ਮੁਹਾਲੀ ਪ੍ਰੈਸ ਕਲੱਬ ਦੀ ਗਵਰਨਿੰਗ ਬਾਡੀ ਭੰਗ, ਚੋਣ 30 ਮਾਰਚ ਨੂੰ

ਨਬਜ਼-ਏ-ਪੰਜਾਬ, ਮੁਹਾਲੀ, 23 ਮਾਰਚ:
ਮੁਹਾਲੀ ਪ੍ਰੈਸ ਕਲੱਬ ਦਾ ਜਨਰਲ ਇਜਲਾਸ ਅੱਜ ਕਲੱਬ ਦੇ ਪ੍ਰਧਾਨ ਗੁਰਮੀਤ ਸਿੰਘ ਸ਼ਾਹੀ ਦੀ ਪ੍ਰਧਾਨਗੀ ਹੇਠ ਹੋਇਆ। ਜਿਸ ਵਿੱਚ ਕਰੀਬ 60 ਰੈਗੂਲਰ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਮੌਜੂਦਾ ਗਵਰਨਿੰਗ ਬਾਡੀ ਭੰਗ ਕਰਕੇ 30 ਮਾਰਚ ਨੂੰ ਕਲੱਬ ਦੀਆਂ ਚੋਣਾਂ ਕਰਵਾਉਣ ਦਾ ਫ਼ੈਸਲਾ ਲਿਆ ਗਿਆ। ਇਸ ਤੋਂ ਪਹਿਲਾਂ ਦੇਸ਼ ਕੌਮ ਦੇ ਮਹਾਨ ਸ਼ਹੀਦਾਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਕਲੱਬ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਪਟਵਾਰੀ ਨੇ ਕਲੱਬ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਕੈਸ਼ੀਅਰ ਰਾਜੀਵ ਤਨੇਜਾ ਨੇ ਸਾਲ 2023-24 ਵਿੱਤੀ ਰਿਪੋਰਟ ਪੇਸ਼ ਕੀਤੀ। ਇਸ ਉੱਤੇ ਵਿਚਾਰ ਕਰਦਿਆਂ ਜਨਰਲ ਬਾਡੀ ਨੇ ਦੋਵਾਂ ਰਿਪੋਰਟਾਂ ਨੂੰ ਬਿਨਾਂ ਕਿਸੇ ਸੋਧ ਤੋਂ ਬਿਨਾਂ ਹੂਬਹੂ ਪਾਸ ਕਰ ਦਿੱਤਾ। ਇਸ ਮੌਕੇ ਕਲੱਬ ਦੇ ਪ੍ਰਧਾਨ ਗੁਰਮੀਤ ਸਿੰਘ ਸ਼ਾਹੀ ਨੇ ਮੌਜੂਦਾ ਜਨਰਲ ਬਾਡੀ ਨੂੰ ਭੰਗ ਕਰਨ ਦਾ ਰਸਮੀ ਐਲਾਨ ਕੀਤਾ ਅਤੇ ਅਗਲੀ ਗਵਰਨਿੰਗ ਬਾਡੀ ਦੀ ਸਥਾਪਤੀ ਲਈ ਚੋਣ 30 ਮਾਰਚ ਨੂੰ ਕਰਾਉਣ ਦਾ ਮਤਾ ਪਾਸ ਕੀਤਾ। ਸਰਬਸੰਮਤੀ ਨਾਲ ਹਰਿੰਦਰਪਾਲ ਸਿੰਘ ਹੈਰੀ ਨੂੰ ਮੁੱਖ ਚੋਣ ਕਮਿਸ਼ਨਰ ਅਤੇ ਧਰਮਪਾਲ ਉਪਾਸਕ ਤੇ ਕੁਲਵਿੰਦਰ ਸਿੰਘ ਬਾਵਾ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ।
ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਚਾਨਾ, ਮੀਤ ਪ੍ਰਧਾਨ ਸੁਸ਼ੀਲ ਗਰਚਾ ਤੇ ਵਿਜੇ ਕੁਮਾਰ, ਕੈਸ਼ੀਅਰ ਰਾਜੀਵ ਤਨੇਜਾ, ਜੁਆਇੰਟ ਸਕੱਤਰ ਨੀਲਮ ਠਾਕੁਰ ਅਤੇ ਮਾਇਆ ਰਾਮ ਤੋਂ ਇਲਾਵਾ ਮੈਂਬਰ ਵੈਟਰਨ ਪੱਤਰਕਾਰ ਧਰਮਪਾਲ ਉਪਾਸਕ, ਹਰਬੰਸ ਸਿੰਘ ਬਾਗੜੀ, ਕਿਰਪਾਲ ਸਿੰਘ, ਸੁਖਵਿੰਦਰਪਾਲ ਸਿੰਘ ਮਨੌਲੀ, ਕੁਲਵਿੰਦਰ ਸਿੰਘ ਬਾਵਾ, ਬਲਜੀਤ ਮਰਵਾਹਾ, ਮੰਗਤ ਸਿੰਘ ਸੈਦਪੁਰ, ਅਮਰਜੀਤ ਸਿੰਘ, ਨੇਹਾ ਵਰਮਾ, ਸਨਾ ਮਹਿੰਦੀ, ਰਣਜੀਤ ਧਾਲੀਵਾਲ, ਐਚਐਸ ਭੱਟੀ, ਨਾਹਰ ਸਿੰਘ ਧਾਲੀਵਾਲ, ਹਰਪ੍ਰੀਤ ਸੋਢੀ, ਗੁਰਨਾਮ ਸਾਗਰ, ਅਮਰਦੀਪ ਸੈਣੀ, ਰਾਜੀਵ ਸਚਦੇਵਾ, ਕੁਲਵੰਤ ਕੋਟਲੀ, ਵਿਜੇ ਪਾਲ, ਸੰਦੀਪ ਬਿੰਦਰਾ, ਦਵਿੰਦਰ ਸਿੰਘ, ਸੁਖਵਿੰਦਰ ਸਿੰਘ, ਰਾਕੇਸ਼ ਹਮਪਾਲ, ਪ੍ਰਿਤਪਾਲ ਸਿੰਘ ਸੋਢੀ, ਅਨਿਲ ਗਰਗ, ਅਮਰਪਾਲ ਸਿੰਘ ਨੂਰਪੁਰੀ ਸਮੇਤ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…