ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਗੁਰਤਾ ਗੁਰਗੱਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 16 ਨਵੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਗੁਰਤਾ ਗੁਰਗੱਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਗੁਰਨਾਮ ਸਿੰਘ ਮੋਹੀ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰਤਾ ਗੁਰਗੱਦੀ ਦੇਣ ਦਾ ਪੂਰਾ ਪ੍ਰਸੰਗ ਸੰਗਤ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਬੀਬੀ ਜਸਲੀਨ ਕੌਰ ਲੁਧਿਆਣਾ ਨੇ ਆਪਣੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਹਰਜਿੰਦਰ ਸਿੰਘ ਦਮਦਮੀ ਟਕਸਾਲ ਨੇ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਭਾਈ ਬਹਾਦਰ ਸਿੰਘ, ਭਗੜਾਣੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਗੁਰਸੇਵਕ ਸਿੰਘ, ਭਾਈ ਹਰਵਿੰਦਰ ਸਿੰਘ, ਭਾਈ ਹਰਨੇਕ ਸਿੰਘ, ਭਾਈ ਜਗਤਾਰ ਸਿੰਘ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਭਾਈ ਸੰਦੀਪ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਰਨੈਲ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…