ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤੇ ਧੂਮਧਾਮ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 8 ਅਕਤੂਬਰ:
ਨਿਮਰਤਾ ਦੀ ਮੂਰਤ, ਸੇਵਾ ਦੇ ਪੁੰਜ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਪੂੂਰੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਦਿਸਾਂ ਨਿਰਦੇਸਾਂ ਅਨੁਸਾਰ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਦੇ ਸਹਿਯੋਗ ਨਾਲ ਬੜ੍ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਜਸਪਾਲ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਅੰਬ ਸਾਹਿਬ ਨੇ ਰਸਭਿੰਨਾ ਕੀਰਤਨ ਕੀਤਾ ਅਤੇ ਭਾਈ ਮੇਜਰ ਸਿੰਘ ਗ੍ਰੰਥੀ ਵੱਲੋ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੰਗਤ ਨੂੰ ਇਤਿਹਾਸ ਤੋ ਜਾਣੂ ਕਰਵਾਇਆ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਵੇਲ੍ਹੇ ਤੋਂ ਲੈ ਕੇ ਸ਼ਾਮ ਤੱਕ ਦੀਵਾਨ ਸਜਾਏ ਗਏ। ਜਿਸ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀ ਜਥਿਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੰਗਤ ਨੂੰ ਗੁਰ ਇਤਿਹਾਸ ਨਾਲ ਜਾਣੂ ਕਰਵਾਇਆ ਅਤੇ ਸਮਾਗਮ ਵਿੱਚ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀਆਂ ਭਰੀਆਂ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਇੰਦਰਮੋਹਨ ਸਿੰਘ, ਐਸਜੀਪੀਸੀ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟੌਹੜਾ, ਮਨਜੀਤ ਸਿੰਘ ਮਾਨ ਜਰਨਲ ਸਕੱਤਰ, ਕਰਮ ਸਿੰਘ ਬਬਰਾ, ਪਰਮਜੀਤ ਸਿੰਘ ਗਿੱਲ ਸਾਬਕਾ ਪ੍ਰਧਾਨ, ਭਜਨ ਸਿੰਘ ਸਾਬਕਾ ਪ੍ਰਧਾਨ, ਬਾਬਾ ਗੁਰਨਾਮ ਸਿੰਘ ਕਾਰ ਸੇਵਾ ਵਾਲੇ, ਬੀਬੀ ਹਰਬੰਸ ਕੌਰ ਇਸਤਰੀ ਸਤਸੰਗ ਸਭਾ ਅੰਬ ਸਾਹਿਬ, ਜਗਦੀਪ ਸਿੰਘ, ਸਤਵਿੰਦਰ ਸਿੰਘ, ਵੀਰਪਾਲ ਸਿੰਘ ਅਤੇ ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰ ਸੀ।

Load More Related Articles
Load More By Nabaz-e-Punjab
Load More In Relegious

Check Also

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੋਨਾ ਚੜ੍ਹਾਉਣ ਦੀ ਸੇਵਾ ਮੁਕੰਮਲ

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੋਨਾ ਚੜ੍ਹਾਉਣ ਦੀ ਸੇਵਾ ਮੁਕੰਮਲ ਨਬਜ਼-ਏ-ਪੰਜਾਬ, ਮੁਹਾਲੀ, …