ਖਿਜ਼ਰਬਾਦ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਸਾਬਕਾ ਮੰਤਰੀ ਜਗਮੋਹਨ ਕੰਗ ਨੇ ਲਿਆ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 12 ਅਪਰੈਲ:
ਬਲਾਕ ਮਾਜਰੀ ਅਧੀਨ ਪੈਂਦੀ ਖਿਜ਼ਰਬਾਦ ਦੀ ਅਨਾਜ਼ ਮੰਡੀ ਵਿੱਚ ਕਣਕ ਦੀ ਖ਼ਰੀਦ ਸਾਬਕਾ ਵਿਧਾਇਕ ਜਗਮੋਹਨ ਸਿੰਘ ਕੰਗ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਰਾਣਾ ਕੁਸ਼ਲਪਾਲ ਨੇ ਸ਼ੁਰੂ ਕਰਵਾਈ। ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸਾਬਕਾ ਵਿਧਾਇਕ ਜਗਮੋਹਨ ਸਿੰਘ ਕੰਗ ਨੇ ਕਿਹਾ ਹੈ ਕਿ ਅਨਾਜ਼ ਮੰਡੀ ਵਿੱਚ ਕਣਕ ਦੀ ਫ਼ਸਲ ਵੇਚਣ ਲਈ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਬੰਧਿਤ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਦੇ ਕਰਮਚਾਰੀਆਂ ਨੂੰ ਅਨਾਜ਼ ਮੰਡੀ ਵਿੱਚ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਵੱਲੋਂ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਰਾਣਾ ਕੁਸ਼ਲਪਾਲ ਨੇ ਕਿਸਾਨਾਂ ਨੂੰ ਕਣਕ ਦੀ ਸੁੱਕੀ ਅਤੇ ਸਾਫ਼-ਸੁਥਰੀ ਫਸਲ ਮੰਡੀ ਵਿੱਚ ਲਿਆਉਣ ਦੀ ਅਪੀਲ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਸਕੱਤਰ ਮਲਕੀਅਤ ਸਿੰਘ ਨੇ ਦੱਸਿਆ ਕਿ ਅਨਾਜ਼ ਮੰਡੀ ਵਿੱਚ ਖਰੀਦ ਪ੍ਰਬੰਧ ਉੱਚ ਕੋਟੀ ਦੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਐਸ.ਡੀ.ਐਮ ਅਮਨਿੰਦਰ ਕੌਰ, ਨਾਇਬ ਤਹਿਸੀਲਦਾਰ ਵਰਿੰਦਰਪਾਲ ਧੁੱਤ, ਰਾਏ ਸਿੰਘ, ਮਨੁ, ਤਰੁਣ ਬਾਂਸਲ, ਲਾਭ ਸਿੰਘ ਸਰਪੰਚ ਅਭੀਪੁਰ, ਕਿਰਪਾਲ ਸਿੰਘ ਖਿਜਰਾਬਾਦ, ਜੈ ਸਿੰਘ, ਬਲਵੀਰ ਸਿੰਘ, ਕੇਸਰ ਸਿੰਘ ਤਕੀਪੁਰ, ਜਰਨੈਲ ਸਿੰਘ, ਸਵਰਨ ਸਿੰਘ, ਗੁਰਿੰਦਰ ਸਿੰਘ, ਰਾਮ ਸਰੂਪ, ਤੇਜਿੰਦਰ ਸਿੰਘ ਵੀਰਜੀ, ਸਿਮਰਤ ਸਿੰਘ, ਰਵਿੰਦਰ ਸਿੰਘ ਸਮੇਤ ਪਨਗਰੇਨ, ਪਨਸੱਪ, ਮਾਰਕਫੈਡ ਆਦਿ ਕੰਪਨੀਆਂ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…