Share on Facebook Share on Twitter Share on Google+ Share on Pinterest Share on Linkedin ਪੰਜਾਬ ਦੇ ਸਰਕਾਰੀ ਮਾਡਲ ਤੇ ਆਦਰਸ਼ ਸਕੂਲਾਂ ਵਿੱਚ ਲਾਟਰੀ ਸਿਸਟਮ ਰਾਹੀਂ ਬੱਚਿਆਂ ਦਾ ਦਾਖ਼ਲਾ ਬੰਦ ਅੰਗਰੇਜ਼ੀ ਮਾਧਿਅਮ ਸਕੂਲਾਂ ਵਿੱਚ ਬੱਚਿਆਂ ਨੂੰ ਦਾਖ਼ਲ ਕਰਵਾਉਣਾ ਚਾਹੁੰਦੇ ਹਨ ਜ਼ਿਆਦਾਤਰ ਮਾਪੇ ਸੂਬੇ ਵਿੱਚ ਕੋਈ ਵੀ ਬੱਚਾ ਵਿੱਦਿਆ ਤੋਂ ਸੱਖਣਾ ਨਹੀਂ ਰਹਿਣ ਦਿੱਤਾ ਜਾਵੇਗਾ: ਕ੍ਰਿਸ਼ਨ ਕੁਮਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ: ਪੰਜਾਬ ਵਿੱਚ ਪਹਿਲੀ ਅਪਰੈਲ ਤੋਂ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋ ਚੁੱਕਾ ਅਤੇ ਮੌਜੂਦਾ ਸਮੇਂ ਵਿੱਚ ਸੂਬੇ ਭਰ ਅੰਦਰ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਪ੍ਰਕਿਰਿਆ ਚਲ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਜ਼ਿਆਦਾਤਰ ਮਾਪੇ ਆਪਣੇ ਬੱਚਿਆਂ ਨੂੰ ਅੰਗਰੇਜ਼ੀ ਮਾਧਿਅਮ ਸਕੂਲਾਂ ਵਿੱਚ ਪੜ੍ਹਾਉਣ ਦੇ ਇੱਛੁਕ ਹਨ। ਸਿੱਖਿਆ ਵਿਭਾਗ ਨੇ ਪਿਛਲੇ ਸੈਸ਼ਨ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਨਾਲ ਪੜ੍ਹਾਈ ਵੀ ਸ਼ੁਰੂ ਕਰਵਾਉਣ ਕਾਰਨ ਵਿਦਿਆਰਥੀ ਨਿੱਜੀ ਸਕੂਲਾਂ ਤੋਂ ਹਟ ਕੇ ਐਤਕੀਂ ਸਰਕਾਰੀ ਸਕੂਲਾਂ ਨੂੰ ਵਧੇਰੇ ਤਵੱਜੋ ਦੇ ਰਹੇ ਹਨ। ਸਿੱਖਿਆ ਵਿਭਾਗ ਦੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ (ਡੀਜੀਐਸਈ) ਮੁਹੰਮਦ ਤਈਅਬ ਨੇ ਸਮੂਹ ਸਰਕਾਰੀ ਮਾਡਲ ਅਤੇ ਆਦਰਸ਼ ਸਕੂਲਾਂ ਨੂੰ ਪੱਤਰ ਜਾਰੀ ਕਰਕੇ ਨਿਰਦੇਸ਼ ਦਿੱਤੇ ਹਨ ਕਿ ਬੱਚਿਆਂ ਦੀ ਪੜ੍ਹਾਈ ਦੇ ਮੱਦੇਨਜ਼ਰ ਵਿਭਾਗ ਵੱਲੋਂ ਮੁੜ ਫੈਸਲਾ ਕੀਤਾ ਗਿਆ ਹੈ ਕਿ ਦਾਖ਼ਲਾ ਮੁਹਿੰਮ ਤਹਿਤ ਵੱਧ ਤੋਂ ਵੱਧ ਬੱਚਿਆਂ ਦਾ ਦਾਖ਼ਲਾ ਕਰਨ ਲਈ ਕਿਸੇ ਵੀ ਸਰਕਾਰੀ ਸਕੂਲ ਵਿੱਚ ਲਾਟਰੀ ਸਿਸਟਮ ਰਾਹੀਂ ਦਾਖ਼ਲਾ ਨਹੀਂ ਕੀਤਾ ਜਾਵੇਗਾ। ਸਗੋਂ ਜਿੰਨੇ ਵੀ ਬੱਚਿਆਂ ਦੇ ਦਾਖ਼ਲਾ ਫਾਰਮ ਆਏ ਹਨ ਉਨ੍ਹਾਂ ਨੂੰ ਸਕੂਲ ਵਿੱਚ ਦਾਖ਼ਲਾ ਦੇ ਦਿੱਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈ ਕੇ ਅੰਗਰੇਜ਼ੀ ਮਾਧਿਅਮ ਵਿੱਚ ਵਿੱਦਿਆ ਪ੍ਰਾਪਤ ਕਰ ਸਕਣ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਵਿੱਚ ਰਮਸਾ ਅਧੀਨ 21 ਮਾਡਲ ਸਕੂਲ ਅਤੇ 6 ਆਦਰਸ਼ ਸਕੂਲ ਚਲ ਰਹੇ ਹਨ। ਇਨ੍ਹਾਂ ਸਕੂਲਾਂ ਦੀ ਦਾਖ਼ਲਾ ਪ੍ਰਕਿਰਿਆ ਵਿੱਚ ਛੇਵੀਂ ਅਤੇ ਕੇਜੀ ਕ੍ਰਮਵਾਰ ਲਾਟਰੀ ਸਿਸਟਮ ਰਾਹੀਂ ਬੱਚਿਆਂ ਨੂੰ ਦਾਖ਼ਲ ਕੀਤਾ ਜਾਂਦਾ ਸੀ। ਇਨ੍ਹਾਂ ਸਕੂਲਾਂ ਵਿੱਚ ਹਰੇਕ ਜਮਾਤ ਵਿੱਚ ਵੱਧ ਤੋਂ ਵੱਧ 70 ਵਿਦਿਆਰਥੀ ਹੀ ਦਾਖ਼ਲ ਕੀਤੇ ਜਾਂਦੇ ਸਨ। ਪ੍ਰੰਤੂ ਹੁਣ ਇਨ੍ਹਾਂ ਸਕੂਲਾਂ ਵਿੱਚ ਮਾਪਿਆਂ ਨੂੰ ਕਿਸੇ ਵੀ ਕਿਸਮ ਦੀ ਵੇਟਿੰਗ ਸੂਚੀ ਜਾਂ ਨਿਰਾਸ਼ਾ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਸਬੰਧੀ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਕੋਲ ਮਾਪਿਆਂ ਦੀ ਮੰਗਾਂ ਵੱਖ-ਵੱਖ ਮਾਧਿਅਮਾਂ ਰਾਹੀਂ ਪਹੁੰਚ ਰਹੀਆਂ ਸਨ ਕਿ ਜੇਕਰ ਅੰਗਰੇਜ਼ੀ ਮਾਧਿਅਮ ਦੀ ਸਹੂਲਤ ਮਿਲਦੀ ਹੈ ਤਾਂ ਉਹ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਪਹਿਲ ਦੇਣਗੇ। ਪਰ ਸਕੂਲਾਂ ਵਿੱਚ ਲਾਟਰੀ ਸਿਸਟਮ ਹੋਣ ਕਾਰਨ ਉਹ ਅਜਿਹਾ ਨਹੀਂ ਕਰ ਪਾ ਰਹੇ ਸੀ, ਪ੍ਰੰਤੂ ਹੁਣ ਲਾਟਰੀ ਸਿਸਟਮ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਪੰਜਾਬ ਦੇ ਬਹੁਤ ਸਾਰੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਅੰਗਰੇਜ਼ੀ ਮਾਧਿਅਮ ਰਾਹੀਂ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈਂ ਅਤੇ ਹੁਣ ਵੀ ਬਹੁਤ ਸਾਰੇ ਸਕੂਲ ਮੁਖੀ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੇ ਸਕੂਲ ਨੂੰ ਵੀ ਅੰਗਰੇਜ਼ੀ ਮਾਧਿਅਮ ਸਕੂਲਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ ਤਾਂ ਜੋ ਉਹ ਵੀ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਦਾਖ਼ਲਾ ਦੇ ਸਕਣ। ਇਸ ਲਈ ਅੰਗਰੇਜ਼ੀ ਮਾਧਿਅਮ ਵਾਲੇ ਸਕੂਲਾਂ ਤੋਂ ਜਮਾਤ ਅਨੁਸਾਰ ਵੱਧ ਤੋਂ ਵੱਧ 70 ਵਿਦਿਆਰਥੀ ਦਾਖ਼ਲ ਕਰਨ ਦੀ ਕੈਂਪਿੰਗ ਖ਼ਤਮ ਕਰ ਦਿੱਤੀ ਗਈ ਹੈ ਅਤੇ ਹੁਣ ਮਾਪੇ ਆਪਣੇ ਬੱਚਿਆਂ ਨੂੰ ਅੰਗਰੇਜ਼ੀ ਮਾਧਿਅਮ ਵਿੱਚ ਦਾਖ਼ਲ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਨਾਲ ਹੋਰ ਵੱਖ ਵੱਖ ਸਕੂਲਾਂ ਵਿੱਚ ਬੱਚਿਆਂ ਨੂੰ ਅੰਗਰੇਜ਼ੀ ਮਾਧਿਅਮ ਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਕੋਈ ਵੀ ਬੱਚਾ ਮਿਆਰੀ ਸਿੱਖਿਆ ਹਾਸਲ ਕਰਨ ਤੋਂ ਵਾਂਝਾ ਨਾ ਰਹਿ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ