ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਦਸਵੀਂ ਦਾ ਦਿਹਾੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਾਰਚ:
ਇੱਥੋੱ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਪੁਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਧਾਰਮਿਕ ਸਮਾਗਮ ਵਿੱਚ ਭਾਈ ਗੁਰਦੇਵ ਸਿੰਘ ਕੌਨਾ ਦੇ ਇੰਟਰ ਨੈਸ਼ਨਲ ਪੰਥਕ ਢਾਡੀ ਜੱਥੇ ਨੇ ਉਸ ਸਮੇੱ ਦੇ ਜ਼ਾਲਮ ਹੁਕਮਰਾਨ ਮੱਸਾ ਰੰਘੜ (ਜਿਸ ਨੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਪਵਿੱਤਰਤਾ ਭੰਗ ਕੀਤੀ ਸੀ) ਦਾ ਸਿਰ ਵੱਢ ਕੇ ਭਾਈ ਸੁੱਖਾ ਸਿੰਘ ਅਤੇ ਭਾਈ ਮਹਿਤਾਬ ਸਿੰਘ ਵੱਲੋੱ ਨੇਜੇ ਤੇ ਟੰਗ ਕੇ ਲਿਆਉਣ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਭਾਈ ਸੰਦੀਪ ਸਿੰਘ, ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਕਥਾ ਵਿਚਾਰ ਰਾਹੀੱ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਦੱਸਦੇ ਹੋਏ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਸ਼੍ਰੋਮਣੀ ਪ੍ਰਚਾਰਕ ਗਿਆਨੀ ਠਾਕਰ ਸਿੰਘ ਪਟਿਆਲੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀੱ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋੱ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਤੋੱ ਇਲਾਵਾ ਭਾਈ ਸੁਖਵਿੰਦਰ ਸਿੰਘ ਦਾ ਪੰਥਕ ਢਾਡੀ ਜੱਥਾ, ਭਾਈ ਮਹਿੰਦਰ ਸਿੰਘ, ਭਾਈ ਬਹਾਦਰ ਸਿੰਘ, ਭਾਈ ਬਲਜੀਤ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਪਰਮਜੀਤ ਸਿੰਘ ਖਾਲਸਾ, ਭਾਈ ਕਸ਼ਮੀਰ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ ਦੇ ਜੱਥਿਆਂ ਤੋੱ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋੱ ਦਿੱਤੀ ਗਈ। ਗੰਨੇ ਦੇ ਰਸ ਦੀ ਛਬੀਲ, ਖੀਰ, ਜਲੇਬੀਆਂ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ। ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 14 ਮਾਰਚ ਨੂੰ 549ਵੇਂ ਨਾਨਕਸ਼ਾਹੀ ਸਾਲ ਦੇ ਆਗਮਨ ਦੀ ਖੁਸ਼ੀ ਵਿੱਚ ਚੇਤ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਭਾਈ ਭਗਤ ਸਿੰਘ ਆਜਾਦ ਅਤੇ ਮੀਆਂਪੁਰ ਵਾਲੀਆਂ ਬੀਬੀਆਂ ਦਾ ਪੰਥਕ ਢਾਡੀ ਜੱਥਾ, ਭਾਈ ਹਰਜਿੰਦਰ ਸਿੰਘ ਜੀ ਸ੍ਰੀਨਗਰ ਵਾਲੇ ਅਤ ਉਲ਼ਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ, ਕਵੀਸ਼ਰ, ਸੰਤ ਵਿਦਵਾਨ ਸੰਗਤਾਂ ਨੂੰ ਸਾਰਾ ਦਿਨ ਗੁਰੂ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…