ਗੁਰਦੁਆਰਾ ਗੁਰਕ੍ਰਿਪਾ ਸਾਹਿਬ ਦੀ ਕਮੇਟੀ ਵੱਲੋਂ ਬੱਚਿਆਂ ਦੇ ਦਸਤਾਰਬੰਦੀ ਦੇ ਮੁਕਾਬਲੇ ਕਰਵਾਏ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 5 ਜਨਵਰੀ:
ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੇ ਮਕਸਦ ਨੂੰ ਲੈ ਕੇ ਗੁਰਦੁਆਰਾ ਗੁਰਕ੍ਰਿਪਾ ਸਾਹਿਬ ਸ਼ਿਵਾਲਿਕ ਸਿਟੀ ਖਰੜ ਵਿੱਚ ਪ੍ਰਬੰਧਕ ਕਮੇਟੀ ਵੱਲੋਂ ਦਸਤਾਰਬੰਦੀ ਦੇ ਮੁਕਾਬਲੇ ਕਰਵਾਏ ਗਏ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ 6 ਤੋਂ 16 ਸਾਲ ਉਮਰ ਤੱਕ ਦੇ ਬੱਚਿਆਂ ਨੇ ਭਾਗ ਲਿਆ। 12 ਤੋਂ 16 ਤੱਕ ਦੇ ਗਰੁੱਪ ਵਿਚ ਮਨਵੀਰ ਸਿੰਘ ਨੇ ਪਹਿਲਾਂ, ਗਗਨਦੀਪ ਸਿੰਘ ਨੇ ਦੂਸਰਾ, ਬਿਕਰਮਜੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 6 ਤੋਂ 11 ਸਾਲ ਗਰੁੱਪ ਵਿੱਚ ਊਦੇਵੀਰ ਸਿੰਘ ਨੇ ਪਹਿਲਾਂ, ਇਸਰਾਜ ਸਿੰਘ ਨੇ ਦੂਸਰਾ, ਕਿਰਨਜੀਤ ਸਿੰਘ, ਕੁਲਵਿੰਦਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਜਦੋਂ ਕਿ ਜੇਤੂਆਂ ਬੱਚਿਆਂ ਨੂੰ ਕਮੇਟੀ ਵਲੋਂ ਦਸਤਾਰਾਂ, ਸਰਟੀਫਿਕੇਟ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਤੇ ਬੱਚਿਆਂ ਨੂੰ ਦਸਤਾਰ ਤੇ ਕੇਸਾਂ ਦੀ ਅਹਿਮੀਅਤ ਵੀ ਦੱਸੀ ਗਈ। ਇਸ ਮੌਕੇ ਬੱਚਿਆਂ ਤੋਂ ਇਲਾਵਾ ਹੋਰ ਅਹੁਦੇਦਾਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…