Share on Facebook Share on Twitter Share on Google+ Share on Pinterest Share on Linkedin ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਨੇ ਵਿਕਾਸ ਦੀ ਥਾਂ ਪਰਿਵਾਰਵਾਦ ਨੂੰ ਤਰਜੀਹ ਦਿੱਤੀ: ਭਗਵੰਤ ਮਾਨ ਅਕਾਲੀ ਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ ਮੁੱਖ ਮੰਤਰੀ ਵੱਲੋਂ ਮੁਹਾਲੀ ਵਿੱਚ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ ਕੇਂਦਰ ਸਰਕਾਰ ’ਤੇ ਜਾਣਬੁੱਝ ਕੇ ਗੈਰ-ਭਾਜਪਾਈ ਸੂਬਾ ਸਰਕਾਰਾਂ ਦੇ ਫੰਡ ਰੋਕਣ ਦਾ ਦੋਸ਼ ਨਬਜ਼-ਏ-ਪੰਜਾਬ, ਮੁਹਾਲੀ, 29 ਫਰਵਰੀ: ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਦੀ ਬਦਹਾਲੀ ਲਈ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਕਾਸ ਦੀ ਥਾਂ ਹਮੇਸ਼ਾ ਪਰਿਵਾਰਵਾਦ ਨੂੰ ਤਰਜ਼ੀਹ ਦਿੱਤੀ ਹੈ। ਜਿਸ ਕਾਰਨ ਲਗਾਤਾਰ ਸੂਬੇ ਦਾ ਭੱਠਾ ਬੈਠਦਾ ਚਲਿਆ ਗਿਆ ਲੇਕਿਨ ਹੁਣ ਪੰਜਾਬ ਦੀ ‘ਆਪ’ ਸਰਕਾਰ ਨੇ ਜਿੱਥੇ ਵਿਕਾਸ ਨੂੰ ਤਰਜ਼ੀਹ ਦੇ ਰਹੀ ਹੈ, ਉੱਥੇ ਸਰਕਾਰੀ ਸੰਸਥਾਵਾਂ ਵਿੱਚ ਅੱਵਲ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤਾਂ ਜੋ ਕੋਈ ਵੀ ਵਿਅਕਤੀ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਅੱਜ ਇੱਥੋਂ ਦੇ ਫੇਜ਼-3ਬੀ1 ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਸਿਆਸਤਦਾਨ ਪ੍ਰਾਈਵੇਟ ਸੰਸਥਾਵਾਂ ਦੇ ਕਾਰੋਬਾਰ ’ਚੋਂ ਹਿੱਸਾਪੱਤੀ ਲੈਂਦੇ ਸਨ। ਇਸ ਦੇ ਇਵਜ਼ ਵਿੱਚ ਸਰਕਾਰੀ ਸੰਸਥਾਵਾਂ ਨੂੰ ਜਾਣਬੁੱਝ ਕੇ ਅਣਗੌਲਿਆ ਕੀਤਾ ਜਾਂਦਾ ਰਿਹਾ। ਉਨ੍ਹਾਂ ਕਿਹਾ, ‘‘ਇਹ ਸਿਆਸਤਦਾਨ ਏਨੇ ਲਾਲਸੀ ਅਤੇ ਬੇਰਹਿਮ ਸਨ ਕਿ ਉਨ੍ਹਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦਾ ਸਰਕਾਰੀ ਸਿਹਤ ਤੇ ਸਿੱਖਿਆ ਢਾਂਚਾ ਖ਼ਤਮ ਕਰਨ ਲਈ ਕੋਈ ਕਸਰ ਨਹੀਂ ਛੱਡੀ। ਸਰਕਾਰੀ ਸੰਸਥਾਵਾਂ ਦੇ ਬੂਹੇ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਸਿੱਖਿਆ ਜਾਂ ਇਲਾਜ ਲਈ ਪ੍ਰਾਈਵੇਟ ਅਦਾਰਿਆਂ ਕੋਲ ਜਾਣ ਲਈ ਮਜਬੂਰ ਹੋਣਾ ਪਿਆ। ਪ੍ਰਾਈਵੇਟ ਹਸਪਤਾਲਾਂ ਵਿੱਚ ਕੈਂਸਰ ਦਾ ਇਲਾਜ ਏਨਾ ਮਹਿੰਗਾ ਹੁੰਦਾ ਸੀ ਕਿ ਆਰਥਿਕ ਹਾਲਤ ਮਾੜੀ ਹੋਣ ਕਾਰਨ ਉਹ ਆਪਣਾ ਇਲਾਜ ਹੀ ਨਹੀਂ ਸੀ ਕਰਵਾ ਪਾਉਂਦਾ। ਮੁੱਖ ਮੰਤਰੀ ਨੇ ਵਿਰੋਧੀਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਰਿਵਾਰਵਾਦ ਦੇ ਮੋਹ ਵਿੱਚ ਡੁੱਬੇ ਇਨ੍ਹਾਂ ਸਿਆਸਤਦਾਨਾਂ ਨੂੰ ਕਦੇ ਵੀ ਪੰਜਾਬ ਦਾ ਦਰਦ ਨਜ਼ਰ ਨਹੀਂ ਆਇਆ। ਜਿਸ ਕਾਰਨ ਪੰਜਾਬ ਵਾਸੀਆਂ ਨੇ ਰਵਾਇਤੀ ਪਾਰਟੀਆਂ ਦੇ ਆਗੂਆਂ ਨੂੰ ਘਰ ਬਿਠਾ ਦਿੱਤਾ ਅਤੇ ਆਮ ਘਰਾਂ ਦੇ ਸੂਝਵਾਨ ਵਿਅਕਤੀਆਂ ਨੂੰ ਸੂਬੇ ਦੀ ਵਾਗਡੋਰ ਸੌਂਪ ਗਈ। ਉਨ੍ਹਾਂ ਸਮੇਤ 92 ਵਿਧਾਇਕਾਂ ’ਚੋਂ 82 ਪਹਿਲੀ ਵਾਰ ਵਿਧਾਇਕ ਬਣੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦੀਆਂ ਆਸਾਂ ’ਤੇ ਖਰਾ ਉੱਤਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਗੈਰ-ਭਾਜਪਾ ਸੂਬਾ ਸਰਕਾਰਾਂ ਨਾਲ ਨਫ਼ਰਤ ਅਤੇ ਵਿਤਕਰਾ ਕਰ ਰਹੀ ਹੈ। ਜਿਸ ਕਾਰਨ ਪੰਜਾਬ ਵਾਂਗ ਦਿੱਲੀ, ਕੇਰਲਾ, ਪੱਛਮੀ ਬੰਗਾਲ, ਤਾਮਿਲਨਾਡੂ ਵਰਗੇ ਸੂਬੇ ਆਪਣੇ ਫ਼ੰਡ ਲੈਣ ਲਈ ਸੁਪਰੀਮ ਕੋਰਟ ਵਿੱਚ ਜਾਣ ਲਈ ਮਜਬੂਰ ਹਨ। ਮੁੱਖ ਮੰਤਰੀ ਨੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਨਵਜੋਤ ਸਿੱਧੂ ਨੂੰ ਪੰਜਾਬੀ ਭਾਸ਼ਾ ਦੇ ਨਾਲਾਇਕ ਸਿਆਸਤਦਾਨ ਦੱਸਦਿਆਂ ਇਨ੍ਹਾਂ ਨੂੰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ ਪਾਸ ਕਰਨ ਦੀ ਚੁਨੌਤੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਆਗੂ ਕਾਨਵੈਂਟ ਸਕੂਲਾਂ ’ਚ ਪੜ੍ਹੇ ਹਨ, ਜਿਸ ਕਰਕੇ ਇਹ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਪਾਸ ਹੀ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਜੇਕਰ ਉਹ ਇਨ੍ਹਾਂ ਆਗੂਆਂ ਨੂੰ ਸਵਾਲਾਂ ਦੇ ਜਵਾਬ ਵੀ ਦੱਸ ਦਈਏ ਤਾਂ ਵੀ ਉਹ ਸਹੀ ਉਤਰ ਨਹੀਂ ਲਿਖ ਸਕਦੇ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ, ਵਿਧਾਇਕ ਕੁਲਵੰਤ ਸਿੰਘ, ਅੰਮ੍ਰਿਤਸਰ ਤੋਂ ਵਿਧਾਇਕ ਜੀਵਨ ਜੋਤ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਮਾਰਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਅਵਤਾਰ ਸਿੰਘ ਮੌਲੀ, ਹਰਜੋਤ ਸਿੰਘ ਗੱਬਰ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ, ਕਿਸਾਨ ਆਗੂ ਨਛੱਤਰ ਸਿੰਘ ਬੈਦਵਾਨ ਅਤੇ ਹੋਰ ਉੱਚ ਅਧਿਕਾਰੀ ਅਤੇ ਆਪ ਵਲੰਟੀਅਰ ਮੌਜੂਦ ਸਨ। ਅਖੀਰ ਵਿੱਚ ਮੁਹਾਲੀ ਦੇ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਦਿਲ ਦੀਆਂ ਗਹਿਰਾਈਆਂ ’ਚੋਂ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ