nabaz-e-punjab.com

ਗਰਾਮ ਸਭਾ ਕੰਬਾਲਾ ਨੇ ਗੁੱਗਾ ਮਾੜੀ ਅਤੇ ਸ਼ਮਸ਼ਾਨਘਾਟ ਵਿੱਚ ਲਗਾਏ ਪੌਦੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੁਲਾਈ:
ਗਰਾਮ ਸਭਾ ਕਮੇਟੀ ਪਿੰਡ ਕੰਬਾਲਾ ਵੱਲੋਂ ਸਭਾ ਦੇ ਅਮਰੀਕ ਸਿੰਘ ਕੰਬਾਲਾ ਦੀ ਅਗਵਾਈ ਹੇਠ ਵਾਤਾਵਰਨ ਦੀ ਸ਼ੁੱਧਤਾ ਲਈ ਪਿੰਡ ਵਿੱਚ ਵੱਖ ਵੱਖ ਥਾਵਾਂ ’ਤੇ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ। ਅਮਰੀਕ ਸਿੰਘ ਨੇ ਦੱਸਿਆ ਕਿ ਸਭਾ ਦੇ ਮੈਂਬਰਾਂ ਅਤੇ ਪਿੰਡ ਦੇ ਉੱਦਮੀ ਨੌਜਵਾਨਾਂ ਵੱਲੋਂ ਪਿੰਡ ਦੇ ਸ਼ਮਸ਼ਾਨਘਾਟ ਅਤੇ ਗੁੱਗਾ ਮਾੜੀ ਮੰਦਰ ਵਿੱਚ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਅਤੇ ਭਵਿੱਖ ਵਿੱਚ ਇਨ੍ਹਾਂ ਪੌਦਿਆਂ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਕਰਨ ਦਾ ਅਹਿਦ ਲਿਆ। ਇਸ ਮੌਕੇ ਨਛੱਤਰ ਸਿੰਘ, ਨਿਰਮਲ ਸਿੰਘ, ਬਲਜਿੰਦਰ ਸਿੰਘ, ਹਰਦੀਪ ਸਿੰਘ, ਜਸਪ੍ਰੀਤ ਸਿੰਘ, ਮਨਪ੍ਰੀਤ ਸਿੰਘ ਅਤੇ ਸਨੀ ਸਮੇਤ ਹੋਰ ਨੌਜਵਾਨ ਹਾਜ਼ਰ ਸਨ। ਇਨ੍ਹਾਂ ਵਿਅਕਤੀਆਂ ਨੇ ਵੀ ਪੌਦੇ ਲਗਾਏ ਅਤੇ ਨੇੜਲੇ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਹੋਰਨਾਂ ਲੋਕਾਂ ਨੂੰ ਵੀ ਪੌਦੇ ਲਗਾਉਣ ਲਈ ਪ੍ਰੇਰਣਾ ਦਾ ਫੈਸਲਾ ਲਿਆ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…