ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਫੀਸ ਮੁਆਫ਼ ਕਰੇ ਸਰਕਾਰ: ਤਰਕਸ਼ੀਲ ਸੁਸਾਇਟੀ

ਤਰਕਸ਼ੀਲਾਂ ਦੀ ਸੂਬਾ ਪੱਧਰੀ ਕਮੇਟੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਖੀ ਨਾਲ ਕੀਤੀ ਮੁਲਾਕਾਤ

ਨਬਜ਼-ਏ-ਪੰਜਾਬ, ਮੁਹਾਲੀ, 10 ਅਕਤੂਬਰ:
ਤਰਕਸ਼ੀਲ ਸੁਸਾਇਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੜ੍ਹ ਪ੍ਰਭਾਵਿਤ ਖੇਤਰ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਫੀਸ ਮੁਆਫ਼ ਕੀਤੀ ਜਾਵੇ। ਇਸ ਸਬੰਧੀ ਸੁਸਾਇਟੀ ਦੀ ਪੰਜਾਬ ਦੀ ਸੂਬਾ ਕਾਰਜਕਾਰਨੀ ਕਮੇਟੀ ਵਲੋੱ ਲਏ ਗਏ ਫੈਸਲੇ ਅਨੁਸਾਰ ਸੁਸਾਇਟੀ ਦਾ ਇਕ ਵਫਦ ਸੂਬਾ ਆਗੂ ਗੁਰਪ੍ਰੀਤ ਸ਼ਹਿਣਾ ਦੀ ਅਗਵਾਈ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ.ਅਮਰਪਾਲ ਸਿੰਘ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਹੜ੍ਹਾਂ ਦੌਰਾਨ ਵਿਦਿਆਰਥੀਆਂ, ਮਾਪਿਆਂ ਤੇ ਸਕੂਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਵਿਦਿਆਰਥੀਆਂ ਦੀ ਪ੍ਰੀਖਿਆ ਫੀਸ ਸਮੇਤ 2025-2026 ਦੇ ਪੂਰੇ ਸੈਸ਼ਨ ਦੀ ਫੀਸ ਤੇ ਸਕੂਲੀ ਫੰਡ ਮੁਆਫ਼ ਕੀਤੇ ਜਾਣ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਪਾਠ ਪੁਸਤਕਾਂ ਅਤੇ ਸਟੇਸ਼ਨਰੀ ਮੁਹੱਈਆ ਕਰਵਾਈਆਂ ਜਾਣ।
ਉਨ੍ਹਾਂ ਕਿਹਾ ਕਿ ਤਰਕਸ਼ੀਲ ਸੁਸਾਇਟੀ ਵੱਲੋਂ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ ਤੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ ਸੌਂਪੇ ਗਏ ਸਨ। ਵਫ਼ਦ ਵਿੱਚ ਹੋਰਨਾਂ ਤੋਂ ਇਲਾਵਾ ਸੂਬਾ ਆਗੂ ਜਸਵੰਤ ਮੁਹਾਲੀ, ਪ੍ਰਿੰਸੀਪਲ ਸੁਰਜੀਤ ਸਿੰਘ ਮੁਹਾਲੀ, ਡਾ. ਮਜੀਦ ਅਜਾਦ, ਜੋਗਾ ਸਿੰਘ ਚੰਡੀਗੜ੍ਹ, ਰਾਜ ਕੁਮਾਰ ਸ਼ਾਮਲ ਸਨ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਤਰਕਸ਼ੀਲ ਸੁਸਾਇਟੀ ਦੀਆਂ ਇਨ੍ਹਾਂ ਜਾਇਜ਼ ਮੰਗਾਂ ਨੂੰ ਮੁੱਖ ਮੰਤਰੀ ਦਫ਼ਤਰ ਤੱਕ ਪਹੁੰਚਾਉਣਗੇ ਅਤੇ ਇਸ ਦਿਸ਼ਾ ਵਿੱਚ ਯੋਗ ਪੈਰਵਾਈ ਕਰਨਗੇ।

Load More Related Articles
Load More By Nabaz-e-Punjab
Load More In School & College

Check Also

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ 170ਵੀ ਵਾਰ ਖ਼ੂਨਦਾਨ ਕਰ…