Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੋਲੇ ਮਹੱਲੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 9 ਮਾਰਚ: ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਅਰੰਭੇ ਗਏ ਹੋਲੇ ਮਹੱਲੇ ਦੀ ਖੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ ਇਸ ਦਿਨ ਸਵੇਰੇ 9 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਮਨਜੀਤ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ 1699 ਈ: ਵਿੱਚ ਖਾਲਸਾ ਪੰਥ ਦੀ ਸਿਰਜਣਾ ਕਰਨ ਅਤੇ 1700 ਈ: ਵਿੱਚ ਖਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲੇ ਮਹੱਲੇ ਦੀ ਸ਼ੁਰੂਆਤ ਕਰਨ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿਸਥਾਰ ਸਹਿਤ ਸਰਵਣ ਕਰਾਇਆ। ਬੀਬੀ ਉਤੱਮਜੀਤ ਕੌਰ ਖਾਲਸਾ ਦੇ ਰਾਗੀ ਜੱਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਜੀ ਲੁਧਿਆਣੇ ਵਾਲਿਆਂ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਮਾਤਾ ਸੁੰਦਰ ਕੌਰ ਜੀ ਸਰਬ ਸਾਂਝੀ ਸੋਸਾਇਟੀ, ਬੀਬੀ ਕਮਲਜੀਤ ਕੌਰ, ਭਾਈ ਹਰਕੰਵਲ ਸਿੰਘ, ਬਾਬਾ ਦੀਪ ਸਿੰਘ ਕਵੀਸ਼ਰੀ ਜੱਥਾ, ਭਾਈ ਨਿਰਮੇਲ ਸਿੰਘ, ਭਾਈ ਗੁਰਦੀਪ ਸਿੰਘ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਮੀਰੀ ਪੀਰੀ ਪੰਥਕ ਢਾਡੀ ਜਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਗੁਰਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਨੀਤਿਨ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸ੍ਰੀ ਦਰਬਾਰ ਸਾਹਿਬ ਜੀ ਦੀ ਅੰਦਰੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 14 ਮਾਰਚ ਨੂੰ 558ਵੇਂ ਨਾਨਕਸ਼ਾਹੀ ਸਾਲ ਦਾ ਆਗਮਨ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਢਾਡੀ ਜੱਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਜੱਸ ਸੁਨਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ