ਗੁਰਦੁਆਰਾ ਕਲਗੀਧਰ ਸਾਹਿਬ ਨੂੰ ਕੀਤਾ ਸੈਨੀਟਾਈਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਾਰਚ:
ਇੱਥੋਂ ਦੇ ਗੁਰਦੁਆਰਾ ਸਾਹਿਬ ਕਲਗੀਧਰ ਸਿੰਘ ਸਭਾ ਫੇਜ਼-4 ਦੇ ਪ੍ਰਧਾਨ ਅਤੇ ਹੋਰਨਾਂ ਪ੍ਰਬੰਧਕਾਂ ਵੱਲੋਂ ਕਰੋਨਾਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਸੰਗਤ ਦੀ ਸੁਰੱਖਿਆ ਦੇ ਮੱਦੇਨਜ਼ਰ ਅੱਜ ਗੁਰਦੁਆਰਾ ਕੰਪਲੈਕਸ ਨੂੰ ਦਵਾਈਆਂ ਨਾਲ ਸੈਨੀਟਾਈਜ਼ ਕੀਤਾ ਗਿਆ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ ਸੰਗਤਾਂ ਦੀ ਆਮਦ ਨੂੰ ਦੇਖਦੇ ਹੋਏ ਗੁਰਦੁਆਰਾ ਵਿੱਚ ਦਰਬਾਰ ਹਾਲ, ਲੰਗਰ ਹਾਲ, ਜੋੜ ਘਰ ਸਮੇਤ ਸਾਰਾ ਆਲਾ ਦੁਆਲਾ ਸੈਨੇਟਾਈਜ਼ ਕੀਤਾ ਗਿਆ ਹੈ ਤਾਂ ਜੋ ਇੱਥੇ ਆਉਣ ਵਾਲੀਆਂ ਸੰਗਤ ਅਤੇ ਗੁਰਦੁਆਰਾ ਸਾਹਿਬ ਵਿੱਚ ਸੇਵਾ ਕਰ ਰਹੇ ਸੇਵਾਦਾਰਾਂ, ਗ੍ਰੰਥੀ ਅਤੇ ਸਟਾਫ਼ ਦਾ ਬਚਾਅ ਹੋ ਸਕੇ। ਉਨ੍ਹਾਂ ਦੱਸਿਆ ਹੈ ਕਿ ਗੁਰਦੁਆਰਾ ਸਟਾਫ਼ ਨੂੰ ਵੀ ਸੈਨੇਟਾਈਜ਼ਰ ਦਿੱਤੇ ਗਏ ਹਨ ਤਾਂ ਜੋ ਉਹ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਸਾਫ਼ ਰੱਖ ਸਕਣ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਐਂਟਰੀ ਪੁਆਇੰਟ ਉੱਤੇ ਵੀ ਸੈਨੇਟਾਈਜ਼ਰ ਰੱਖੇ ਗਏ ਹਨ ਤਾਂ ਕਿ ਸੰਗਤ ਗੁਰਦੁਆਰਾ ਕੰਪਲੈਕਸ ਦੇ ਅੰਦਰ ਜਾਣ ਸਮੇਂ ਆਪਣੇ ਹੱਥ ਸੈਨੇਟਰੀਜ਼ਰ ਨਾਲ ਸਾਫ਼ ਕਰ ਸਕਣ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…