Nabaz-e-punjab.com

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ 40 ਰੋਜ਼ਾ ਲੜੀਵਾਰ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਦੇ ਭੋਗ ਪਾਏ

ਦਸਵੀਂ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਬੁੱਧਵਾਰ ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੂਨ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 40 ਦਿਨਾਂ ਲੜੀਵਾਰ ਸ੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਵਿੱਚ ਭਾਈ ਅਮਰੀਕ ਸਿੰਘ ਪਟਿਆਲੇ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਪੰਚਮ ਪਾਤਸ਼ਾਹ ਵੱਲੋਂ ਜਬਰ ਤੇ ਜੁਲਮ ਖ਼ਿਲਾਫ਼ ਦਿੱਤੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਚਰਨਜੀਤ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਧੁਰ ਕੀ ਬਾਣੀ ਬਾਰੇ ਦੱਸਿਆ।
ਇਸ ਮੌਕੇ ਮੀਰੀ ਪੀਰੀ ਪੰਥਕ ਢਾਡੀ ਜਥਾ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਓਂਕਾਰ ਸਿੰਘ, ਬਾਬਾ ਪ੍ਰਿਤਪਾਲ ਸਿੰਘ, ਸੁਖਮਣੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਿੰਦਰ ਸਿੰਘ, ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਮਹਿੰਦਰ ਸਿੰਘ, ਭਾਈ ਹਰਜਿੰਦਰ ਸਿੰਘ, ਤੇਜਿੰਦਰ ਕੌਰ ਖਾਲਸਾ, ਭਾਈ ਜੁਝਾਰ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਭਾਈ ਧੰਨਾ ਸਿੰਘ ਨੇ ਮੰਚ ਸੰਚਾਲਕ ਦੀ ਸੇਵਾ ਨਿਭਾਈ। ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਭਲਕੇ 12 ਜੂਨ ਨੂੰ ਦਸਵੀਂ ਦੇ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਕਰਵਾਇਆ ਜਾਵੇਗਾ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਸਾਰਾ ਦਿਨ ਗੁਰਬਾਣੀ ਕੀਰਤਨ ਚੱਲੇਗਾ। ਸਵੇਰੇ 10 ਵਜੇ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ ਅਤੇ ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…