ਗੋਸਲਾਂ ਸਕੂਲ ਦੇ ਗੁਰਪ੍ਰੀਤ ਸਿੰਘ ਨੇ ਦਸਵੀਂ ਵਿੱਚ 87 ਫੀਸਦੀ ਅੰਕ ਪ੍ਰਾਪਤ ਕੀਤੇ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 24 ਮਈ:
ਇੱਥੋਂ ਦੇ ਨੇੜਲੇ ਪਿੰਡ ਗੋਸਲਾਂ ਦੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ ਦਸਵੀਂ ਦੀ ਪ੍ਰੀਖਿਆ ਵਿੱਚ 87 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਤੇ ਸਕੂਲ ਦੀ ਮੁੱਖ ਅਧਿਆਪਕਾ ਜਸਬੀਰ ਕੌਰ ਤੇ ਸਮੁੱਚੇ ਸਟਾਫ਼ ਨੇ ਗੁਰਪ੍ਰੀਤ ਸਿੰਘ ਦਾ ਮੂੰਹ ਮਿੱਠਾ ਕਰਵਾਕੇ ਉਸ ਨੂੰ ਤੇ ਉਸ ਦੇ ਸਾਰੇ ਪਰਿਵਾਰ ਨੂੰ ਵਧਾਈ ਦਿੱਤੀ।
ਇਸ ਮੌਕੇ ਸਕੂਲ ਅਧਿਆਪਕ ਕਪਿਲ ਮੋਹਨ ਅਗਰਵਾਲ ਤੇ ਲਖਵਿੰਦਰ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨੇ 650 ਵਿੱਚੋਂ 565 ਅੰਕ ਪ੍ਰਾਪਤ ਕੀਤੇ ਹਨ। ਉਸ ਦੇ ਪਿਤਾ ਕੁਲਵੰਤ ਸਿੰਘ ਸਕੂਲ ਵਿੱਚ ਚੌਕੀਦਾਰ ਹਨ ਅਤੇ ਮਾਤਾ ਊਸ਼ਾ ਦੇਵੀ ਘਰੇਲੂ ਕੰਮਕਾਜ਼ ਕਰਦੀ ਹੈ ਪਰੰਤੂ ਉਨ੍ਹਾਂ ਦਾ ਇਹ ਪੁੱਤਰ ਬਹੁਤ ਹੀ ਹੋਣਹਾਰ ਅਤੇ ਪੜ੍ਹਨ ਵਿੱਚ ਬਹੁਤ ਹੁਸ਼ਿਆਰ ਹੈ। ਗੁਰਪ੍ਰੀਤ ਸਿੰਘ ਪੜ੍ਹ ਲਿਖ ਕੇ ਇੰਜਨੀਅਰ ਬਣਨਾ ਚਾਹੁੰਦਾ ਹੈ । ਇਸ ਮੌੇਕੇ ਤੇ ਪ੍ਰਦੀਪ ਸ਼ਰਮਾ, ਲਖਵਿੰਦਰ ਸਿੰਘ, ਕਪਿਲ ਮੋਹਨ ਅਗਰਵਾਲ, ਦਲੇਰ ਸਿੰਘ, ਚਰਨਜੀਤ ਸਿੰਘ, ਕੁਲਬੀਰ ਸਿੰਘ, ਕੁਲਵੰਤ ਸਿੰਘ, ਨਾਇਬ ਸਿੰਘ, ਜਸਵੀਰ ਕੌਰ, ਮਿੰਨੀ ਸ਼ਰਮਾ, ਬਲਜੀਤ ਕੌਰ, ਅਨੁਪਮਾ ਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਯੂਨੀਵਰਸਿਟੀ ਮੁਹਾਲੀ ਵੱਲੋਂ ‘ਐਮ.ਬੀ.ਏ. ਪਲੱਸ’ ਪ੍ਰੋਗਰਾਮ ਲਾਂਚ

ਸੀਜੀਸੀ ਯੂਨੀਵਰਸਿਟੀ ਮੁਹਾਲੀ ਵੱਲੋਂ ‘ਐਮ.ਬੀ.ਏ. ਪਲੱਸ’ ਪ੍ਰੋਗਰਾਮ ਲਾਂਚ ਸੀਜੀਸੀ ਨੇ ਮੈਨੇਜਮੈਂਟ ਸਿੱਖਿਆ ਖੇ…