ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ

ਨਬਜ਼-ਏ-ਪੰਜਾਬ, ਮੁਹਾਲੀ, 28 ਮਾਰਚ:
ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵੱਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 11 ਅਪਰੈਲ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸਬੰਧੀ ਫ਼ੈਸਲਾ ਅੱਜ ਇੱਥੋਂ ਦੇ ਗੁਰਦੁਆਰਾ ਸਾਹਿਬਵਾੜਾ ਪਾਤਸ਼ਾਹੀ ਨੌਵੀਂ ਫੇਜ਼-5 ਵਿਖੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਧੀ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ਼ ਮੀਟਿੰਗ ਵਿੱਚ ਲਿਆ ਗਿਆ।
ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰੈੱਸ ਸਕੱਤਰ ਮਨਜੀਤ ਸਿੰਘ ਭੱਲਾ ਨੇ ਦੱਸਿਆ ਕਿ ਨਗਰ ਕੀਰਤਨ ਦੀ ਆਰੰਭਤਾ 11 ਅਪਰੈਲ ਨੂੰ ਅਰਦਾਸ ਉਪਰੰਤ ਦੁਪਹਿਰ ਸਾਢੇ 12 ਵਜੇ ਗੁਰਦੁਆਰਾ ਸਾਹਿਬਵਾੜਾ ਪਾਤਸ਼ਾਹੀ ਨੌਵੀਂ ਫੇਜ਼-5 ਤੋਂ ਹੋਵੇਗੀ। ਨਗਰ ਕੀਰਤਨ ਫੇਜ਼-5 ਦੀ ਮਾਰਕੀਟ, ਚੀਮਾ ਹਸਪਤਾਲ, ਬੋਗਨਵਿਲੀਆ ਪਾਰਕ, ਐਚਐਮ ਕੁਆਰਟਰ ਬਲਾਕ ਫੇਜ਼-4, ਗੁਰਦੁਆਰਾ ਕਲਗੀਧਰ ਸਾਹਿਬ ਫੇਜ਼-4, ਮਦਨਪੁਰ ਚੌਂਕ, ਰਾਮਗੜ੍ਹੀਆ ਭਵਨ, ਗੁਰਦੁਆਰਾ ਸਾਚਾ ਧਨ ਸਾਹਿਬ ਫੇਜ਼-3ਬੀ1, ਸਕੂਟਰ ਮਾਰਕੀਟ ਫੇਜ਼-7, ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਦੇ ਸਾਹਮਣੇ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਸੈਕਟਰ-71 ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ।
ਮੀਟਿੰਗ ਵਿੱਚ ਗੁਰਦੁਆਰਾ ਸਾਹਿਬ ਵਾੜਾ ਫੇਜ਼-5 ਦੇ ਪ੍ਰਧਾਨ ਰਣਜੀਤ ਸਿੰਘ ਗਿੱਲ, ਦਸਮੇਸ਼ ਵੈੱਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਮੁਹਾਲੀ ਦੇ ਪ੍ਰਧਾਨ ਕਰਮ ਸਿੰਘ ਬਬਰਾ, ਸਿੱਖ ਆਗੂ ਪਰਮਜੀਤ ਸਿੰਘ ਗਿੱਲ, ਗੁਰਚਰਨ ਸਿੰਘ ਨੰਨੜਾ, ਪ੍ਰੀਤਮ ਸਿੰਘ, ਜਸਪਾਲ ਸਿੰਘ, ਮਨਦੀਪ ਸਿੰਘ, ਭੁਪਿੰਦਰ ਸਿੰਘ, ਨਿਰਮਲ ਸਿੰਘ, ਸੁਰਜੀਤ ਸਿੰਘ ਮਠਾੜੂ, ਹਰਭਜਨ ਸਿੰਘ, ਜਸਵਿੰਦਰ ਸਿੰਘ, ਜਗਦੀਪ ਸਿੰਘ, ਜਸਜੀਤ ਸਿੰਘ, ਜਰਨੈਲ ਸਿੰਘ, ਮਨਜੀਤ ਸਿੰਘ ਸੈਕਟਰ-66, ਹਰਦੀਪ ਸਿੰਘ, ਦਿਲਬਰ ਸਿੰਘ, ਸੁਖਪਾਲ ਸਿੰਘ, ਪਦਮਜੀਤ ਸਿੰਘ, ਅਮਰਜੀਤ ਸਿੰਘ ਪਾਹਵਾ, ਅਮਰੀਕ ਸਿੰਘ, ਹਰਜੀਤ ਸਿੰਘ, ਹਰਪਾਲ ਸਿੰਘ, ਜਗਦੀਸ਼ ਸਿੰਘ, ਹਰਚੇਤ ਸਿੰਘ, ਹਰਪਾਲ ਸਿੰਘ, ਜਗਦੀਪ ਸਿੰਘ, ਹਰਜੀਤ ਸਿੰਘ, ਭਜਨ ਸਿੰਘ, ਨਰਿੰਦਰ ਸਿੰਘ ਸੇਖੋਂ ਅਤੇ ਚੰਨਪ੍ਰੀਤ ਸਿੰਘ ਨੇ ਸ਼ਮੂਲੀਅਤ ਕੀਤੀ।

Load More Related Articles
Load More By Nabaz-e-Punjab
Load More In General News

Check Also

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ ਮੁਹਾਲੀ-ਚੰਡੀਗ…