ਗੁਰੂ ਨਾਨਕ ਦੇਵ ਦਾ ਜੋਤੀ-ਜੋਤ ਪੁਰਬ ਸ਼ਰਧਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 28 ਸਤੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਦਾ ਜੋਤੀ-ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਜਸਵੰਤ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਨਾਨਕ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਜੋਤੀ-ਜੋਤ ਸਮਾਉਣ ਦਾ ਪ੍ਰਸੰਗ ਢਾਡੀ ਵਾਰਾਂ ਵਿੱਚ ਸਰਵਣ ਕਰਵਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਦਮਦਮੀ ਟਕਸਾਲ ਨੇ ਗੁਰੂ ਨਾਨਕ ਦੇਵ ਵੱਲੋਂ ਸਮੂਹ ਮਾਨਵਤਾ ਦੀ ਭਲਾਈ ਲਈ ਕੀਤੀਆਂ ਚਾਰ ਉਦਾਸੀਆਂ ਬਾਰੇ ਦੱਸਿਆ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲਿਆਂ ਨੇ ਗੁਰੂ ਸਾਹਿਬ ਵੱਲੋਂ ਗੁਰੂ ਗ੍ਰੰਥ ਸਾਹਿਬ ਦਰਜ ਧੁਰ ਕੀ ਬਾਣੀ ਬਾਰੇ ਦੱਸਿਆ।
ਇਸ ਮੌਕੇ ਬਾਬਾ ਦੀਪ ਸਿੰਘ ਕਵੀਸ਼ਰੀ ਜਥਾ, ਮਿੱਤਰ-ਪਿਆਰੇ ਨੂੰ ਕੀਰਤਨੀ ਜਥਾ, ਹਰਜੱਸ ਕੀਰਤਨੀ ਜਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਬੀਬੀ ਬਲਵਿੰਦਰ ਕੌਰ, ਭਾਈ ਸੰਤੋਖ ਸਿੰਘ, ਭਾਈ ਅੰਮ੍ਰਿਤਪਾਲ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਸੰਦੀਪ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…