਨ ਗਿਆਨ ਜਯੋਤੀ ਗਲੋਬਲ ਸਕੂਲ ਨੇ ਦੂਜਾ ਅਤੇ ਅਕਸ਼ਿਪ ਸਮਾਰਟ ਸਕੂਲ ਸੈਕਟਰ-65 ਨੇ ਤੀਜਾ ਸਥਾਨ ਹਾਸਲ ਕੀਤਾ। ਇੰਜ ਹੀ 12 ਸਾਲ ਤੋਂ ਉੱਪਰਲੇ ਵਰਗ ਵਿੱਚ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਮੁੱਲਾਂਪੁਰ ਗਰੀਬਦਾਸ ਨੇ ਪਹਿਲਾ, ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਨੇ ਦੂਜਾ ਅਤੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ-71 ਨੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਦੇ ਸੰਸਥਾਪਕ ਡਾਇਰੈਕਟਰ ਸ੍ਰੀਮਤੀ ਰਣਜੀਤ ਬੇਦੀ ਨੇ ਨੌਜਵਾਨ ਪੀੜ੍ਹੀ ਵਿੱਚ ਪੰਜਾਬੀ ਸਭਿਆਚਾਰ ਅਤੇ ਕਦਰਾਂ-ਕੀਮਤਾਂ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਅਜਿਹੇ ਉਪਰਾਲਿਆਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਅਖੀਰ ਵਿੱਚ ਪ੍ਰਿੰਸੀਪਲ ਗਿਆਨ ਜੋਤ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਾਰੇ ਭਾਗੀਦਾਰਾਂ, ਅਧਿਆਪਕਾਂ ਅਤੇ ਸਟਾਫ਼ ਦਾ ਧੰਨਵਾਦ ਕੀਤਾ ਅਤੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ