Share on Facebook Share on Twitter Share on Google+ Share on Pinterest Share on Linkedin ਸ੍ਰੀ ਗੁਰੂ ਅਰਜਨ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 1 ਮਈ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਿਹਾ। ਭਾਈ ਗੁਰਦੇਵ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਗੁਰੂ ਅਰਜਨ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਦਰਬਾਰ ਸਾਹਿਬ ਦੀ ਉਸਾਰੀ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਸਵਿੰਦਰ ਸਿੰਘ ਨੇ ਆਪਣੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੇ ਗੁਰੂ ਅਰਜਨ ਦੇਵ ਦੇ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਦੇ 30 ਰਾਗਾਂ ਵਿੱਚ 2218 ਸ਼ਬਦਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਭਾਈ ਓਂਕਾਰ ਸਿੰਘ, ਭਾਈ ਬਹਾਦਰ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਗੁਰਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਪ੍ਰਿਤਪਾਲ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਜੁਝਾਰ ਸਿੰਘ, ਭਾਈ ਬਲਜੀਤ ਸਿੰਘ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ