Share on Facebook Share on Twitter Share on Google+ Share on Pinterest Share on Linkedin ਗਰੀਨ ਮੁਹਾਲੀ: ਜ਼ਿਲ੍ਹਾ ਪ੍ਰਸ਼ਾਸਨ ਨੇ 11 ਲੱਖ ਪੌਦੇ ਲਗਾਉਣ ਦਾ ਟੀਚਾ ਪੂਰਾ ਕਰਨ ਲਈ ਕਮਰ ਕਸੀ ਸ਼ਹਿਰੀ ਖੇਤਰ ਵਿੱਚ ਨਗਰ ਨਿਗਮ ਤੇ ਨਗਰ ਕੌਂਸਲਾਂ ਨੇ 45000 ਪੌਦਿਆਂ ਲਈ ਢੁਕਵੀਂ ਥਾਵਾਂ ਕੀਤੀ ਪਛਾਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਬੂਟੇ ਲਗਾਉਣ ਲਈ ਮੁੱਢਲੇ ਤੌਰ ’ਤੇ 240 ਏਕੜ ਜਗ੍ਹਾ ਸ਼ਨਾਖ਼ਤ ਕੀਤੀ ਨਬਜ਼-ਏ-ਪੰਜਾਬ, ਮੁਹਾਲੀ, 12 ਜੁਲਾਈ: ਜ਼ਿਲ੍ਹਾ ਪ੍ਰਸ਼ਾਸਨ ਨੇ ਗਰੀਨ ਮੁਹਾਲੀ ਮੁਹਿੰਮ ਤਹਿਤ ਸ਼ਹਿਰੀ ਤੇ ਪੇਂਡੂ ਖੇਤਰ ਵਿੱਚ 11 ਲੱਖ ਛਾਂਦਾਰ ਅਤੇ ਫਲਦਾਰ ਪੌਦੇ ਲਗਾਉਣ ਦਾ ਟੀਚਾ ਪੂਰਾ ਕਰਨ ਲਈ ਕਮਰ ਕੱਸ ਲਈ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਅਤੇ ਸਿਹਤਮੰਦ ਜੀਵਨ-ਸ਼ੈਲੀ ਲਈ ਵਾਤਾਵਰਨ ਦੀ ਸੰਭਾਲ ਲਈ ਮੌਨਸੂਨ ਦੌਰਾਨ 1.1 ਮਿਲੀਅਨ ਪੌਦੇ ਲਗਾਉਣ ਲਈ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵਾਰ ਮੈਗਾ ਪਲਾਂਟੇਸ਼ਨ ਮੁਹਿੰਮ ਦੇ ਪ੍ਰਭਾਵਸ਼ਾਲੀ ਨਤੀਜਿਆਂ ਦੀ ਪ੍ਰਾਪਤੀ ਲਈ ਬੂਟੇ ਲਗਾਉਣ ਦੀ ਰਣਨੀਤੀ ਵਿੱਚ ਥੋੜ੍ਹਾ ਬਦਲਾਅ ਕੀਤਾ ਗਿਆ ਹੈ। ਪੌਦੇ ਲਗਾਉਣ ਦੀਆਂ ਵੱਖ-ਵੱਖ ਸਕੀਮਾਂ ਚਲਾ ਰਹੇ ਸਮੂਹ ਵਿਭਾਗਾਂ ਨੂੰ ਆਪਣੇ ਟੀਚਿਆਂ ਨੂੰ ਇੱਕ ਸਾਂਝੇ ਪ੍ਰੋਗਰਾਮ ਨਾਲ ਜੋੜਨ ਲਈ ਕਿਹਾ ਗਿਆ ਹੈ ਤਾਂ ਜੋ ਇਸਦਾ ਮੁਲਾਂਕਣ, ਸਾਂਝੇ ਅਭਿਆਸ ਅਤੇ ਨਤੀਜੇ ਦੇ ਅਧਾਰ ’ਤੇ ਕੀਤਾ ਜਾ ਸਕੇ। ਇੰਜ ਹੀ ਗੈਰ ਸਰਕਾਰੀ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਰਾਹੀਂ ਮੁਹਿੰਮ ਨਾਲ ਜੁੜਨ ਤਾਂ ਜੋ ਉਨ੍ਹਾਂ ਨੂੰ ਪੌਦੇ ਲਗਾਉਣ ਲਈ ਕੋਈ ਮੁਸ਼ਕਲ ਨਾ ਆਵੇ। ਡੀਸੀ ਆਸ਼ਿਕਾ ਜੈਨ ਨੇ ਕਿਹਾ’’ ਅਸੀਂ ਨਵੇਂ ਬੂਟੇ ਲਗਾਉਣ ਲਈ ਪਹਿਲ ਦੇ ਆਧਾਰ ’ਤੇ ਸਰਕਾਰੀ ਜ਼ਮੀਨਾਂ ਦੀ ਚੋਣ ਕਰ ਰਹੇ ਹਾਂ ਪਰ ਜੇਕਰ ਕੋਈ ਨਿੱਜੀ ਤੌਰ ’ਤੇ ਇੱਛਾ ਦਿਖਾਉਂਦਾ ਹੈ ਤਾਂ ਉਸ ਨੂੰ ਵੀ ਵਿਚਾਰਿਆ ਜਾਵੇਗਾ। ਉਦਯੋਗਿਕ ਇਕਾਈਆਂ, ਨਿੱਜੀ ਵਿੱਦਿਅਕ ਅਦਾਰਿਆਂ ਅਤੇ ਡਿਵੈਲਪਰਾਂ ਤੋਂ ਮੁਹਿੰਮ ਨੂੰ ਸਫਲ ਬਣਾਉਣ ਲਈ ਮਦਦ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਪੌਦੇ ਲਗਾਉਣ ਦੀ ਮੁਹਿੰਮ ਮੰਗ ਦੇ ਆਧਾਰ ’ਤੇ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਵਾਰ ਹਰ ਪੌਦੇ ਦੀ ਚੰਗੀ ਤਰ੍ਹਾਂ ਸੰਭਾਲ ਕਰਨ ਲਈ ਜੀਓ-ਟੈਗਿੰਗ ਫੋਟੋ ਲਾਜ਼ਮੀ ਕੀਤੀ ਗਈ ਹੈ। ਪਿੰਡਾਂ ਵਿੱਚ ਮਗਨਰੇਗਾ ਸਕੀਮ ਤਹਿਤ ਦਿਹਾੜੀਦਾਰ ਅੌਰਤਾਂ ਨੂੰ ਸੜਕਾਂ ਕਿਨਾਰੇ, ਸ਼ਮਸ਼ਾਨਘਾਟ ਅਤੇ ਹੋਰ ਖਾਲੀ ਥਾਵਾਂ ’ਤੇ ਪੌਦੇ ਲਗਾਉਣ ਦਾ ਕੰਮ ਸੌਂਪਿਆ ਗਿਆ। ਸ੍ਰੀਮਤੀ ਜੈਨ ਨੇ ਸਮੂਹ ਵਿਭਾਗਾਂ ਅਤੇ ਸਰਕਾਰੀ ਅਦਾਰਿਆਂ ਨੂੰ ਮੁਹਾਲੀ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਇਸ ਮੈਗਾ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਅਤੇ ਰੋਜ਼ਾਨਾ ਪੌਦੇ ਲਗਾਉਣ ਦੀ ਨਿਗਰਾਨੀ ਲਈ ਇੱਕ ਗੂਗਲ ਸ਼ੀਟ ਤਿਆਰ ਕੀਤੀ ਗਈ ਹੈ, ਜਿਸ ਦੀ ਜ਼ਿੰਮੇਵਾਰੀ ਏਡੀਸੀ (ਸ਼ਹਿਰੀ ਵਿਕਾਸ) ਨੂੰ ਬਤੌਰ ਨੋਡਲ ਅਫ਼ਸਰ ਵਜੋਂ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਚਾਇਤ ਵਿਭਾਗ ਵੱਲੋਂ 240 ਏਕੜ ਜ਼ਮੀਨ ਨਿਰਧਾਰਿਤ ਕਰਕੇ 1,52,900 ਬੂਟਿਆਂ ਦੀ ਮੰਗ ਕੀਤੀ ਗਈ ਹੈ ਜਦੋਂਕਿ ਨਗਰ ਕੌਂਸਲਾਂ ਵੱਲੋਂ 45000 ਬੂਟੇ ਮੰਗੇ ਗਏ ਹਨ। ਗਮਾਡਾ, ਨਗਰ ਨਿਗਮ ਅਤੇ ਸਿੱਖਿਆ ਵਿਭਾਗ ਅਤੇ ਹੋਰਨਾਂ ਵਿਭਾਗਾਂ ਨੂੰ ਵੀ ਮੈਗਾ ਪਲਾਂਟੇਸ਼ਨ ਮੁਹਿੰਮ ਨੂੰ ਸਫਲ ਬਣਾਉਣ ਲਈ ਪੌਦਿਆਂ ਦੀ ਡਿਮਾਂਡ ਭੇਜਣ ਲਈ ਕਿਹਾ ਗਿਆ ਹੈ। ਸ਼੍ਰੀਮਤੀ ਜੈਨ ਨੇ ਕਿਹਾ ਕਿ ਪੌਦਿਆਂ ਦੀ ਮੰਗ ਨੂੰ ਪੂਰਾ ਕਰਨ ਲਈ 12 ਨਰਸਰੀਆਂ ਦੇ ਕੋਲ ਲਗਪਗ 10 ਲੱਖ ਬੂਟੇ ਹਨ ਅਤੇ ਅਸੀਂ ਇਸ ਮੁਹਿੰਮ ਨੂੰ ਵਿਹਾਰਕ ਬਣਾਉਣ ਲਈ ਨਿਗਰਾਨੀ ’ਤੇ ਧਿਆਨ ਕੇਂਦਰਿਤ ਕਰਾਂਗੇ। ਉਨ੍ਹਾਂ ਸਮੂਹ ਐਸਡੀਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਅਮਲੀ ਟੀਚਿਆਂ ਨੂੰ ਪੂਰਾ ਕਰਨ ਲਈ ਮੁਹਾਲੀ, ਖਰੜ ਅਤੇ ਡੇਰਾਬੱਸੀ ਵਿੱਚ ਮੈਗਾ ਪਲਾਂਟੇਸ਼ਨ ਡਰਾਈਵ ਦੀ ਅਗਵਾਈ ਕਰਨ ਅਤੇ ਨਿਗਰਾਨੀ ਯਕੀਨੀ ਬਣਾਈ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ