Share on Facebook Share on Twitter Share on Google+ Share on Pinterest Share on Linkedin ਪੇਂਡੂ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ: ਕੁਲਵੰਤ ਸਿੰਘ ਪਿੰਡ ਗੋਬਿੰਦਗੜ੍ਹ ਵਿੱਚ ਤੀਜੇ ਕਬੱਡੀ ਮਹਾਂਕੁੰਭ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਨਬਜ਼-ਏ-ਪੰਜਾਬ, ਮੁਹਾਲੀ, 6 ਮਾਰਚ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਂਡੂ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ। ਪਿੰਡ ਗੋਬਿੰਦਗੜ੍ਹ ਵਿਖੇ ਪੀਰ ਬਾਬਾ ਅਸਤਲੀ ਜੀ ਅਤੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂਮਾਨ ਸਿੰਘ ਜੀ ਸਪੋਰਟਸ ਕਲੱਬ (ਰਜਿ:) ਪਿੰਡ ਗੋਬਿੰਦਗੜ੍ਹ ਵੱਲੋਂ ਕਰਵਾਏ ਜਾ ਰਹੇ ਤੀਜੇ ਕਬੱਡੀ ਮਹਾਂਕੁੰਭ ਦੌਰਾਨ ਪਿੰਡ ਵਾਸੀਆਂ ਅਤੇ ਖੇਡ ਪ੍ਰੇਮੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਖਿਡਾਰੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸੇ ਲਈ ਉਨ੍ਹਾਂ ਨੂੰ ਖੇਡਾਂ ਲਈ ਢੁਕਵਾਂ ਵਾਤਾਵਰਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਸਮੇਤ ਪੰਜਾਬ ਭਰ ਵਿੱਚ ਵੱਡੀ ਗਿਣਤੀ ਵਿੱਚ ਖੇਡ ਸਟੇਡੀਅਮ ਬਣ ਰਹੇ ਹਨ, ਜਿਸ ਨਾਲ ਨੌਜਵਾਨ ਮੁੰਡੇ-ਕੁੜੀਆਂ ਆਪਣਾ ਸਮਾਂ ਖੇਡ ਮੈਦਾਨਾਂ ਵਿੱਚ ਬਿਤਾ ਕੇ ਆਪਣੇ ਪਰਿਵਾਰ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣਗੇ। ਇਸ ਮੌਕੇ ਉਨ੍ਹਾਂ ਟੂਰਨਾਮੈਂਟ ਦੇ ਪ੍ਰਬੰਧਕਾਂ ਮੀਤ ਗੁੱਜਰ, ਰਵੀ ਬਾਜਵਾ, ਅਮਨ ਬਾਜਵਾ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਅਜਿਹੇ ਆਯੋਜਨਾਂ ਨਾਲ ਇਲਾਕੇ ਦੇ ਖੇਡ ਪ੍ਰੇਮੀਆਂ ਨੂੰ ਪ੍ਰੇਰਨਾ ਮਿਲਦੀ ਹੈ ਅਤੇ ਹੋਰ ਲੋਕ ਵੀ ਖੇਡ ਟੂਰਨਾਮੈਂਟ ਕਰਵਾਉਣ ਲਈ ਉਤਸ਼ਾਹਿਤ ਹੁੰਦੇ ਹਨ। ਉਨ੍ਹਾਂ ਖੇਡ ਪ੍ਰਬੰਧਕਾਂ ਨੂੰ ਭਰੋਸਾ ਦਵਾਇਆ ਕਿ ਉਹ ਹਰ ਸਮੇਂ ਉਨ੍ਹਾਂ ਦੇ ਨਾਲ ਖੜੇ ਹਨ ਅਤੇ ਸਰਕਾਰ ਤੋਂ ਜੋ ਵੀ ਮਦਦ ਚਾਹੀਦੀ ਹੋਵੇਗੀ ਉਹ ਦਿਵਾਈ ਜਾਵੇਗੀ। ਇਸ ਮੌਕੇ ਰਾਜੂ ਗੁੱਜਰ, ਗੁਰਕੀਰਤ ਸਿੰਘ, ਰਵਿੰਦਰ ਸਿੰਘ, ਜਸਵਿੰਦਰ ਸਿੰਘ ਜੈਲੀ, ਸਰਪੰਚ ਗੋਬਿੰਦਗੜ੍ਹ ਕਰਮਾਪੁਰੀ, ਕੁਲਦੀਪ ਸਿੰਘ ਸਮਾਣਾ, ਅਕਵਿੰਦਰ ਸਿੰਘ ਗੋਸਲ, ਜਸਪਾਲ ਸਿੰਘ ਮਟੌਰ, ਡਾ. ਕੁਲਦੀਪ ਸਿੰਘ, ਗੁਰਜੰਟ ਸਿੰਘ ਸਰਪੰਚ, ਜਗਜੀਤ ਸਿੰਘ ਜੱਗੀ ਗੋਬਿੰਦਗੜ੍ਹ, ਗੁਰਪ੍ਰੀਤ ਸਿੰਘ ਬਰਿਆਲੀ, ਪਰਵਿੰਦਰ ਸਿੰਘ ਮਟਰਾਂ, ਤਰਲੋਚਨ ਸਿੰਘ ਮਟੌਰ, ਭੁਪਿੰਦਰ ਸਿੰਘ ਪੰਚ, ਅਵਤਾਰ ਸਿੰਘ ਮੌਲੀ ਸਮੇਤ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ