ਸਰਕਾਰੀ ਅਣਦੇਖੀ: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਚੇਤਨਾ ਮਾਰਚ ਕੱਢਿਆ

ਨਬਜ਼-ਏ-ਪੰਜਾਬ, ਮੁਹਾਲੀ, 28 ਮਈ:
ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਮੁਹਾਲੀ ਵੱਲੋਂ ਸਰਕਾਰੀ ਅਣਦੇਖੀ ਦੇ ਚੱਲਦਿਆਂ ਅੱਜ ਮੁਹਾਲੀ ਵਿੱਚ ਕਨਵੈੱਨਸ਼ਨ ਕੀਤੀ ਅਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰਜ਼ ਵਿਰੋਧੀ ਨੀਤੀਆਂ ਦੀ ਸਖ਼ਤ ਅਲੋਚਨਾ ਕੀਤੀ। ਇਸ ਮਗਰੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਚੇਤਨਾ ਮਾਰਚ ਕੱਢਿਆ ਗਿਆ। ਫਰੰਟ ਦੇ ਸੂਬਾ ਕਨਵੀਨਰ ਕਰਮ ਸਿੰਘ ਧਨੋਆ, ਸੁਖਦੇਵ ਸੈਣੀ ਅਤੇ ਐਨਡੀ ਤਿਵਾੜੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਮੁਲਾਜ਼ਮ, ਪੈਨਸ਼ਨਰ ਤੇ ਕਿਰਤੀ ਵਿਰੋਧੀ ਨੀਤੀਆਂ ਕਾਰਨ ਅੱਜ ਸਰਕਾਰੀ ਵਿਭਾਗਾਂ ਦੀ ਅਕਾਰ ਘਟਾਈ ਕੀਤੀ ਜਾ ਰਹੀ ਹੈ। ਬੇਰੁਜ਼ਗਾਰੀ ਸਾਰੀਆਂ ਹੱਦਾਂ ਬੰਨ੍ਹੇ ਟੱਪ ਚੁੱਕੀ ਹੈ। ਨਵੀਂ ਸਿੱਖਿਆ ਨੀਤੀ ਨਾਲ ਸਿੱਖਿਆ ਖੇਤਰ ਦਾ ਉਜਾੜਾ ਕੀਤਾ ਜਾ ਰਿਹਾ ਹੈ। ਨਵੇਂ ਬਿਜਲੀ ਬਿੱਲ ਤਹਿਤ ਬਿਜਲੀ ਸੈਕਟਰ ਨੂੰ ਖ਼ਾਤਮੇ ਵੱਲ ਤੋਰਿਆ ਜਾ ਰਿਹਾ ਹੈ ਅਤੇ ਨਿੱਜੀਕਰਨ ਨੂੰ ਬੜ੍ਹਾਵਾ ਦਿੱਤਾ ਜਾ ਰਿਹਾ ਹੈ। ਇਹ ਵਰਤਾਰਾ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਬੁਲਾਰਿਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਮਤਰੇਆ ਸਲੂਕ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਇੱਕ ਗਿਣ ਮਿੱਥੀ ਸਾਜ਼ਿਸ਼ ਤਹਿਤ ਹਾਸ਼ੀਏ ’ਤੇ ਧੱਕਿਆ ਜਾ ਰਿਹਾ ਹੈ। ਐਡਹਾਕ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕਰਨ ਸਮੇਤ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਨਾ ਕਰਕੇ ਉਸ ਦੇ ਅਧਾਰ ’ਤੇ ਗੁਆਂਢੀ ਸੂਬਿਆਂ ਵਿੱਚ ਚੋਣ ਪ੍ਰਚਾਰ ਸਮੇਂ ਉਸ ਨੂੰ ਸਿਆਸੀ ਹਿੱਤਾਂ ਲਈ ਵਰਤਿਆ ਗਿਆ। ਜਦੋਂਕਿ ਮੁਲਾਜ਼ਮਾਂ ਦਾ ਮਸਲਾ ਅਣਗੌਲਿਆ ਛੱਡ ਦਿੱਤਾ ਹੈ। ਪੈਨਸ਼ਨਰਾਂ ’ਤੇ ਛੇਵੇਂ ਪੇ-ਕਮਿਸ਼ਨ ਦੀਆਂ ਹਦਾਇਤਾਂ ਦੇ ਅਨੁਸਾਰ 2.59 ਦਾ ਗੁਣਾਂਕ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਮੁੱਖ ਮੰਤਰੀ ’ਤੇ ਮੀਟਿੰਗਾਂ ਕਰਨ ਤੋਂ ਭੱਜਣ ਦਾ ਵੀ ਦੋਸ਼ ਲਾਇਆ।
ਇਸ ਮੌਕੇ ਗੁਰਵਿੰਦਰ ਸਿੰਘ, ਜਗਦੀਸ ਸਿੰਘ ਸਰਾਓ, ਮਨਦੀਪ ਸਿੰਘ, ਅਜਮੇਰ ਸਿੰਘ ਲੌਂਗੀਆ, ਰਵਿੰਦਰ ਪੱਪੀ, ਅਵਤਾਰ ਸਿੰਘ ਹਸਨਪੁਰ, ਨਰੇਸ਼ ਬਿੱਟੂ, ਗੁਰਮੀਤ ਸਿੰਘ ਖ਼ਾਲਸਾ, ਚਰਨਜੀਤ ਸਿੰਘ ਸਿੱਧੂ, ਬਾਬੂ ਸਿੰਘ ਪੰਮੋਰ, ਦਰਸ਼ਨ ਸਿੰਘ, ਕਮਲ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਸ਼ਮੂਲੀਅਤ ਕੀਤੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…