Nabaz-e-punjab.com

ਗੁਰੂ ਗੋਬਿੰਦ ਸਿੰਘ ਜੀ ਦਾ ਗੁਰਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਨਵੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਭਾਈ ਪ੍ਰਿਤਪਾਲ ਸਿੰਘ ਦੇ ਪੰਥਕ ਜਥੇ ਨੇ ਗੁਰੂ ਤੇਗ ਬਹਾਦਰ ਜੀ ਵੱਲੋਂ ਗੁਰੂ ਗੋਬਿੰਦ ਸਿੰਘ ਨੂੰ ਗੁਰਗੱਦੀ ਦੇਣ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਵਿਸਥਾਰਨਾਲ ਸੁਣਾਇਆ। ਭਾਈ ਗੁਰਿੰਦਰ ਸਿੰਘ ਦੇ ਜਥੇ ਨੇ ਆਪਣੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹਾਨਤਾ ਬਾਰੇ ਦੱਸਦਿਆਂ ਨੌਜਵਾਨ ਪੀੜ੍ਹੀ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਮੌਕੇ ਭਾਈ ਬਹਾਦਰ ਸਿੰਘ, ਭਾਈ ਗੁਰਦੇਵ ਸਿੰਘ, ਕਵੀਸ਼ਰ ਭਾਈ ਸੁਰਜੀਤ ਸਿੰਘ, ਭਾਈ ਘਨੱਈਆ ਕੀਰਤਨੀ ਜਥਾ, ਸ਼ੇਰ-ਏ ਪੰਜਾਬ ਕਵੀਸ਼ਰੀ ਜਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਮਹਿੰਦਰ ਸਿੰਘ, ਬੀਬੀ ਤੇਜਿੰਦਰ ਕੌਰ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਕ ਦਸੰਬਰ ਨੂੰ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…