Share on Facebook Share on Twitter Share on Google+ Share on Pinterest Share on Linkedin ਨਿਯਮਾਂ ਦੀ ਘੋਰ ਉਲੰਘਣਾ: ਮੁਹਾਲੀ ਦੇ ਕਈ ਨਾਮੀ ਪ੍ਰਾਈਵੇਟ ਹਸਪਤਾਲਾਂ ਨੂੰ ਨੋਟਿਸ ਜਾਰੀ ਹਸਪਤਾਲਾਂ ਦੇ ਬਾਹਰ ਗਲਤ ਪਾਰਕਿੰਗ ਕਾਰਨ ਟਰੈਫ਼ਿਕ ਜਾਮ, ਵਿਦਿਆਰਥੀ ਤੇ ਆਮ ਨਾਗਰਿਕ ਪ੍ਰੇਸ਼ਾਨ ਵਿਧਾਇਕ ਕੁਲਵੰਤ ਸਿੰਘ ਵੱਲੋਂ ਬਜਟ ਸੈਸ਼ਨ ਵਿੱਚ ਮੁੱਦਾ ਚੁੱਕੇ ਜਾਣ ’ਤੇ ਸਬੰਧਤ ਹਸਪਤਾਲਾਂ ਨੂੰ ਨੋਟਿਸ ਜਾਰੀ ਨਬਜ਼-ਏ-ਪੰਜਾਬ, ਮੁਹਾਲੀ, 6 ਮਾਰਚ: ਪੰਜਾਬ ਸਰਕਾਰ ਨੇ ਗਮਾਡਾ ਰਾਹੀਂ ਮੁਹਾਲੀ ਦੇ ਕਈ ਨਾਮੀ ਹਸਪਤਾਲਾਂ ਨੂੰ ਬਿਲਡਿੰਗ ਬਾਇਲਾਜ ਅਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਦੇ ਦੋਸ਼ ਵਿੱਚ ਨੋਟਿਸ ਜਾਰੀ ਕੀਤਾ ਹੈ। ਜਿਨ੍ਹਾਂ ਵਿੱਚ ਸ਼ਹਿਰ ਦੇ ਪ੍ਰਮੁੱਖ ਫੋਰਟਿਸ ਹਸਪਤਾਲ ਸਮੇਤ ਮੈਕਸ ਹਸਪਤਾਲ, ਆਈਵੀਵਾਈ ਹਸਪਤਾਲ, ਮਾਇਓ ਹਸਪਤਾਲ, ਗਰੇਸ਼ੀਅਨ ਹਸਪਤਾਲ ਅਤੇ ਇੰਡਸ ਹਸਪਤਾਲ ਸ਼ਾਮਲ ਹਨ। ਇਹ ਕਾਰਵਾਈ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਦੀ ਸ਼ਿਕਾਇਤ ’ਤੇ ਹੋਈ ਹੈ। ਵਿਧਾਇਕ ਕੁਲਵੰਤ ਸਿੰਘ ਨੇ ਬਜਟ ਸੈਸ਼ਨ ਵਿੱਚ ਜ਼ੋਰਾਂ ਸ਼ੋਰਾਂ ਨਾਲ ਇਹ ਮੁੱਦਾ ਚੁੱਕਦਿਆਂ ਪੁੱਛਿਆਂ ਕੀ ਉਪਰੋਕਤ ਹਸਪਤਾਲਾਂ ਦੀਆਂ ਬਿਲਡਿੰਗਾਂ ਦਾ ਨਕਸ਼ਾ ਪਾਸ ਕਰਨ ਸਮੇਂ ਗਮਾਡਾ ਵੱਲੋਂ ਵਾਹਨ ਪਾਰਕਿੰਗ ਲਈ ਕੋਈ ਜਗ੍ਹਾ ਨਿਰਧਾਰਿਤ ਕੀਤੀ ਗਈ ਸੀ ਜਾਂ ਨਹੀਂ? ਜੇਕਰ ਕੀਤੀ ਸੀ ਤਾਂ ਕੀ ਇਹੋ ਜਗ੍ਹਾ ਹੈ, ਜਿੱਥੇ ਮੌਜੂਦਾ ਸਮੇਂ ਵਾਹਨ ਪਾਰਕਿੰਗ ਕੀਤੇ ਜਾਂਦੇ ਹਨ ਜਾਂ ਜਾ ਰਹੇ ਹਨ। ਜਾਣਕਾਰੀ ਅਨੁਸਾਰ ਮੁਹਾਲੀ ਵਿੱਚ ਫੋਰਟਿਸ ਹਸਪਤਾਲ, ਮੈਕਸ ਹਸਪਤਾਲ, ਆਈਵੀਵਾਈ ਹਸਪਤਾਲ, ਮਾਇਓ ਹਸਪਤਾਲ, ਗਰੇਸ਼ੀਅਨ ਹਸਪਤਾਲ ਅਤੇ ਇੰਡਸ ਹਸਪਤਾਲ ਦੇ ਬਾਹਰ ਸੜਕ ਕਿਨਾਰੇ ਕਾਰਾਂ ਅਤੇ ਹੋਰ ਵਾਹਨ ਪਾਰਕਿੰਗ ਕੀਤੇ ਜਾਂਦੇ ਹਨ। ਜਿਸ ਕਾਰਨ ਸ਼ਹਿਰ ਵਿੱਚ ਵਿਦਿਆਰਥੀਆਂ ਅਤੇ ਆਮ ਨਾਗਰਿਕਾਂ ਨੂੰ ਟਰੈਫ਼ਿਕ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ ਅਤੇ ਕਈ ਵਾਰ ਝਗੜੇ ਵੀ ਹੁੰਦੇ ਹਨ। ਕਿਉਂਜੋ ਇਨ੍ਹਾਂ ਅਦਾਰਿਆਂ ਦੀ ਪਹੁੰਚ ਉੱਪਰ ਤੱਕ ਹੈ, ਇਸ ਲਈ ਮੁਹਾਲੀ ਪ੍ਰਸ਼ਾਸਨ ਜਾਂ ਟਰੈਫ਼ਿਕ ਪੁਲੀਸ ਨੂੰ ਸ਼ਾਇਦ ਇਹ ਸਾਰਾ ਕੁੱਝ ਨਜ਼ਰ ਨਹੀਂ ਆ ਰਿਹਾ ਹੈ ਜਾਂ ਜਾਣਬੁੱਝ ਕੇ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਕਈ ਵਾਰੀ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੀਆਂ ਕਲਾਸਾਂ ਮਿਸ ਹੋ ਜਾਂਦੀਆਂ ਹਨ। ਇਹੀ ਨਹੀਂ ਇਨ੍ਹਾਂ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਲੈ ਕੇ ਆਉਣ ਵਾਲੀਆਂ ਐਂਬੂਲੈਂਸਾਂ ਵੀ ਕਈ ਵਾਰ ਟਰੈਫ਼ਿਕ ਜਾਮ ਵਿੱਚ ਫਸਣ ਕਾਰਨ ਮਰੀਜ਼ਾਂ ਦਾ ਇਲਾਜ ਹੋਣ ਵਿੱਚ ਕਥਿਤ ਦੇਰੀ ਹੋ ਜਾਂਦੀ ਹੈ। ਜਿਸ ਦੇ ਚੱਲਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੱਜ ਇਹ ਮੁੱਦਾ ਚੁੱਕਿਆ ਅਤੇ ਸਬੰਧਤ ਹਸਪਤਾਲਾਂ ਦੀਆਂ ਇਮਾਰਤਾਂ ਦਾ ਨਕਸ਼ਾ ਪਾਸ ਕਰਨ ਸਮੇਂ ਵਾਹਨ ਪਾਰਕਿੰਗ ਲਈ ਢੁਕਵੀਂ ਜਗ੍ਹਾ ਨਿਰਧਾਰਿਤ ਕਰਨ ਬਾਰੇ ਸਰਕਾਰ ਨੂੰ ਸਵਾਲ ਕੀਤਾ ਗਿਆ। ਇਸ ਸਬੰਧੀ ਵਿਭਾਗ ਦੇ ਮੰਤਰੀ ਨੇ ਦੱਸਿਆ ਕਿ ਫੋਰਟਿਸ ਹਸਪਤਾਲ ਸਮੇਤ ਮੈਕਸ ਹਸਪਤਾਲ, ਆਈਵੀਵਾਈ ਹਸਪਤਾਲ ਅਤੇ ਇੰਡਸ ਹਸਪਤਾਲਾਂ ਦੀ ਚੈਕਿੰਗ ਕਰਨ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਹਸਪਤਾਲਾਂ ਵਿੱਚ ਬੇਸਮੈਂਟ ਪਾਰਕਿੰਗ ਨੂੰ ਨਿਰਧਾਰਿਤ ਮੰਤਵ ਲਈ ਨਹੀਂ ਵਰਤਿਆ ਜਾ ਰਿਹਾ ਹੈ। ਇਸ ਲਈ ਉਪਰੋਕਤ ਹਸਪਤਾਲਾਂ ਨੂੰ ਗਮਾਡਾ ਦੇ ਸਟੇਟ ਅਫ਼ਸਰ ਵੱਲੋਂ ਪੰਜਾਬ ਰੀਜਨਲ ਟਾਊਨ ਪਲਾਨਿੰਗ ਐਂਡ ਡਿਵੈਲਪਮੈਂਟ ਐਕਟ 1995 5 ਦੀ ਧਾਰਾ 45 (3) ਅਧੀਨ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਉਧਰ, ਇਸ ਸਬੰਧੀ ਗਮਾਡਾ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਉਪਰੋਕਤ ਹਸਪਤਾਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜਵਾਬ ਮਿਲਣ ਤੋਂ ਬਾਅਦ ਅਗਲੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ